PUNJABMAILUSA.COM

ਨਿੱਜੀ ਤੌਰ ‘ਤੇ ਮਹਿਸੂਸ ਕਰਦਾ ਹਾਂ ਕਿ ਮਜੀਠੀਆ ਨਸ਼ਾ ਤਸਕਰੀ ਵਿੱਚ ਸ਼ਾਮਿਲ ਪਰ ਸਬੂਤਾਂ ਬਿਨਾਂ ਕਾਰਵਾਈ ਨਹੀਂ-ਕੈਪਟਨ ਅਮਰਿੰਦਰ ਸਿੰਘ

October 26
21:39 2017

ਹਰਜੀਤ ਸਿੰਘ ਸੱਜਣ ਅਤੇ ਜਗਮੀਤ ਸਿੰਘ ਅਪਣੇ ਗੈਰ ਜ਼ਿੰਮੇਵਰਾਨਾਂ ਬਿਆਨਾਂ ਨਾਲ ਸੂਬੇ ਦਾ ਮਾਹੌਲ ਖ਼ਰਾਬ ਕਰ ਰਹੇ
ਚੰਡੀਗੜ, 26 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ‘ਉਹ ਨਿੱਜੀ ਤੌਰ ‘ਤੇ ਇਹ ਮਹਿਸੂਸ ਕਰਦੇ ਹਨ ਕਿ ਬਿਕਰਮ ਸਿੰਘ ਮਜੀਠੀਆ ਤੇ ਕੁਝ ਹੋਰ ਅਕਾਲੀ ਆਗੂ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਿਲ ਹੋ ਸਕਦੇ ਹਨ ਪਰ ਉਹ ਕਿਸੇ ਵੀ ਕਾਰਵਾਈ ਲਈ ਠੋਸ ਸਬੂਤਾਂ ਦੀ ਉਡੀਕ ਕਰ ਰਹੇ ਹਨ’।
ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਜੀਠੀਆ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀ ਜਾ ਰਹੀ ਜਾਂਚ ਵਿੱਚ ਪੰਜਾਬ ਸਰਕਾਰ ਵਲੋਂ ਮੁਕੰਮਲ ਸਹਿਯੋਗ ਦਿੱਤਾ ਜਾਵੇਗਾ ਅਤੇ ਜਾਂਚ ਦੇ ਮੁਕੰਮਲ ਹੋਣ ਤੱਕ ਉਨਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਸਕਦੀ। ਉਨ•ਾਂ ਕਿਹਾ ਕਿ ਨਸ਼ਾ ਤਸਕਰੀ ਵਿੱਚ ਲਿਪਤ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਬਿਕਰਮ ਸਿੰਘ ਮਜੀਠੀਆ ਹੀ ਕਿਉਂ ਨਾ ਹੋਵੇ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਅਤੇ ਐਨ.ਡੀ.ਪੀ.ਪਾਰਟੀ ਦੇ ਨਵੇਂ ਚੁਣੇ ਗਏ ਆਗੂ ਜਗਮੀਤ ਸਿੰਘ ਆਪਣੇ ਗੈਰ ਜ਼ਿੰਮੇਵਾਰਾਨਾ ਤੇ ਭੜਕਾਊ ਬਿਆਨਾਂ ਰਾਹੀਂ ਸੂਬੇ ਵਿੱਚ ਮਾਹੌਲ ਖ਼ਰਾਬ ਕਰ ਰਹੇ ਹਨ। ਉਨ•ਾਂ ਕਿਹਾ ਕਿ ਜੇਕਰ ਦੋਵੇਂ ਆਗੂ ਆਪਣੇ ਆਪ ਨੂੰ ਭਾਰਤੀ ਮੰਨਦੇ ਹਨ ਤਾਂ ਉਨਾਂ ਨੂੰ ਅਜਿਹੇ ਆਧਾਰਹੀਣ ਬਿਆਨਾਂ ਤੋਂ ਬਚਣਾ ਚਾਹੀਦਾ ਹੈ ਜਿਸ ਨਾਲ ਪੰਜਾਬ ਵਿੱਚ ਅਸਥਿਰਤਾ ਪੈਦਾ ਹੁੰਦੀ ਹੋਵੇ। ਉਨ•ਾਂ ਕਿਹਾ ਕਿ ਦੋਨਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਨਾਂ ਵਲੋਂ ਆਪਣੇ ਸਿਆਸੀ ਲਾਭ ਲਈ ਕੇਨੈਡਾ ਵਿੱਚ ਦਿੱਤੇ ਬਿਆਨਾਂ ਨਾਲ ਭਾਰਤ ਵਿੱਚ ਗਲਤ ਸੰਦੇਸ਼ ਜਾਂਦਾ ਹੈ ।
ਬਿਜਲੀ ਦਰਾਂ ਵਿੱਚ ਵਾਧੇ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਇਸ ਵਾਧੇ ਤੋਂ ਖੁਸ਼ ਨਹੀਂ ਹਨ ਪਰ ਇਹ ਫੈਸਲਾ ਬਿਜਲੀ ਰੈਗੂਲੇਟਰੀ ਅਥਾਰਟੀ ਦਾ ਹੈ ਅਤੇ ਪੰਜਾਬ ਸਰਕਾਰ ਇਸ ਵਿੱਚ ਦਖਲ ਅੰਦਾਜ਼ੀ ਨਹੀਂ ਕਰ ਸਕਦੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਸਸਤੀ ਬਿਜਲੀ ਅਤੇ ਖੇਤੀ ਖੇਤਰ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਘਰੇਲੂ ਖੇਤਰ ਨੂੰ ਸਸਤੀਆਂ ਦਰਾਂ ‘ਤੇ ਬਿਜਲੀ ਦੇਣ ਲਈ ਨਵੀਆਂ ਸੰਭਾਵਨਾਵਾਂ ਪੈਦਾ ਕੀਤੀਆਂ ਜਾਣਗੀਆਂ।
ਸੂਬੇ ਵਿੱਚ ਕੁੱੱਤੇ ਰੱਖਣ ‘ਤੇ ਕਿਸੇ ਵੀ ਤਰ•ਾਂ ਦੇ ਟੈਕਸ ਦੀ ਗੱਲ ਨੂੰ ਸਿਰੇ ਤੋਂ ਨਕਾਰਦਿਆਂ ਉਨਾਂ ਕਿਹਾ ਕਿ ਇਸ ਸਬੰਧੀ ਕੋਈ ਪ੍ਰਸਤਾਵ ਤੱਕ ਵੀ ਨਹੀਂ ਹੈ ।
ਪ੍ਰਾਇਮਰੀ ਸਕੂਲਾਂ ਦੇ ਰਲੇਵੇਂ ਨੂੰ ਲੰਬੀ ਸੋਚ ਵਿਚਾਰ ਪਿਛੋਂ ਲਿਆ ਗਿਆ ਫੈਸਲਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਮਕਸਦ ਕੇਵਲ ਵਿਭਾਗ ਨੇ ਸਰੋਤਾਂ ਦੀ ਸੁਚੱਜੀ ਵਰਤੋਂ ਕਰਨਾ ਹੈ । ਉਨਾਂ ਕਿਹਾ ਕਿ ਇਕ ਕਿਲੋਮੀਟਰ ਦੇ ਦਾਇਰੇ ਅੰਦਰ ਘੱਟ ਬੱਚਿਆਂ ਵਾਲੇ ਸਕੂਲ ਨੂੰ ਹੀ ਬੰਦ ਕੀਤਾ ਜਾਵੇਗਾ ਜਿਸ ਨਾਲ ਬੱਚਿਆਂ ਦੀ ਪੜ•ਾਈ ‘ਤੇ ਕੋਈ ਉਲਟ ਪ੍ਰਭਾਵ ਨਹੀਂ ਪਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article