PUNJABMAILUSA.COM

ਨੋਟਬੰਦੀ ਦੀ ਡਾ. ਮਨਮੋਹਨ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ

ਨੋਟਬੰਦੀ ਦੀ ਡਾ. ਮਨਮੋਹਨ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ

ਨੋਟਬੰਦੀ ਦੀ ਡਾ. ਮਨਮੋਹਨ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ
December 09
21:14 2016

mona
ਨਵੀਂ ਦਿੱਲੀ, 9 ਦਸੰਬਰ (ਪੰਜਾਬ ਮੇਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਗੂ ਕੀਤੀ ਨੋਟਬੰਦੀ ਦੀ ਸਾਬਕਾ ਪ੍ਰਧਾਨ ਮੰਤਰੀ ਤੇ ਉੱਘੇ ਅਰਥ ਸ਼ਾਸਤਰੀ ਮਨਮੋਹਨ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ‘ਦ ਹਿੰਦੂ’ ਅਖ਼ਬਾਰ ਵਿੱਚ ਲਿਖੇ ਆਪਣੇ ਲੇਖ ਵਿੱਚ ਮੰਤਰੀ ਮਨਮੋਹਨ ਸਿੰਘ ਨੇ ਆਖਿਆ ਕਿ ਮੋਦੀ ਦੀ ਨੋਟਬੰਦੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਆਮ ਲੋਕਾਂ ਨੂੰ ਹੋਰ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨ ਪਵੇਗਾ। ਉਨ੍ਹਾਂ ਆਖਿਆ ਕਿ ਮੋਦੀ ਨੇ ਪ੍ਰਧਾਨ ਮੰਤਰੀ ਦੇ ਮੌਲਿਕ ਅਧਿਕਾਰਾਂ ਦੀ ਦੁਰਵਰਤੋਂ ਕਰਦਿਆਂ ਇੱਕ ਅਰਬ ਭਾਰਤੀਆਂ ਨਾਲ ਵਿਸ਼ਵਾਸਘਾਤ ਕੀਤਾ ਹੈ। ‘ਵਿਸ਼ਾਲ ਤ੍ਰਾਸਦੀ ਦੀ ਰਚਨਾ’ ਸਿਰਲੇਖ ਹੇਠ ਲਿਖੇ ਲੇਖ ਵਿੱਚ ਡਾ. ਮਨਮੋਹਨ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਨੋਟਬੰਦੀ ਦੀ ਅਲੋਚਨਾ ਕੀਤੀ। ਉਨ੍ਹਾਂ ਆਖਿਆ ਕਿ ਨੋਟਬੰਦੀ ਦੇ ਕਾਰਨ ਭਵਿੱਖ ਵਿੱਚ ਜੀਡੀਪੀ ਤੇ ਨੌਕਰੀਆਂ ਉੱਤੇ ਕਾਫ਼ੀ ਬੁਰਾ ਪ੍ਰਭਾਵ ਪਵੇਗਾ। ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਆਖਿਆ ਕਿ ਨੋਟਬੰਦੀ ਕਾਰਨ ਇਮਾਨਦਾਰ ਹਿੰਦੁਸਤਾਨੀਆਂ ਨੂੰ ਭਾਰੀ ਨੁਕਸਾਨ ਹੋਵੇਗਾ ਜਦੋਂਕਿ ਬੇਈਮਾਨ ਤੇ ਕਾਲਾ ਧੰਨ ਜਮ੍ਹਾਂ ਕਰਨ ਵਾਲੇ ਇਸ ਦੇ ਬਾਵਜੂਦ ਬਚ ਨਿਕਲਣਗੇ।
