PUNJABMAILUSA.COM

ਨੇਬਰਹੁੱਡ ਮਾਰਕੀਟ ਐਸੋਸੀਏਸ਼ਨ ਵੱਲੋਂ ਮਾਰਿਆ ਗਿਆ ਵੱਡਾ ਮਾਅਰਕਾ

ਨੇਬਰਹੁੱਡ ਮਾਰਕੀਟ ਐਸੋਸੀਏਸ਼ਨ ਵੱਲੋਂ ਮਾਰਿਆ ਗਿਆ ਵੱਡਾ ਮਾਅਰਕਾ

ਨੇਬਰਹੁੱਡ ਮਾਰਕੀਟ ਐਸੋਸੀਏਸ਼ਨ ਵੱਲੋਂ ਮਾਰਿਆ ਗਿਆ ਵੱਡਾ ਮਾਅਰਕਾ
February 10
10:22 2016

34
ਸੈਕਰਾਮੈਂਟੋ, 10 ਫਰਵਰੀ (ਪੰਜਾਬ ਮੇਲ)- ਪਿਛਲੇ ਦਿਨੀਂ ਡੇਵਿਸ ਸਿਟੀ ਵੱਲੋਂ ਸ਼ੂਗਰ ‘ਤੇ ਟੈਕਸ ਲਾਉਣ ਦਾ ਮਤਾ ਰੱਖਿਆ ਗਿਆ ਸੀ। ਜਿਸ ਦੇ ਪਾਸ ਹੋ ਜਾਣ ਨਾਲ ਗਰੋਸਰੀ ਸਟੋਰਾਂ ਵਿਚ ਵਿਕਦੇ ਸੋਡੇ ਸਮੇਤ ਹੋਰ ਵੀ ਬਹੁਤ ਸਾਰੀਆਂ ਚੀਜ਼ਾਂ ਮਹਿੰਗੀਆਂ ਹੋ ਜਾਣੀਆਂ ਸਨ। ਇਸ ਮਤੇ ਨੂੰ ਜ਼ੋਰ ਪਾ ਕੇ ਰੁਕਵਾਉਣ ਲਈ ਨੇਬਰਹੁੱਡ ਮਾਰਕੀਟ ਐਸੋਸੀਏਸ਼ਨ ਨੇ ਆਪਣਾ ਅਹਿਮ ਯੋਗਦਾਨ ਪਾਇਆ ਹੈ, ਜਿਸ ਕਰਕੇ ਇਹ ਮਤਾ 2 ਦੇ ਮੁਕਾਬਲੇ 3 ਵੋਟਾਂ ਨਾਲ ਪੱਛੜ ਗਿਆ। ਨੇਬਰਹੁੱਡ ਮਾਰਕੀਟ ਐਸੋਸੀਏਸ਼ਨ ਕੈਲੀਫੋਰਨੀਆ ਦੇ ਵਾਇਸ ਚੇਅਰਮੈਨ ਦਰਸ਼ਨ ਸਿੰਘ ਮੁੰਡੀ ਨੇ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਲੀਕਰ ਸਟੋਰਾਂ ਅਤੇ ਗੈਸ ਸਟੇਸ਼ਨਾਂ ਦੇ ਖਿਲਾਫ ਕਿਸੇ ਵੀ ਬਿੱਲ ਨੂੰ ਰੁਕਾਉਣ ਲਈ ਅਹਿਮ ਭੂਮਿਕਾ ਨਿਭਾਈ ਹੈ। ਇਸ ਸੰਸਥਾ ਦਾ ਸਟੇਟ ਅਤੇ ਸਥਾਨਿਕ ਪੱਧਰ ਦੇ ਨੇਤਾਵਾਂ ਨਾਲ ਚੰਗਾ ਮੇਲ-ਜੋਲ ਹੈ, ਜਿਸ ਕਰਕੇ ਉਹ ਆਗੂ ਇਸ ਸੰਸਥਾ ਦੀ ਕਿਸੇ ਵੀ ਮੁਸ਼ਕਿਲ ਨੂੰ ਹੱਲ ਕਰਨ ਵਿਚ ਸਹਾਈ ਹੁੰਦੇ ਹਨ।
