PUNJABMAILUSA.COM

ਨਿਹੰਗ ਸਿੰਘ ਕਤਲ ਕੇਸ : ਅੱਠ ਦੋਸ਼ੀਆਂ ਨੂੰ ਉਮਰ ਕੈਦ, 15 ਬਰੀ

ਨਿਹੰਗ ਸਿੰਘ ਕਤਲ ਕੇਸ : ਅੱਠ ਦੋਸ਼ੀਆਂ ਨੂੰ ਉਮਰ ਕੈਦ, 15 ਬਰੀ

ਨਿਹੰਗ ਸਿੰਘ ਕਤਲ ਕੇਸ : ਅੱਠ ਦੋਸ਼ੀਆਂ ਨੂੰ ਉਮਰ ਕੈਦ, 15 ਬਰੀ
July 02
20:29 2016

adalat
ਪਟਿਆਲਾ, 2 ਜੁਲਾਈ (ਪੰਜਾਬ ਮੇਲ)-ਨਿਹੰਗ ਸਿੰਘ ਕਤਲ ਕੇਸ ਵਿੱਚ ਬਾਬਾ ਉਦੈ ਸਿੰਘ ਧੜੇ ਦੇ ਅੱਠ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਕੇਸ ਵਿੱਚੋਂ 15 ਨੂੰ ਬਰੀ ਕਰ ਦਿੱਤਾ ਗਿਆ ਹੈ। ਬਾਬਾ ਬਲਬੀਰ ਸਿੰਘ ਧੜੇ ਦੇ ਅੱਠ ਦੋਸ਼ੀਆਂ ਖਿਲਾਫ ਚੱਲ ਰਹੇ ਕਰਾਸ ਕੇਸ ਵਿੱਚ ਚਾਰ ਦੋਸ਼ੀਆਂ ਨੂੰ 10/10 ਸਾਲ ਦੀ ਸਜ਼ਾ ਸੁਣਾਈ ਗਈ ਹੈ ਜਦੋਂਕਿ ਤਿੰਨ ਨੂੰ ਬਰੀ ਕਰ ਦਿੱਤਾ ਗਿਆ। ਇਨ੍ਹਾਂ ਵਿੱਚੋਂ ਇੱਕ ਦੋਸ਼ੀ ਦੀ ਮੌਤ ਹੋ ਚੁੱਕੀ ਹੈ।
ਕਾਬਲੇਗੌਰ ਹੈ ਕਿ ਸਾਲ 2007 ਵਿੱਚ ਪਟਿਆਲਾ ਦੀ ਨਿਹੰਗ ਸਿੰਘ ਬਗੀਚੀ ਵਿੱਚ ਚਾਰ ਨਿਹੰਗਾਂ ਦਾ ਕਤਲ ਹੋਇਆ ਸੀ। ਇਸ ਮਾਮਲੇ ਤਹਿਤ ਪਟਿਆਲਾ ਅਦਾਲਤ ਵੱਲੋਂ ਅੱਜ ਫੈਸਲਾ ਸੁਣਾਇਆ ਗਿਆ। ਪਟਿਆਲਾ ਅਦਾਲਤ ਵਿੱਚ ਪਿਛਲੇ 9 ਸਾਲਾਂ ਤੋਂ ਇਹ ਮਾਮਲਾ ਚੱਲਦਾ ਆ ਰਿਹਾ ਸੀ। ਅੱਜ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਬਾਬਾ ਉਦੈ ਸਿੰਘ ਗੁੱਟ ਦੇ 25 ਦੋਸ਼ੀਆਂ ਵਿੱਚੋ ਅੱਠ ਗੁਰਵਿੰਦਰ ਸਿੰਘ, ਸ਼ਹੀਦਪਾਲ ਸਿੰਘ, ਕਰਤਾਰ ਸਿੰਘ, ਰਣਜੀਤ ਸਿੰਘ, ਕਿੱਕਰ ਸਿੰਘ, ਜਗਸੀਰ ਸਿੰਘ, ਕੁਲਵੰਤ ਸਿੰਘ ਤੇ ਸੁਖਦੇਵ ਸਿੰਘ ਨੂੰ ਮੌਤ ਤੱਕ ਉਮਰ ਕੈਦ ਸੁਣਾਈ ਗਈ ਹੈ। ਜਦੋਂਕਿ 15 ਦੋਸ਼ੀਆਂ ਨੂੰ ਇਸ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਮੇਜਰ ਸਿੰਘ ਤੇ ਸੁਰਜੀਤ ਸਿੰਘ ਦੀ ਮੌਤ ਹੋ ਚੁੱਕੀ ਹੈ।
ਇਸ ਤੋਂ ਇਲਾਵਾ ਬਾਬਾ ਉਦੈ ਸਿੰਘ ਗੁੱਟ ਵੱਲੋਂ ਬਾਬਾ ਬਲਬੀਰ ਸਿੰਘ ਗੁੱਟ ਦੇ ਅੱਠ ਵਿਅਕਤੀਆਂ ਖਿਲ਼ਾਫ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਵਿੱਚ ਅਦਾਲਤ ਨੇ ਚਾਰ ਦੋਸ਼ੀਆਂ ਵਿਸ਼ਵਪ੍ਰਤਾਪ ਸਿੰਘ, ਬਲਦੇਵ ਸਿੰਘ, ਲਕਸ਼ਮਣ ਸਿੰਘ ਤੇ ਦਿਆਲ ਸਿੰਘ ਨੂੰ 10/10 