PUNJABMAILUSA.COM

ਨੋਟਬੰਦੀ – ਪੀਐਮ ਮੋਦੀ ਨੇ 30 ਦਸੰਬਰ ਤੱਕ ਲੋਕਾਂ ਤੋਂ ਮੰਗਿਆ ਸਹਿਯੋਗ

ਨੋਟਬੰਦੀ – ਪੀਐਮ ਮੋਦੀ ਨੇ 30 ਦਸੰਬਰ ਤੱਕ ਲੋਕਾਂ ਤੋਂ ਮੰਗਿਆ ਸਹਿਯੋਗ

ਨੋਟਬੰਦੀ – ਪੀਐਮ ਮੋਦੀ ਨੇ 30 ਦਸੰਬਰ ਤੱਕ ਲੋਕਾਂ ਤੋਂ ਮੰਗਿਆ ਸਹਿਯੋਗ
November 13
20:28 2016

modi1
ਪਣਜੀ/ਬੇਲਗਾਵੀ/ਬਾਰਾਮਤੀ,13 ਨਵੰਬਰ (ਪੰਜਾਬ ਮੇਲ) – ਵੱਡੇ ਨੋਟਾਂ ਉਤੇ ਰੋਕ ਲਾਉਣ ਦੇ ਫ਼ੈਸਲੇ ਦਾ ਵਿਰੋਧ ਕਰ ਰਹੇ ਲੋਕਾਂ ਤੇ ਖਾਸ ਤੌਰ ’ਤੇ ਕਾਂਗਰਸ ਉਤੇ ਤਿੱਖਾ ਹੱਲਾ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਵੱਡੇ ਵੱਡੇ ਘੁਟਾਲਿਆਂ ਵਿੱਚ ਸ਼ਾਮਲ ਲੋਕ ਚਾਰ ਹਜ਼ਾਰ ਰੁਪਏ ਬਦਲਵਾਉਣ ਲਈ ਲਾਈਨਾਂ ਵਿੱਚ ਖੜ੍ਹੇ ਹੋ ਰਹੇ ਹਨ। ਉਨ੍ਹਾਂ ਨੇ ਵਾਅਦਾ ਕੀਤਾ ਕਿ ‘ਭਾਵੇਂ ਮੈਨੂੰ ਜ਼ਿੰਦਾ ਸਾੜ ਦਿੱਤਾ ਜਾਵੇ’ ਪਰ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਭਵਿੱਖ ਵਿੱਚ ਹੋਰ ਕਦਮ ਚੁੱਕੇ ਜਾਣਗੇ।
ਬੈਂਕਾਂ ਤੇ ਏਟੀਐਮ ਬੂਥਾਂ ਬਾਹਰ ਲੰਬੀਆਂ ਕਤਾਰਾਂ ਕਾਰਨ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ’ਤੇ ਭਾਵੁਕ ਹੁੰਦਿਆਂ ਲੋਕਾਂ ਤੋਂ 30 ਦਸੰਬਰ ਤੱਕ ਸਹਿਯੋਗ ਮੰਗਦਿਆਂ ਸ੍ਰੀ ਮੋਦੀ ਨੇ ਕਿਹਾ, ‘ਦੇਸ਼ ਵਾਸੀਆਂ ਨੂੰ ਦਰਪੇਸ਼ ਮੌਜੂਦਾ ਮੁਸ਼ਕਲਾਂ ਤੋਂ ਮੈਂ ਜਾਣੂ ਹਾਂ ਪਰ ਇਹ ਔਖ ਕੇਵਲ 30 ਦਸੰਬਰ ਤੱਕ ਹੈ। ਇਕ ਵਾਰ ਇਹ ਸਫ਼ਾਈ ਮੁਹਿੰਮ ਪੂਰੀ ਹੋ ਜਾਵੇ ਫਿਰ ਇਥੇ ਕੋਈ ਮੱਛਰ ਵੀ ਨਹੀਂ ਹੋਵੇਗਾ। ਜੇਕਰ ਕੁੱਝ ਲੋਕ ਹਾਲੇ ਵੀ ਸੋਚਦੇ ਹਨ ਕਿ ਉਹ ਉਡੀਕ ਕਰ ਸਕਦੇ ਹਨ ਤਾਂ ਫਿਰ ਉਹ ਮੈਨੂੰ ਜਾਣਦੇ ਨਹੀਂ। ਜੇਕਰ ਉਹ ਸੋਚਦੇ ਹਨ ਕਿ ਉਹ ਮੇਰੇ ਵਾਲ ਪੁੱਟ ਦੇਣਗੇ ਅਤੇ ਮੈਂ ਰੁਕ ਜਾਵਾਂਗਾ ਤੇ ਕੁੱਝ ਨਹੀਂ ਕਰਾਂਗਾ। ਮੈਂ ਝੁਕਾਂਗਾ ਨਹੀਂ। ਭਾਵੇਂ ਤੁਸੀਂ ਮੈਨੂੰ ਜ਼ਿੰਦਾ ਸਾੜ ਦੇਵੋ ਪਰ ਮੈਂ ਇਹ ਰੋਕਾਂਗਾ ਨਹੀਂ।’ ਉਨ੍ਹਾਂ ਨਕਦੀ-ਰਹਿਤ ਪ੍ਰਣਾਲੀ ਅਤੇ ਪਲਾਸਟਿਕ ਮਨੀ ਅਪਣਾਉਣ ਉਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, ‘ਮੈਨੂੰ ਪਤਾ ਹੈ ਕਿ ਕੁਝ ਤਾਕਤਾਂ ਮੇਰੇ ਖ਼ਿਲਾਫ਼ ਹਨ, ਜੋ ਮੈਨੂੰ ਜਿਊਣ ਨਹੀਂ ਦੇਣਾ ਚਾਹੁੰਦੀਆਂ। ਉਹ ਮੈਨੂੰ ਬਰਬਾਦ ਕਰ ਸਕਦੀਆਂ ਹਨ ਕਿਉਂਕਿ ਉਨ੍ਹਾਂ ਦੀ 70 ਸਾਲਾਂ ਦੀ ਲੁੱਟ ਦੀ ਕਮਾਈ ਸੰਕਟ ਵਿੱਚ ਹੈ ਪਰ ਮੈਂ ਤਿਆਰ ਹਾਂ। 50 ਦਿਨਾਂ ਤਕ ਮੇਰਾ ਸਾਥ ਦੇਵੋ। ਮੈਂ ਇਹ ਸਭ ਰੋਕਣ ਵਾਲਾ ਨਹੀਂ। ਮੈਂ ਆਜ਼ਾਦੀ ਬਾਅਦ 70 ਸਾਲਾਂ ਦੇ ਭ੍ਰਿਸ਼ਟਾਚਾਰ ਦੇ ਇਤਿਹਾਸ ਨੂੰ ਉਜਾਗਰ ਕਰਾਂਗਾ।’ ਉਨ੍ਹਾਂ ਦੇ ਬੁੱਲ੍ਹ ਕੰਬ ਰਹੇ ਸਨ ਅਤੇ ਹੰਝੂ ਰੋਕਦਿਆਂ ਉਨ੍ਹਾਂ ਕਿਹਾ, ‘ਮੇਰੇ ਪਿਆਰੇ ਦੇਸ਼ ਵਾਸੀਓਂ। ਮੈਂ ਘਰ, ਪਰਿਵਾਰ ਸਮੇਤ ਸਾਰਾ ਕੁੱਝ ਤਿਆਗ ਦਿੱਤਾ ਹੈ। ਇਹ ਸਾਰਾ ਕੁੱਝ ਮੈਂ ਆਪਣੇ ਦੇਸ਼ ਲਈ ਤਿਆਗਿਆ ਹੈ।’