ਪਿਛਲੇ ਦਿਨਾਂ ਵਿਚ ਹੋਰ ਵੀ ਅਜਿਹੇ ਬਹੁਤ ਸਾਰੇ ਬਿੱਲ ਰੁਕਵਾਏ ਗਏ ਹਨ। ਜਿਵੇਂ ਕਿ ਇੱਕ ਬਹੁਤ ਖਤਰਨਾਕ ਬਿੱਲ S.2.੩੫੦ ਰੁਕਵਾਇਆ ਗਿਆ, ਜੋ ਕਿ ਗੈਸ ਸਟੇਸ਼ਨਾਂ ਮਾਲਕਾਂ ਲਈ ਬਹੁਤ ਨੁਕਸਾਨਦੇਹ ਸੀ। ਇੱਕ ਹੋਰ ਬਿੱਲ ਜਿਹੜਾ ਕਿ ਬੀਅਰ ਨਾਲ ਸੰਬੰਧਤ ਸੀ, ਵੀ ਸਟੋਰ ਮਾਲਕਾਂ ਦੇ ਹੱਕ ਵਿਚ ਕਰਵਾਇਆ ਗਿਆ।
ਖੰਡ ਟੈਕਸ ਮਤਾ ਡੇਵਿਸ ਸਿਟੀ ਵਿਚ ਪੇਸ਼ ਕੀਤਾ ਗਿਆ ਸੀ। ਜਿਸ ਨਾਲ ਸਥਾਨਕ ਸਟੋਰ ਮਾਲਕਾਂ, ਗੈਸ ਸਟੇਸ਼ਨਾਂ ਅਤੇ ਰੈਸਟੋਰੈਂਟਾਂ ਆਦਿ ‘ਤੇ ਭਾਰੀ ਬੋਝ ਪੈਣਾ ਸੀ। ਖੰਡ ਟੈਕਸ ਮਤਾ ਪਾਸ ਹੋਣ ਨਾਲ ਸੋਡਾ, ਜੂਸ, ਐਨਰਜ਼ੀ ਡਰਿੰਕ ਅਤੇ ਹੋਰ ਮਿੱਠੇ ਵਾਲੀਆਂ ਵਸਤਾਂ ਮਹਿੰਗੀਆਂ ਹੋ ਜਾਣੀਆਂ ਸਨ ਅਤੇ ਉਸਦਾ ਬੋਝ ਆਮ ਜਨਤਾ ‘ਤੇ ਵੀ ਪੈਣਾ ਸੀ। ਐੱਨ.ਐੱਮ.ਏ. ਦੇ ਪ੍ਰਧਾਨ ਮਾਰਕ ਅਰਾਬੋ ਨੇ ਚਿੱਠਿਆਂ ਲਿੱਖ ਕੇ ਸਾਰੇ ਸਿਟੀ ਕੌਂਸਲ ਮੈਂਬਰਾਂ ਨੂੰ ਇਸ ਬਿਲ ਨੂੰ ਨਾ ਪਾਸ ਕਰਨ ਲਈ ਕਿਹਾ ਸੀ। ਇਸ ਮਤੇ ਨੂੰ ਰੁਕਵਾਉਣ ਲਈ ਐੱਨ.ਐੱਮ.ਏ. ਦੇ ਤਕਰੀਬਨ 50 ਮੈਂਬਰਾਂ ਨੇ ਕੌਂਸਲ ਮੈਂਬਰਾਂ ਨੂੰ ਅਪੀਲ ਕੀਤੀ ਸੀ ਅਤੇ ਕਿਹਾ ਸੀ ਕਿ ਇਥੇ ਸੋਡੇ ਆਦਿ ਦੇ ਮੁੱਲ ਵੱਧ ਜਾਣ ਦੇ ਕਾਰਣ ਸੇਲ ਘੱਟ ਹੋ ਜਾਵੇਗੀ। ਜਿਸ ਕਰਕੇ ਸਥਾਨਕ ਵਪਾਰੀਆਂ ਦਾ ਕਾਫੀ ਨੁਕਸਾਨ ਹੋਵੇਗਾ।
ਐੱਨ.ਐੱਮ.ਏ. ਦੇ ਵਾਇਸ ਚੇਅਰਮੈਨ ਦਰਸ਼ਨ ਸਿੰਘ ਮੁੰਡੀ ਨੇ ਇਸ ਮਤੇ ਨੂੰ ਰੁਕਵਾਉਣ ਲਈ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਹੈ ਅਤੇ ਕਿਹਾ ਹੈ ਕਿ ਇਸ ਐਸੋਸੀਏਸ਼ਨ ਵਲੋਂ ਸਟੋਰ ਮਾਲਕਾਂ, ਗੈਸ ਸਟੇਸ਼ਨਾਂ ਅਤੇ ਰੈਸਟੋਰੈਂਟ ਮਾਲਕਾਂ ਦੇ ਹੱਕ ਲਈ ਹਮੇਸ਼ਾ ਆਵਾਜ਼ ਬੁਲੰਦ ਕੀਤੀ ਹੈ ਅਤੇ ਅੱਗੋਂ ਵੀਂ ਕਰਦੇ ਰਹਿਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article