PUNJABMAILUSA.COM

ਨੈਂਸੀ ਭਾਰਤ-ਅਮਰੀਕੀ ਰਿਸ਼ਤਿਆਂ ਦੇ ਪੱਖ ਵਿਚ

ਨੈਂਸੀ ਭਾਰਤ-ਅਮਰੀਕੀ ਰਿਸ਼ਤਿਆਂ ਦੇ ਪੱਖ ਵਿਚ

ਨੈਂਸੀ ਭਾਰਤ-ਅਮਰੀਕੀ ਰਿਸ਼ਤਿਆਂ ਦੇ ਪੱਖ ਵਿਚ
January 05
10:45 2019

ਖਾਰਜ ਕੀਤਾ ਟਰੰਪ ‘ਤੇ ਮਹਾਂਦੋਸ਼ ਚਲਾਉਣ ਦਾ ਦਬਾਅ
ਵਾਸ਼ਿੰਗਟਨ, 5 ਜਨਵਰੀ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਟਰੰਪ ਦੇ ਲਈ ਸਾਲ 2019 ਦੀ ਸ਼ੁਰੂਆਤ ਕਾਫੀ ਚੰਗੀ ਨਹੀਂ ਰਹੀ। ਉਨ੍ਹਾਂ ਦੀ ਅਗਵਾਈ ਵਿਚ ਰਿਪਬਲਿਕਨ ਪਾਰਟੀ ਦੇ ਹੇਠਲੇ ਸਦਨ ‘ਪ੍ਰਤੀਨਿਧੀ ਸਭਾ’ ਵਿਚ ਬਹੁਮਤ ਖੋਹਣ ਤੋਂ ਬਾਅਦ ਸਪੀਕਰ ਨੈਂਸੀ ਪੇਲੋਸੀ ਨੇ ਉਸ ਦਬਾਅ ਨੂੰ ਖਾਰਜ ਕਰ ਦਿੱਤਾ ਜੋ ਉਨ੍ਹਾਂ ‘ਤੇ ਉਨ੍ਹਾਂ ਦੀ ਡੈਮੋਕਰੇਟਿਕ ਪਾਰਟੀ ਦੁਆਰਾ ਰਾਸ਼ਟਰਪਤੀ ਦੇ ਖ਼ਿਲਾਫ਼ ਮਹਾਂਦੋਸ਼ ਚਲਾਉਣ ਦੇ ਲਈ ਬਣਾਇਆ ਜਾ ਰਿਹਾ ਸੀ। ਨੈਂਸੀ ਭਾਰਤ-ਅਮਰੀਕੀ ਰਿਸ਼ਤਿਆਂ ਦੇ ਪੱਖ ਵਿਚ ਹੈ।
ਟਰੰਪ ਦੀ ਸਿਆਸੀ ਵਿਰੋਧੀ ਨੈਂਸੀ ਨੇ ਇਸ ਤਰ੍ਹਾਂ ਮਹਾਂਦੋਸ਼ ਲਿਆਉਣ ਨੂੰ ਵੰਡਣ ਵਾਲੀ ਸਰਗਰਮੀ ਦੱਸਿਆ। ਉਨ੍ਹਾਂ ਕਿਹਾ, ਸਾਨੂੰ ਕਿਸੇ ਦੇ ਖ਼ਿਲਾਫ਼ ਮਹਾਂਦੋਸ਼ ਸਿਆਸੀ ਕਾਰਨਾਂ ਕਰਕੇ ਨਹੀਂ ਚਲਾਉਣਾ ਚਾਹੀਦਾ ਅਤੇ ਨਾ ਹੀ ਕਿਸੇ ਦੇ ਖ਼ਿਲਾਫ਼ ਮਹਾਂਦੋਸ਼ ਚਲਾਏ ਜਾਣ ਨੂੰ ਸਿਆਸੀ ਕਾਰਨਾਂ ਕਰਕੇ ਰੋਕਣਾ ਚਾਹੀਦਾ। ਨੈਂਸੀ ਦਾ ਕਹਿਣਾ ਹੈ ਕਿ ਉਹ 2016 ਦੀ ਚੋਣਾਂ ਵਿਚ ਰੂਸੀ ਦਖ਼ਲ ਦੇ ਸਬੰਧ ਵਿਚ ਵਿਸ਼ੇਸ਼ ਤਰਜ਼ਮਾਨ ਰਾਬਰਟ ਮੁਲਰ ਦੀ ਰਿਪੋਰਟ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿਰਫ ਸਦਨ ਹੀ ਮਹਾਂਦੋਸ਼ ‘ਤੇ ਫ਼ੈਸਲਾ ਲੈ ਸਕਦਾ ਹੈ। ਨੈਂਸੀ ਪੇਲੋਸੀ ਨੇ ਬੁਧਵਾਰ ਨੂੰ ਸਪੀਕਰ ਦਾ ਅਹੁਦਾ ਸੰਭਾਲਿਆ।
