PUNJABMAILUSA.COM

ਨੌਜਵਾਨ ਨੇ ਹਿੰਮਤ ਸਦਕਾ ਹਮਲਾ ਕਰਨ ਵਾਲੇ ਸ਼ੇਰ ਨੂੰ ਮਾਰ ਮੁਕਾਇਆ

ਨੌਜਵਾਨ ਨੇ ਹਿੰਮਤ ਸਦਕਾ ਹਮਲਾ ਕਰਨ ਵਾਲੇ ਸ਼ੇਰ ਨੂੰ ਮਾਰ ਮੁਕਾਇਆ

ਨੌਜਵਾਨ ਨੇ ਹਿੰਮਤ ਸਦਕਾ ਹਮਲਾ ਕਰਨ ਵਾਲੇ ਸ਼ੇਰ ਨੂੰ ਮਾਰ ਮੁਕਾਇਆ
February 08
17:28 2019

ਡੇਨਵੇਰ, 8 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਉਤਰੀ ਕੋਲੋਰਾਡੋ ਤੋਂ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਅਕਸਰ ਦੇਖਿਆ ਗਿਆ ਹੈ ਕਿ ਸ਼ੇਰ ਦੇ ਸਾਹਮਣੇ ਆਉਣ ਦੇ ਬਾਅਦ ਇਨਸਾਨ ਆਤਮ ਸਮਰਪਣ ਕਰ ਦਿੰਦਾ ਹੈ ਅਤੇ ਸ਼ੇਰ ਇਨਸਾਨ ਉਤੇ ਭਾਰੀ ਪੈ ਜਾਂਦਾ ਹੈ। ਪ੍ਰੰਤੂ ਅਮਰੀਕਾ ਵਿਚ ਅਜਿਹਾ ਨਹੀਂ ਹੋਇਆ ਹੈ। ਸ਼ੇਰ ਨੇ ਇਕ ਨੌਜਵਾਨ ਉਤੇ ਹਮਲਾ ਕਰਕੇ ਆਪਣੇ ਲਈ ਆਫਤ ਮੁੱਲ ਲੈ ਲਈ।
ਨੌਜਵਾਨ ਦਲੇਰ ਹੋ ਕੇ ਸੇਰ ਨਾਲ ਉਦੋਂ ਤੱਕ ਲੜਦਾ ਰਿਹਾ ਜਦੋਂ ਤੱਕ ਉਸ ਨੂੰ ਮਾਰ ਨਹੀਂ ਦਿੱਤਾ। ਵਣਜੀਵ ਅਧਿਕਾਰੀਆਂ ਨੇ ਦੱਸਿਆ ਕਿ ਉਤਰੀ ਕੋਲੋਰਾਡੋ ਦੇ ਰਾਸਤੇ ਉਤੇ ਚਲਦੇ ਹੋਏ ਇਕ ਪਹਾੜੀ ਸ਼ੇਰ ਨੇ ਨੌਜਵਾਨ ਉਤੇ ਹਮਲਾ ਕਰ ਦਿੱਤਾ ਸੀ। ਨੌਜਵਾਨ ਨੇ ਸ਼ੇਰ ਦਾ ਗਲਾ ਘੁੱਟ ਕੇ ਮਾਰ ਦਿੱਤਾ।
ਕੋਲੋਰਾਡੋ ਪਾਕਰਸ ਐਂਡ ਵਾਈਲਡ ਲਾਈਫ ਮੁਤਾਬਕ ਨੌਜਵਾਨ ਬੀਤੇ ਸੋਮਵਾਰ ਨੂੰ ਫੋਰਟ ਕਾਲਿਸ ਦੇ ਨੇੜੇ ਹਾਰਸ ਵਲੂਟੂਥ ਮਾਉਂਟੇਨ ਓਪਨ ਸਪੇਸ ਵਿਚ ਇਕੱਲਾ ਭੱਜ ਰਿਹਾ ਸੀ, ਉਸ ਸਮੇਂ ਸ਼ੇਰ ਨੇ ਪਿੱਛੇ ਤੋਂ ਹਮਲਾ ਕਰ ਦਿੱਤਾ। ਸ਼ੇਰ ਨਾਲ ਸੰਘਰਸ਼ ਦੌਰਾਨ ਨੌਜਵਾਨ ਦੇ ਚੇਹਰੇ ਅਤੇ ਕਲਾਈ ਉਤੇ ਜ਼ਖਮ ਆਏ ਹਨ। ਇਸਦੇ ਬਾਵਜੂਦ ਵੀ ਉਹ ਸ਼ੇਰ ਨੂੰ ਮਾਰਨ ਵਿਚ ਸਫਲ ਰਿਹਾ।