ਸਾਲ ਦੀ ਸਜ਼ਾ ਸੁਣਾਉਂਦਿਆਂ ਤਿੰਨ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ ਜਦੋਂਕਿ ਇੱਕ ਦੋਸ਼ੀ ਦੀ ਮੌਤ ਹੋ ਚੁੱਕੀ ਹੈ। ਖਾਸ ਗੱਲ ਇਹ ਹੈ ਕਿ ਜਿੱਥੇ ਬਾਬਾ ਉਦੈ ਸਿੰਘ ਤੇ ਉਨ੍ਹਾਂ ਦਾ ਪੁੱਤਰ ਹਾਲੇ ਤੱਕ ਭਗੌੜੇ ਚੱਲ ਰਹੇ ਹਨ, ਉਥੇ ਹੀ ਇਸ ਮਾਮਲੇ ਵਿੱਚ ਨਾਮਜ਼ਦ ਉਦੈ ਸਿੰਘ ਦੀ ਪਤਨੀ ਤੇ ਬੇਟੀ ਨੂੰ ਵੀ ਅਦਾਲਤ ਨੇ ਬਰੀ ਕਰ ਦਿੱਤਾ ਹੈ।
ਅੱਜ ਤੋਂ 9 ਸਾਲ ਪਹਿਲਾਂ ਜਿਸ ਸਮੇਂ ਬਾਬਾ ਸੰਤਾ ਸਿਘ ਬੁੱਢਾ ਦਲ ਦੇ ਮੁਖੀ ਸਨ ਤਾਂ ਉਦੈ ਸਿੰਘ ਗੁੱਟ ਦੇ ਵਿਅਕਤੀਆਂ ਵੱਲੋਂ ਬਾਬਾ ਸੰਤਾਂ ਸਿੰਘ ਨਾਲ ਮੁਲਾਕਾਤ ਕਰਨ ਲਈ ਨਿਹੰਗ ਸਿੰਘ ਬਗੀਚੀ ਪਹੁੰਚ ਕੀਤੀ ਗਈ ਸੀ। ਬਾਬਾ ਬਲਬੀਰ ਸਿੰਘ ਗੁੱਟ ਵੱਲੋਂ ਮੁਲਾਕਾਤ ਨਾ ਕਰਵਾਉਣ ਤੋਂ ਭੜਕੇ ਉਦੈ ਸਿੰਘ ਗੁੱਟ ਤੇ ਬਾਬਾ ਬਲਬੀਰ ਸਿੰਘ ਗੁੱਟ ਵਿਚਾਲੇ ਭਿਆਨਕ ਲੜਾਈ ਹੋਈ ਸੀ। ਇਸ ਦੌਰਾਨ ਚੱਲੀਆਂ ਗੋਲੀਆਂ ਕਾਰਨ ਬਾਬਾ ਬਲਬੀਰ ਸਿੰਘ ਦੇ ਪਿਤਾ ਬਾਬਾ ਆਸਾ ਸਿੰਘ, ਜਗਦੀਸ਼ ਸਿੰਘ, ਕਰਮਜੀਤ ਸਿੰਘ ਤੇ ਭਜਨ ਸਿੰਘ ਦੀ ਮੌਤ ਹੋ ਗਈ ਸੀ ਜਦੋਂਕਿ ਇਸ ਲੜਾਈ ਤੋਂ ਬਾਅਦ ਉਦੈ ਸਿੰਘ ਗੁੱਟ ਦੇ ਸਾਰੇ ਮੈਂਬਰ ਭੱਜਣ ਵਿੱਚ ਸਫਲ ਹੋ ਗਏ ਸਨ। ਇਸ ਤੋਂ ਬਾਅਦ ਬਾਬਾ ਉਦੈ ਸਿੰਘ ਤੇ ਉਸ ਦਾ ਪੁੱਤਰ ਹਾਲੇ ਵੀ ਭਗੋੜੇ ਚੱਲ ਰਹੇ ਹਨ।
ਅਦਾਲਤ ਦੇ ਫੈਸਲੇ ਤੋਂ ਬਾਅਦ ਦੋਵਾਂ ਹੀ ਪੱਖਾਂ ਦੇ ਵਕੀਲਾਂ ਵੱਲੋਂ ਹਾਈ ਕੋਰਟ ਵਿੱਚ ਜਾਣ ਦੀ ਗੱਲ ਆਖੀ ਜਾ ਰਹੀ ਹਾ। ਬਾਬਾ ਬਲਬੀਰ ਸਿੰਘ ਪੱਖ ਦੇ ਵਕੀਲ ਬਰਜਿੰਦਰ ਸਿੰਘ ਸੋਢੀ ਨੇ ਕਿਹਾ ਕਿ ਹਾਲੇ ਵੀ ਦੋਸ਼ੀਆਂ ਨੂੰ ਸਜ਼ਾ ਘੱਟ ਸੁਣਾਈ ਗਈ ਹੈ ਜਿਸ ਲਈ ਉਹ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾ ਸਕਦੇ ਹਨ। ਉਧਰ, ਬਾਬਾ ਉਦੈ ਸਿੰਘ ਗੁੱਟ ਦੇ ਵਕੀਲ ਸਤਨਾਮ ਸਿੰਘ ਕਲੇਰ ਨੇ ਕਿਹਾ ਕਿ ਅਦਾਲਤ ਵੱਲੋਂ ਮੁਦਈਆਂ ਨੂੰ ਸੁਣਾਈ ਗਈ ਸਜ਼ਾ ਤੇ ਬਾਬਾ ਬਲਬੀਰ ਸਿੰਘ ਗੁੱਟ ਦੇ ਚਾਰ ਮੈਬਰਾਂ ਨੂੰ ਸੁਣਾਈ ਗਈ ਘੱਟ ਸਜ਼ਾ ਖਿਲਾਫ ਉਪਰਲੀ ਅਦਾਲਤ ਵਿੱਚ ਅਪੀਲ ਕਰਨਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article