ਪ੍ਰਧਾਨ ਮੰਤਰੀ ਨੇ ਗੋਆ ਦੇ ਪਣਜੀ ਤੇ ਕਰਨਾਟਕ ਦੇ ਬੇਲਗਾਵੀ ਵਿੱਚ ਕਿਹਾ, ‘ਇਹ ਅੰਤ ਨਹੀਂ ਹੈ। ਮੇਰੇ ਦਿਮਾਗ ਵਿੱਚ ਭਾਰਤ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਹੋਰ ਵੀ ਪ੍ਰਾਜੈਕਟ ਹਨ। ਅਸੀਂ ਬੇਨਾਮੀ ਸੰਪਤੀ ਖ਼ਿਲਾਫ਼ ਕਾਰਵਾਈ ਕਰਾਂਗੇ। ਇਹ ਭ੍ਰਿਸ਼ਟਾਚਾਰ ਤੇ ਕਾਲੇ ਧਨ ਨੂੰ ਖ਼ਤਮ ਕਰਨ ਲਈ ਵੱਡਾ ਕਦਮ ਹੈ। ਜੇਕਰ ਭਾਰਤ ਵਿੱਚ ਕੋਈ ਧਨ ਲੁੱਟ ਗਿਆ ਹੈ ਅਤੇ ਬਾਹਰ ਜਾ ਚੁੱਕਾ ਹੈ ਤਾਂ ਉਸ ਬਾਰੇ ਪਤਾ ਲਗਾਉਣਾ ਸਾਡਾ ਫ਼ਰਜ਼ ਹੈ।’ ਵਿਰੋਧੀ ਧਿਰਾਂ ’ਤੇ ਨਿਸ਼ਾਨਾ ਸੇਧਦਿਆਂ ਸ੍ਰੀ ਮੋਦੀ ਨੇ ਕਿਹਾ, ‘ਕੋਲਾ ਘੁਟਾਲਾ, 2ਜੀ ਘੁਟਾਲਾ ਅਤੇ ਹੋਰ ਘੁਟਾਲਿਆਂ ਵਿੱਚ ਸ਼ਾਮਲ ਲੋਕਾਂ ਨੂੰ ਹੁਣ ਚਾਰ ਹਜ਼ਾਰ ਰੁਪਏ ਬਦਲਣ ਲਈ ਲਾਈਨਾਂ ਵਿੱਚ ਖੜ੍ਹਨਾ ਪਵੇਗਾ। ਜਦੋਂ ਕਾਂਗਰਸ ਨੇ 25 ਪੈਸੇ ਬੰਦ ਕੀਤੇ ਸਨ ਤਾਂ ਕੀ ਅਸੀਂ ਕੁੱਝ ਕਿਹਾ ਸੀ?
ਤੁਸੀਂ ਕੇਵਲ 25 ਪੈਸੇ ਬੰਦ ਕਰਨ ਦੀ ਜੁਰਅੱਤ ਹੀ ਕਰ ਸਕੇ ਤੁਹਾਡੀ ਤਾਕਤ ਐਨੀ ਹੀ ਸੀ।’ ਉਨ੍ਹਾਂ ਕਿਹਾ ਕਿ ਲੋਕਾਂ ਨੇ 2014 ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਫ਼ਤਵਾ ਦਿੱਤਾ ਸੀ। ਮੈਂ ਉਹੀ ਕਰ ਰਿਹਾ ਹਾਂ ਜੋ ਇਸ ਦੇਸ਼ ਦੇ ਲੋਕ ਮੈਨੂੰ ਕਰਨ ਲਈ ਕਹਿ ਰਹੇ ਸਨ ਅਤੇ ਮੇਰੀ ਕੈਬਨਿਟ ਦੀ ਪਲੇਠੀ ਬੈਠਕ ਵਿੱਚ ਇਹ ਸਪੱਸ਼ਟ ਹੋ ਗਿਆ ਸੀ ਜਦੋਂ ਮੈਂ ਕਾਲੇ ਧਨ ਉਤੇ ਐਸਆਈਟੀ ਬਣਾਈ ਸੀ। ਪਿਛਲੇ ਦੋ ਸਾਲਾਂ ਵਿੱਚ ਛਾਪਿਆਂ, ਸਰਵੇਖਣਾਂ ਅਤੇ ਐਲਾਨਾਂ ਰਾਹੀਂ ਸਰਕਾਰ ਨੇ ਆਪਣੇ ਖ਼ਜ਼ਾਨੇ ਵਿੱਚ 1,25,000 ਕਰੋੜ ਰੁਪਏ ਇਕੱਤਰ ਕੀਤੇ ਸਨ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article