PUNJABMAILUSA.COM

‘ਨੋਟਾ’ ‘ਤੇ ਰੋਕ ਬਾਰੇ ਕਾਂਗਰਸ ਦੀ ਮੰਗ ਨੂੰ ਸੁਪਰੀਮ ਕੋਰਟ ਨੇ ਠੁਕਰਾਇਆ

‘ਨੋਟਾ’ ‘ਤੇ ਰੋਕ ਬਾਰੇ ਕਾਂਗਰਸ ਦੀ ਮੰਗ ਨੂੰ ਸੁਪਰੀਮ ਕੋਰਟ ਨੇ ਠੁਕਰਾਇਆ

‘ਨੋਟਾ’ ‘ਤੇ ਰੋਕ ਬਾਰੇ ਕਾਂਗਰਸ ਦੀ ਮੰਗ ਨੂੰ ਸੁਪਰੀਮ ਕੋਰਟ ਨੇ ਠੁਕਰਾਇਆ
August 03
09:14 2017

ਨਵੀਂ ਦਿੱਲੀ, 3 ਅਗਸਤ (ਪੰਜਾਬ ਮੇਲ)-ਗੁਜਰਾਤ ਵਿੱਚ ਰਾਜ ਸਭਾ ਚੋਣ ਵਿੱਚ ‘ਨੋਟਾ’ (ਨੰਨ ਆਫ਼ ਦ ਅਬਵ) ਦੀ ਵਰਤੋਂ ਕੀਤੀ ਜਾਵੇਗੀ। ‘ਨੋਟਾ’ ‘ਤੇ ਅੰਤਰਮ ਰੋਕ ਬਾਰੇ ਕਾਂਗਰਸ ਦੀ ਮੰਗ ਨੂੰ ਸੁਪਰੀਮ ਕੋਰਟ ਨੇ ਠੁਕਰਾ ਦਿੱਤਾ ਹੈ। ਇਸ ਮਾਮਲੇ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਪੂਰੇ ਮਾਮਲੇ ਦੀ ਸੰਵਿਧਾਨਕਤਾ ਦੇ ਨਜ਼ਰੀਏ ਤੋਂ ਪਰਖ ਕੀਤੀ ਜਾਵੇਗੀ। ਇਸ ਲਈ ਹੁਣੇ ਕੋਈ ਅੰਤਰਿਮ ਰੋਕ ਨਹੀਂ ਲਾਈ ਜਾ ਸਕਦੀ।
ਬੀਤੇ ਮੰਗਲਵਾਰ ਕਾਂਗਰਸ ਨੇ ਅਗਲੀ ਰਾਜ ਸਭਾ ਚੋਣਾਂ ਵਿੱਚ ‘ਨੋਟਾ’ ਦੀ ਵਰਤੋਂ ਖਿਲਾਫ਼ ਚੋਣ ਕਮਿਸ਼ਨ ਨਾਲ ਸੰਪਰਕ ਕੀਤਾ ਸੀ ਤੇ ਦਾਅਵਾ ਕੀਤਾ ਸੀ ਕਿ ਇਹ ਸੰਵਿਧਾਨ ਤੇ ਚੋਣ ਨਿਯਮਾਂ ਦੀ ਉਲੰਘਣਾ ਹੈ। ਇਸ ‘ਤੇ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਇਹ ਕੋਈ ਨਵਾਂ ਨਿਰਦੇਸ਼ ਨਹੀਂ ਹੈ। ਦੱਸਣਾ ਬਣਦਾ ਹੈ ਕਿ ਇਨ੍ਹਾਂ ਚੋਣਾਂ ਵਿੱਚ ਵੀ ‘ਨੋਟਾ’ ਦੇ ਇਸਤੇਮਾਲ ‘ਤੇ ਰਾਜ ਸਭਾ ਵਿੱਚ ਜੰਮ ਕੇ ਹੰਗਾਮਾ ਵੀ ਹੋਇਆ ਸੀ। ਸਰਕਾਰ ਨੇ ਇਸ ਉੱਤੇ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਚੋਣ ਕਰਵਾਉਣ ਦਾ ਅਧਿਕਾਰ ਚੋਣ ਕਮਿਸ਼ਨ ਦਾ ਹੈ।