ਅਮਰੀਕਾ ਵਿਚ ਹਾਲ ਹੀ ਵਿਚ ਹੋਈ ਮੱਧਕਾਲੀ ਚੋਣਾਂ ਤੋਂ ਬਾਅਦ ਹੇਠਲੇ ਸਦਨ ਯਾਨੀ ਕਿ ਹਾਊਸ ਆਫ਼ ਰਿਪ੍ਰਜ਼ੈਂਟੇਟਿਵ ਵਿਚ ਡੈਮੋਕਰੇਟਿਕ ਪਾਰਟੀ ਬਹੁਮਤ ਵਿਚ ਆ ਗਈ ਹੈ। ਨੈਂਸੀ ਦੀ ਜਿੱਤ ਅਜਿਹੇ ਸਮੇਂ ਹੋਈ ਹੈ ਜਦ ਰਾਸ਼ਟਰਪਤੀ ਟਰੰਪ ਦੇ ਮੈਕਸਿਕੋ ਦੀ ਸਰਹੱਦ ‘ਤੇ ਕੰਧ ਬਣਾਉਣ ਨੂੰ ਲੈ ਕੇ ਫੰਡ ਦੀ ਮੰਗ ‘ਤੇ ਅਮਰੀਕਾ ਵਿਚ ਲਗਭਗ ਸ਼ਟਡਾਊਨ ਵਾਲੇ ਹਾਲਾਤ ਹਨ। 78 ਸਾਲਾ ਨੈਂਸੀ, ਟਰੰਪ ਦੀ ਕੰਧ ਬਣਾਉਣ ਵਾਲੀ ਯੋਜਨਾ ਦੇ ਖ਼ਿਲਾਫ਼ ਹੈ।
ਉਨ੍ਹਾਂ ਕਿਹਾ ਮੈਨੂੰ ਮਾਣ ਹੈ ਕਿ ਮੈਂ ਸੰਸਦ ਦੇ ਇਸ ਸਦਨ ਦੀ ਸਪੀਕਰ ਬਣਾਈ ਗਈ ਹਾਂ। ਇਹ ਸਾਲ ਅਮਰੀਕਾ ਵਿਚ ਮਹਿਲਾਵਾਂ ਨੂੰ ਮਿਲੇ ਵੋਟ ਦੇ ਅਧਿਕਾਰ ਦਾ 100ਵਾਂ ਸਾਲ ਹੈ। ਸਦਨ ਵਿਚ 100 ਤੋਂ ਜ਼ਿਆਦਾ ਮਹਿਲਾ ਸਾਂਸਦ ਹਨ, ਜਿਨ੍ਹਾਂ ਵਿਚ ਦੇਸ਼ ਦੀ ਸੇਵਾ ਕਰਨ ਦੀ ਕਾਬਲੀਅਤ ਹੈ। ਇਹ ਗਿਣਤੀ ਅਮਰੀਕੀ ਲੋਕਤੰਤਰ ਦੇ ਇਤਿਹਾਸ ਵਿਚ ਸਭ ਤੋਂ ਜ਼ਿਆਦਾ ਹੈ।
ਨੈਂਸੀ ਪੇਲੋਸੀ ਹੁਣ ਨਾ ਸਿਰਫ ਸਪੀਕਰ ਹੈ ਬਲਕਿ ਅਮਰੀਕੀ ਸੰਸਦ ਵਿਚ ਵਿਰੋਧੀ ਧਿਰ ਦੀ ਅਗਵਾਈ ਵੀ ਕਰੇਗੀ। ਅਮਰੀਕਾ ਦੀ ਰਾਜਨੀਤੀ ਵਿਚ ਉਨ੍ਹਾਂ ਦਾ ਸਫਰ ਅਸਾਧਾਰਣ ਹੈ। ਸਾਲ 2007 ਵਿਚ ਉਹ ਕੁਝ ਸਮੇਂ ਦੇ ਲਈ ਸਪੀਕਰ ਰਹੀ ਸੀ। ਇਸ ਦੇ ਨਾਲ ਹੀ ਉਹ ਸਾਲ 2018 ਦੀ ਮੱਧਕਾਲੀ ਚੋਣਾਂ ਵਿਚ ਡੈਮੋਕਰੇਟਿਕ ਪਾਰਟੀ ਦੀ ਰਣਨੀਤੀਕਾਰ ਵੀ ਰਹੀ। ਨੈਂਸੀ ਹਮੇਸ਼ਾ ਤੋਂ ਰਿਪਬ

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article