PUNJABMAILUSA.COM

ਨੋਟ ਬੰਦੀ: ਸਰਕਾਰ ਦੇ ਖਿਲਾਫ਼ ਖੜ੍ਹੇ ਹੋਏ ਵਿਰੋਧੀ ਧਿਰ

ਨੋਟ ਬੰਦੀ: ਸਰਕਾਰ ਦੇ ਖਿਲਾਫ਼ ਖੜ੍ਹੇ ਹੋਏ ਵਿਰੋਧੀ ਧਿਰ

ਨੋਟ ਬੰਦੀ: ਸਰਕਾਰ ਦੇ ਖਿਲਾਫ਼ ਖੜ੍ਹੇ ਹੋਏ ਵਿਰੋਧੀ ਧਿਰ
November 14
21:31 2016

2000
ਗਾਜ਼ੀਪੁਰ, 14 ਨਵੰਬਰ (ਪੰਜਾਬ ਮੇਲ) – ਨੋਟ ਬੰਦੀ ਦਾ ਵਿਰੋਧ ਕਰ ਰਹੀਆਂ ਕਾਂਗਰਸ ਤੇ ਹੋਰ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਇਸ ਫੈਸਲੇ ਮਗਰੋਂ ਭ੍ਰਿਸ਼ਟ ਲੋਕ ਪ੍ਰੇਸ਼ਾਨ ਹਨ, ਜਦੋਂ ਕਿ ਗਰੀਬ ‘ਸ਼ਾਂਤੀ ਦੀ ਨੀਂਦ ਸੁੱਤੇ’ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਲੋਕ ਕੁੱਝ ਮੁਸ਼ਕਲਾਂ ਦਾ ਸਾਹਮਣਾ ਕਰਨ। ਜਲਦੀ ਚੋਣਾਂ ਦਾ ਸਾਹਮਣਾ ਕਰਨ ਜਾ ਰਹੇ ਉੱਤਰ ਪ੍ਰਦੇਸ਼ ਵਿੱਚ ਜਨ ਸਮਰਥਨ ਜੁਟਾਉਣ ਦੀ ਕੋਸ਼ਿਸ਼ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਨੋਟ ਬੰਦੀ ਮਗਰੋਂ ਜਿਥੇ ਗਰੀਬ ਸ਼ਾਂਤੀ ਨਾਲ ਸੁੱਤੇ ਹਨ, ਉਥੇ ਅਮੀਰ ਨੀਂਦ ਦੀਆਂ ਗੋਲੀਆਂ ਲੈਣ ਲਈ ਇੱਧਰ-ਉੱਧਰ ਭੱਜ ਰਹੇ ਹਨ। ਉਨ੍ਹਾਂ ਇਸ ਕਦਮ ਦੀ ਤੁਲਨਾ ਘਰ ਨੂੰ ਸਫੈ਼ਦੀ ਕਰਵਾਉਣ ਨਾਲ ਕੀਤੀ, ਜਿਸ ਨਾਲ ਕੁਸੈਲੀ ਮੁਸ਼ਕ ਆਉਂਦੀ ਹੈ ਪਰ ਇਹ ਜ਼ਰੂਰੀ ਹੁੰਦੀ ਹੈ। ਇੱਥੇ ਭਾਜਪਾ ਦੀ ਪਰਿਵਰਤਨ ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ, ‘‘ਮੇਰਾ ਫੈਸਲਾ ਥੋੜ੍ਹਾ ਸਖ਼ਤ ਹੈ। ਜਦੋਂ ਮੈਂ ਨੌਜਵਾਨ ਸੀ ਤਾਂ ਗਰੀਬ ਲੋਕ ਅਕਸਰ ‘ਕੜਕ’ ਚਾਹ ਦੀ ਮੰਗ ਕਰਦੇ ਸਨ ਪਰ ਇਸ ‘ਕੜਕ ਚਾਹ’ ਨੇ ਅਮੀਰਾਂ ਦਾ ਸੁਆਦ ਵਿਗਾੜ ਦਿੱਤਾ ਹੈ।’’ ਖ਼ਾਸ ਤੌਰ ’ਤੇ ਕਾਂਗਰਸ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਚੇਤੇ ਕਰਵਾਇਆ ਕਿ ਕਾਂਗਰਸ ਸਰਕਾਰਾਂ ਨੇ ਐਮਰਜੈਂਸੀ ਲਾਈ, ਲੋਕਾਂ ਤੇ ਮੀਡੀਆ ਦੇ ਅਧਿਕਾਰ ਕੁਚਲ ਦਿੱਤੇ ਅਤੇ ‘ਚੁਆਨੀ’ ਉਤੇ ਪਾਬੰਦੀ ਲਾਈ। ਉਨ੍ਹਾਂ ਕਿਹਾ ਕਿ ਜੇ ਇਸ ਨੂੰ ਦੂਜੇ ਤਰੀਕੇ ਨਾਲ ਸੋਚਿਆ ਜਾਵੇ ਤਾਂ ਕਿਹਾ ਜਾ ਸਕਦਾ ਹੈ ਕਿ ਉਹ ਚੁਆਨੀ ਤੋਂ ਅੱਗੇ ਨਹੀਂ ਵਧੇ ਕਿਉਂਕਿ ਉਹ ਇੰਨੇ ਜੋਗੇ ਹੀ ਸਨ, ਜਦੋਂ ਕਿ ਅਸੀਂ ਆਪਣੇ ਕੱਦ ਦੇ ਹਿਸਾਬ ਨਾਲ ਕਦਮ ਚੁੱਕਿਆ ਹੈ।’’ ਆਪਣੇ ਫੈ਼ਸਲੇ ਦਾ ਬਚਾਅ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਇਸ ਕਦਮ ਤੋਂ ਬਿਨਾਂ ਜਾਅਲੀ ਕਰੰਸੀ ਨੂੰ ਰੋਕਣਾ ਸੰਭਵ ਨਹੀਂ ਸੀ। ਉਨ੍ਹਾਂ ਦੋਸ਼ ਲਾਇਆ ਕਿ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਅਤੇ ਸੁਆਣੀਆਂ ਨੂੰ ਭੜਕਾਇਆ ਜਾ ਰਿਹਾ ਹੈ ਕਿ ਧੀ ਦੇ ਵਿਆਹ ਲਈ ਬਚਾਇਆ ਉਨ੍ਹਾਂ ਦਾ ਪੈਸਾ ਖੋਹ ਲਿਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ 2.5 ਲੱਖ ਤੱਕ ਦੀ ਰਾਸ਼ੀ ਨੂੰ ਛੇੜਿਆ ਨਹੀਂ ਜਾਵੇਗਾ, ਸਗੋਂ ਉਨ੍ਹਾਂ ਨੂੰ ਤਾਂ ਵਿਆਜ ਹੀ ਮਿਲੇਗਾ। ਬਸਪਾ ਮੁਖੀ ਮਾਇਆਵਤੀ ਦਾ ਨਾਂ ਲਏ ਬਗੈਰ ਉਨ੍ਹਾਂ ਕਿਹਾ ਕਿ ਕਈ ਸਿਆਸੀ ਪਾਰਟੀਆਂ ਬਹੁਤ ਚਿੰਤਤ ਹਨ ਕਿਉਂਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਉਹ ਕੀ ਕਰਨ। ਉਹ ਨੋਟਾਂ ਦੇ ਇੰਨੇ ਵੱਡੇ ਹਾਰ ਲੈਣ ਗਿੱਝੇ ਹੋਏ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦਾ ਚਿਹਰਾ ਲੁਕ ਜਾਂਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