‘ਨੋਟਾ’ ਬਾਰੇ ਕਾਂਗਰਸ ਨੂੰ ਕਿਉਂ ਇਤਰਾਜ਼ ?
ਸੂਤਰਾਂ ਮੁਤਾਬਕ ਗੁਜਰਾਤ ਵਿੱਚ ਇੱਕ ਤੋਂ ਬਾਅਦ ਇੱਕ ਆਪਣੇ ਵਿਧਾਇਕਾਂ ਦੇ ਅਸਤੀਫਿਆਂ ਤੋਂ ਫਿਕਰਮੰਦ ਕਾਂਗਰਸ ਆਪਣੇ 44 ਵਿਧਾਇਕਾਂ ਨੂੰ ਬੰਗਲੁਰੂ ਤਾਂ ਲੈ ਗਈ ਪਰ ਪਾਰਟੀ ਨੂੰ ਲੱਗਦਾ ਹੈ ਕਿ ‘ਨੋਟਾ’ ਦਾ ਵਿਕਲਪ ਵਿਧਾਇਕਾਂ ਨੂੰ ਕਾਂਗਰਸੀ ਉਮੀਦਵਾਰ ਅਹਿਮਦ ਪਟੇਲ ਦੇ ਪੱਖ ਵਿੱਚ ਭੁਗਤਣ ਤੋਂ ਰੋਕ ਸਕਦਾ ਹੈ। ਕਾਂਗਰਸੀ ਸੂਤਰਾਂ ਅਨੁਸਾਰ ਭਾਜਪਾ ਅਹਿਮਦ ਪਟੇਲ ਨੂੰ ਹਰਾਉਣ ਲਈ ਸਾਜਿਸ਼ ਤਹਿਤ ‘ਨੋਟਾ’ ਦੀ ਵਰਤੋਂ ਕਰ ਰਹੀ ਹੈ। ਦਰਅਸਲ ਚੋਣ ਕਮਿਸ਼ਨ ਨੇ ਗੁਜਰਾਤ ਰਾਜ ਸਭਾ ਚੋਣਾਂ ਵਿੱਚ ‘ਨੋਟਾ’ ਦਾ ਵਿਕਲਪ ਜਾਰੀ ਕਰਨ ਦੇ ਹੁਕਮ ਦਿੱਤੇ ਹਨ। 2013 ਵਿੱਚ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਚੋਣ ਵਿੱਚ ਨੋਟਾ ਦੇ ਇਸਤੇਮਾਲ ਦਾ ਆਦੇਸ਼ ਦਿੱਤਾ ਸੀ। ਇਸ ਤੋਂ ਬਾਅਦ ਯੂ.ਪੀ., ਹਰਿਆਣਾ ਤੇ ਤ੍ਰਿਪੁਰਾ ਸਮੇਤ ਈ.ਵੀ.ਐਮ. ਰਾਹੀਂ ਹੋਣ ਵਾਲੀਆਂ ਹੋਰ ਚੋਣਾਂ ਵਿੱਚ ‘ਨੋਟਾ’ ਦੀ ਵਰਤੋਂ ਹੋਈ ਸੀ। ‘ਨੋਟਾ’ ਨੂੰ ਅੱਜ ਤੱਕ ਕਿਸੇ ਨੇ ਚੁਣੌਤੀ ਨਹੀਂ ਸੀ ਦਿੱਤੀ। ਪੂਰੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਕੀਤੀ ਅਗਲੀ ਸੁਣਵਾਈ ਹੁਣ 13 ਸਤੰਬਰ ਨੂੰ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article
    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

Read Full Article