ਨੌਜਵਾਨ ਨੂੰ ਗੰਭੀਰ ਸੱਟਾਂ ਕਾਰਨ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਨੇ ਉਮੀਦ ਪ੍ਰਗਟਾਈ ਹੈ ਕਿ ਉਹ ਛੇਤੀ ਹੀ ਪੂਰੀ ਤਰ੍ਹਾਂ ਠੀਕ ਹੋ ਜਾਵੇਗਾ। ਅਧਿਕਾਰੀਆਂ ਨੇ ਨੌਜਵਾਨ ਦੀ ਪਹਿਚਾਣ ਅਜੇ ਉਜਾਗਰ ਨਹੀਂ ਕੀਤੀ। ਅਧਿਕਾਰੀਆਂ ਦਾ ਮੰਨਣਾ ਹੈ ਕਿ ਨੌਜਵਾਨ ਦੀ ਇੱਛਾ ਜਾਣਨ ਦੇ ਬਾਅਦ ਹੀ ਉਸਦੀ ਪਹਿਚਾਣ ਉਜਾਗਰ ਕੀਤੀ ਜਾਵੇਗੀ।
ਜਾਂਚ ਕਰਤਾ ਨੇ ਦੱਸਿਆ ਕਿ ਸ਼ੇਰ ਇਕ ਸਾਲ ਤੋਂ ਵੀ ਘੱਟ ਉਮਰ ਦਾ ਸੀ ਅਤੇ ਉਸਦੇ ਕੱਟਣ ਨਾਲ ਨੌਜਵਾਨ ਨੂੰ ਰੇਬੀਜ਼ ਹੋਣ ਦਾ ਡਰ ਨਹੀਂ ਹੈ।
ਕੋਲੋਰਾਡੋ ਪਾਕਰਸ ਐਂਡ ਵਾਈਲਡਲਾਈਫ ਦੇ ਬੁਲਾਰੇ ਫੈਰੇਲ ਨੇ ਦੱਇਸਆ ਕਿ ਨੌਜਵਾਨ ਨੇ ਠੀਕ ਉਹ ਹੀ ਕੀਤਾ, ਜੋ ਪਹਾੜ ਦੇ ਸ਼ੇਰ ਨਾਲ ਮੁਠਭੇੜ ਵਿਚ ਮਾਹਰ ਸਲਾਹ ਦਿੰਦੇ ਹਨ। ਜਿੰਨਾ ਹੋ ਸਕੇ, ਓਨਾ ਹੀ ਸੰਘਰਸ਼ ਕਰੋ। ਉਹ ਇਹ ਵੀ ਸਲਾਹ ਦਿੰਦੇ ਹਨ ਕਿ ਜੇਕਰ ਤੁਹਾਡੇ ਪੈਰ ਨੂੰ ਸੱਟ ਲਗੀ ਹੈ, ਤਾਂ ਜਿੰਨਾ ਸੰਭਵ ਹੋ ਸਕੇ, ਓਨਾ ਵੱਡਾ ਦਿਖਾਈ ਦੇਣ ਦੀ ਕੋਸ਼ਿਸ਼ ਕਰੋ ਅਤੇ ਹਥਿਆਰ, ਜਿਵੇਂ ਕਿ ਬੈਕਪੈਕ ਜਾਂ ਚੈਭੀ ਦੇ ਰੂਪ ਵਿਚ ਕਿਸੇ ਵੀ ਚੀਜ ਦੀ ਵਰਤੋਂ ਕਰੋ। ਪ੍ਰੰਤੂ ਆਦਮੀ ਉੱਤੇ ਹਮਲਾ ਕੀਤਾ ਗਿਆ, ਉਸਦੇ ਕੋਲ ਹਥਿਆਰ ਵਰਗੀ ਕੋਈ ਵੀ ਚੀਜ ਨਹੀਂ ਸੀ।
ਫੇਰੇਲ ਨੇ ਕਿਹਾ ਕਿ ਨੌਜਵਾਨ ਨੇ ਸ਼ੇਰ ਨੂੰ ਸਿਰਫ ਇੱਛਾ ਸ਼ਕਤੀ ਅਤੇ ਨਿਡਰ ਹੋਣ ਕਾਰਨ ਹਾਰ ਦਿੱਤੀ ਹੈ। ਪਹਾੜ ਦੇ ਸ਼ੇਰ ਦੇ ਹਮਲੇ ਘੱਟ ਹੁੰਦੇ ਹਨ ਕਿਉਂਕਿ ਉਹ ਮਨੁੱਖ ਤੋਂ ਬਚਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article