24 ਨਵੰਬਰ ਨੂੰ ਸੰਸਦ ਵਿੱਚ ਵੀ ਸਾਬਕਾ ਪ੍ਰਧਾਨ ਮੰਤਰੀ ਨੇ ਨੋਟਬੰਦੀ ਦੇ ਫ਼ੈਸਲੇ ਨੂੰ ‘ਸੰਗਠਿਤ ਤੇ ਕਾਨੂੰਨੀ ਲੁੱਟ’ ਦਾ ਨਾਮ ਦਿੱਤਾ ਸੀ। ਇਸ ਸੰਪਾਦਕੀ ਲੇਖ ਵਿੱਚ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਨੂੰ ਵਿਸਥਾਰ ਨਾਲ ਸਮਝਾਇਆ ਹੈ। ਡਾਕਟਰ ਸਿੰਘ ਅਨੁਸਾਰ ਬਿਨ ਸੋਚੇ-ਸਮਝੇ ਕੀਤੇ ਗਏ ਫ਼ੈਸਲੇ ਨਾਲ ਪ੍ਰਧਾਨ ਮੰਤਰੀ ਨੇ ਕਰੋੜਾਂ ਭਾਰਤੀਆਂ ਦੀ ਆਸਥਾ ਤੇ ਵਿਸ਼ਵਾਸ ਨੂੰ ਚਕਨਾਚੂਰ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਰਾਤੋ-ਰਾਤ ਲਾਗੂ ਕੀਤੀ ਗਈ ਨੋਟਬੰਦੀ ਕਾਰਨ ਕਰੋੜਾਂ ਭਾਰਤੀਆਂ ਦੀ ਆਸਥਾ ਨੂੰ ਠੇਸ ਪਹੁੰਚੀ ਤੇ ਇਸ ਨਾਲ ਗੰਭੀਰ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਡਾਕਟਰ ਮਨਮੋਹਨ ਸਿੰਘ ਅਨੁਸਾਰ ਜ਼ਿਆਦਾਤਰ ਭਾਰਤੀਆਂ ਦੀ ਇਮਾਨਦਾਰੀ ਦੀ ਕਮਾਈ ਨੂੰ ਪਹਿਲਾਂ ਰਾਤੋ-ਰਾਤ ਖ਼ਤਮ ਕਰ ਦਿੱਤਾ ਤੇ ਫਿਰ ਉਨ੍ਹਾਂ ਨੂੰ ਕੈਸ਼ ਲਈ ਬੈਂਕਾਂ ਦੀ ਲਾਈਨ ਵਿੱਚ ਖੜ੍ਹਾ ਕਰ ਦਿੱਤਾ। ਉਨ੍ਹਾਂ ਆਖਿਆ ਸਰਕਾਰ ਵੱਲੋਂ ਦਿੱਤਾ ਗਿਆ ਇਹ ਜ਼ਖਮ ਬਹੁਤ ਡੂੰਘਾ ਹੋ ਚੁੱਕਾ ਹੈ ਜੋ ਛੇਤੀ ਭਰ ਨਹੀਂ ਸਕਦਾ। ਲੇਖ ਵਿੱਚ ਇੱਕ ਥਾਂ ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਵੀ ਕੀਤੀ ਹੈ। ਟੈਕਸ ਚੋਰੀ ਤੇ ਦਹਿਸ਼ਤਗਰਦਾਂ ਵੱਲੋਂ ਨਕਲੀ ਕਰੰਸੀ ਦੇ ਇਸਤੇਮਾਲ ਨੂੰ ਖ਼ਤਮ ਕਰਨ ਲਈ ਉਨ੍ਹਾਂ ਪ੍ਰਧਾਨ ਮੰਤਰੀ ਦੀ ਤਾਰੀਫ਼ ਵੀ ਕੀਤੀ। ਉਨ੍ਹਾਂ ਨਾਲ ਹੀ ਪ੍ਰਧਾਨ ਮੰਤਰੀ ਦੀ ਉਸ ਸੋਚ ਨੂੰ ਗ਼ਲਤ ਕਰਾਰ ਦਿੱਤਾ ਕਿ ਸਾਰੀ ਨਕਦੀ ਕਾਲਾ ਧਨ ਹੈ ਤੇ ਕਾਲਾ ਧਨ ਨਕਦੀ ਦੇ ਰੂਪ ਵਿੱਚ ਹੀ ਹੋ ਸਕਦਾ ਹੈ। ਡਾਕਟਰ ਮਨਮੋਹਨ ਸਿੰਘ ਅਨੁਸਾਰ 90 ਫ਼ੀਸਦੀ ਤੋਂ ਜ਼ਿਆਦਾ ਭਾਰਤੀ ਕਾਮਿਆਂ ਨੂੰ ਅੱਜ ਵੀ ਤਨਖ਼ਾਹ ਨਕਦੀ ਦੇ ਰੂਪ ਵਿੱਚ ਮਿਲਦੀ ਹੈ। ਉਨ੍ਹਾਂ ਆਖਿਆ ਕਿ ਇਸ ਨੂੰ ਕਾਲਾ ਧਨ ਦੇ ਨਾਮ ਨਾਲ ਬਦਨਾਮ ਕਰਨਾ ਤੇ ਕਰੋੜਾਂ ਭਾਰਤੀਆਂ ਦੀ ਜ਼ਿੰਦਗੀ ਨੂੰ ਬੁਰੇ ਦੌਰ ਵਿੱਚ ਧੱਕ ਦੇਣਾ ਵਿਸ਼ਾਲ ਤ੍ਰਾਸਦੀ ਹੈ। ਡਾਕਟਰ ਮਨਮੋਹਨ ਸਿੰਘ ਅਨੁਸਾਰ ਜ਼ਿਆਦਾਤਰ ਭਾਰਤੀ ਨਕਦੀ ਵਿੱਚ ਕਮਾਉਂਦੇ ਹਨ, ਨਕਦੀ ਵਿੱਚ ਹੀ ਲੈਣ-ਦੇਣ ਕਰਦੇ ਹਨ ਤੇ ਨਕਦੀ ਵਿੱਚ ਹੀ ਬੱਚਤ ਕਰਦੇ ਹਨ। ਲੋਕਤੰਤਰ ਵਿੱਚ ਇਸ ਦੀ ਰਾਖੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article