PUNJABMAILUSA.COM

ਨੀਤੀਆਂ ਦੇ ਉਲਟ ਸਟੈਂਡ ਲੈਣ ਦੇ ਬਾਵਜੂਦ ਨਿੱਕੀ ਹੈਲੀ ‘ਤੇ ਟਰੰਪ ਦਾ ਭਰੋਸਾ ਕਾਇਮ

ਨੀਤੀਆਂ ਦੇ ਉਲਟ ਸਟੈਂਡ ਲੈਣ ਦੇ ਬਾਵਜੂਦ ਨਿੱਕੀ ਹੈਲੀ ‘ਤੇ ਟਰੰਪ ਦਾ ਭਰੋਸਾ ਕਾਇਮ

ਨੀਤੀਆਂ ਦੇ ਉਲਟ ਸਟੈਂਡ ਲੈਣ ਦੇ ਬਾਵਜੂਦ ਨਿੱਕੀ ਹੈਲੀ ‘ਤੇ ਟਰੰਪ ਦਾ ਭਰੋਸਾ ਕਾਇਮ
May 03
11:09 2017

d
ਵਾਸ਼ਿੰਗਟਨ, 3 ਮਈ (ਪੰਜਾਬ ਮੇਲ)- ਯੂ.ਐਨ. ਵਿਚ ਅਮਰੀਕਾ ਦੀ ਰਾਜਦੂਤ ਵਜੋਂ 45 ਸਾਲਾ ਨਿੱਕੀ ਹੈਲੀ ਨੂੰ ਤਿੰਨ ਮਹੀਨੇ ਹੋਏ ਹਨ, ਏਨੇ ਵਿਚ ਹੀ ਉਹ ਕਈ ਮੌਕਿਆਂ ‘ਤੇ ਆਪਣੀ ਸਰਕਾਰ ਦੀਆਂ ਨੀਤੀਆਂ ਦੇ ਉਲਟ ਸਟੈਂਡ ਲੈ ਚੁੱਕੀ ਹੈ। ਇਸ ਦੇ ਬਾਵਜੂਦ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਉਨ੍ਹਾਂ ‘ਤੇ ਭਰੋਸਾ ਕਾਇਮ ਹੈ। ਪਿਛਲੇ ਹਫਤੇ ਵ੍ਹਾਈਟ ਹਾਊਸ ‘ਚ ਯੂ.ਐੱਨ. ਡਿਪਲੋਮੇਟਸ ਦੀ ਇਕ ਬੈਠਕ ਮੌਕੇ ਟਰੰਪ ਨੇ ਨਿੱਕੀ ਦੇ ਕੰਮਕਾਜ ਦੀ ਜ਼ਬਰਦਸਤ ਤਾਰੀਫ ਕੀਤੀ। ਨਿੱਕੀ ਦਾ ਕਾਰਜਕਾਲ ਅਮਰੀਕੀ ਵਿਦੇਸ਼ ਮੰਤਰਾਲੇ ਅਧੀਨ ਆਉਂਦਾ ਹੈ। ਮੰਤਰਾਲੇ ਦੇ ਅਧਿਕਾਰੀਆਂ ਮੁਤਾਬਕ ਸੰਸਾਰ ਮੰਚ ‘ਤੇ ਉਹ ਲਗਾਤਾਰ ਸਰਕਾਰ ਦੀਆਂ ਨੀਤੀਆਂ ਦੇ ਉਲਟ ਵਿਚਾਰ ਰੱਖ ਚੁੱਕੀ ਹੈ। ਅਧਿਕਾਰੀਆਂ ਨੂੰ ਇਸ ਨਾਲ ਕੌਮਾਂਤਰੀ ਬਿਰਾਦਰੀ ‘ਚ ਆਪਾ ਵਿਰੋਧੀ ਸੰਦੇਸ਼ ਜਾਣ ਦਾ ਡਰ ਹੈ। ਸਰਕਾਰ ਦੇ ਰੁਖ਼ ਤੋਂ ਵੱਖ ਜਾਣ ਦੀ ਪਹਿਲੀ ਮਿਸਾਲ ਨਿੱਕੀ ਨੇ ਜਨਵਰੀ ਅਤੇ ਅਖੀਰ ‘ਚ ਸੈਨੇਟ ਵਿਚ ਆਪਣੀ ਨਿਯੁਕਤੀ ਮੌਕੇ ਹੋਈ ਸੁਣਵਾਈ ਦੌਰਾਨ ਦਿਖਾਈ ਸੀ। ਉਨ੍ਹਾਂ ਨੇ ਸੀਰੀਆ ‘ਚ ਜੰਗੀ ਅਪਰਾਧਾਂ ਬਾਰੇ ਰੂਸ ‘ਤੇ ਤਿੱਖੇ ਹਮਲੇ ਕੀਤੇ ਸਨ, ਜਦਕਿ ਉਸ ਸਮੇਂ ਡੋਨਾਲਡ ਟਰੰਪ ਮਾਸਕੋ ਨਾਲ ਕਰੀਬੀ ਸਬੰਧਾਂ ਦੀ ਪੈਰੋਕਾਰੀ ਕਰ ਰਹੇ ਸਨ। ਬੀਤੇ ਮਹੀਨੇ ਉਹ ਰੂਸ ਅਤੇ ਸੀਰੀਆ ਬਾਰੇ ਯੂ.ਐੱਨ. ਵਿਚ ਕਾਫੀ ਹਮਲਾਵਰ ਰੁਖ਼ ਦਿਖਾ ਚੁੱਕੀ ਹੈ। ਉਹ ਮਨੁੱਖੀ ਅਧਿਕਾਰਾਂ ਦੀ ਲਗਾਤਾਰ ਪੈਰੋਕਾਰੀ ਕਰਦੀ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਅਣਦੇਖੀ ਕਰਨ ਵਾਲੇ ਦੇਸ਼ਾਂ ਦੇ ਮੁਖੀਆਂ ਜਿਵੇਂ ਤੁਰਕੀ ਦੇ ਰਾਸ਼ਟਰਪਤੀ ਤਈਅਪ ਅਰਦੋਗਨ, ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਹਿ ਅਲੀ ਸੀਸੀ ਨਾਲ ਹੁਣ ਡੋਨਾਲਡ ਟਰੰਪ ਦੀ ਸਰਕਾਰ ਮਿਲ ਕੇ ਕੰਮ ਕਰਨਾ ਚਾਹੁੰਦੀ ਹੈ। ਨਿਊਯਾਰਕ ਟਾਈਮਸ ਦੇ ਮੁਤਾਬਕ ਵਿਦੇਸ਼ ਮੰਤਰਾਲਾ ਈ-ਮੇਲ ਭੇਜ ਕੇ ਨਿੱਕੀ ਨੂੰ ਅਪੀਲ ਕਰ ਚੁੱਕਾ ਹੈ ਕਿ ਪ੍ਰਮੁੱਖ ਮਾਮਲਿਆਂ ‘ਤੇ ਉਹ ਜਨਤਕ ਤੌਰ ‘ਤੇ ਅਜਿਹੇ ਬਿਆਨ ਨਾ ਦੇਵੇ ਜਿਹੜੇ ਸਰਕਾਰ ਦੀਆਂ ਨੀਤੀਆਂ ਨਾਲ ਮੇਲ ਨਾ ਖਾਂਦੇ ਹੋਣ। ਮੰਨਿਆ ਜਾਂਦਾ ਹੈ ਕਿ ਰੂਸ ਅਤੇ ਸੀਰੀਆ ਬਾਰੇ ਟਰੰਪ ਪ੍ਰਸ਼ਾਸਨ ਦੀ ਸੋਚ ਵਿਚ ਹੁਣੇ ਜਿਹੇ ਜਿਹੜਾ ਬਦਲਾਓ ਆਇਆ ਹੈ, ਉਸ ਦੇ ਪਿੱਛੇ ਨਿੱਕੀ ਦਾ ਸਟੈਂਡ ਹੀ ਹੈ। ਟਰੰਪ ਦੇ ਪ੍ਰਸ਼ਾਸਨ ‘ਚ ਉਨ੍ਹਾਂ ਨੂੰ ਕਾਫੀ ਤਾਕਤਵਰ ਮੰਨਿਆ ਜਾਂਦਾ ਹੈ। ਵਿਦੇਸ਼ ਮੰਤਰੀ ਰੇਕਸ ਟਿਲਰਸਨ ਦੇ ਮੀਡੀਆ ਤੋਂ ਦੂਰ ਰਹਿਣ ਕਾਰਨ ਉਹ ਹਮੇਸ਼ਾ ਚਰਚਾ ਵਿਚ ਰਹਿੰਦੀ ਹੈ। ਉਨ੍ਹਾਂ ਦੇ ਕੰਮ ਕਰਨ ਦੀ ਸ਼ੈਲੀ ਤੇ ਨੌਜਵਾਨਾਂ ਨਾਲ ਜੁੜੇ ਹੋਣ ਕਾਰਨ ਮੰਨਿਆ ਜਾਂਦਾ ਹੈ ਕਿ ਭਵਿੱਖ ‘ਚ ਉਹ ਰਾਸ਼ਟਰਪਤੀ ਦੇ ਅਹੁਦੇ ਦੀ ਚੋਣ ਲੜ ਸਕਦੀ ਹੈ। ਇਹੀ ਕਾਰਨ ਹੈ ਕਿ ਭਾਰਤੀ ਮਾਂ ਬਾਪ ਦੀ ਸੰਤਾਨ ਨਿੱਕੀ ਨੂੰ ਟਰੰਪ ਦੀ ਪੂਰੀ ਹਮਾਇਤ ਹਾਸਲ ਹੈ। ਦੱਖਣੀ ਕੌਰੋਲੀਨਾ ਦੀ ਗਵਰਨਰ ਰਹਿ ਚੁੱਕੀ ਨਿੱਕੀ ਨੇ ਰਾਸ਼ਟਰਪਤੀ ਚੋਣਾਂ ‘ਚ ਟਰੰਪ ਦੀ ਮੁਹਿੰਮ ਦਾ ਖੁੱਲ੍ਹ ਕੇ ਵਿਰੋਧ ਕੀਤਾ ਸੀ। ਫਿਰ ਵੀ ਟਰੰਪ ਪ੍ਰਸ਼ਾਸਨ ਨਿੱਕੀ ਹੈਲੀ ਦਾ ਪੱਖ ਲੈਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

Read Full Article
    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article