PUNJABMAILUSA.COM

ਪਛਾਣੇ ਗਏ ਢੱਡਰੀਆਂ ਵਾਲਿਆਂ ‘ਤੇ ਹਮਲੇ ਦੀ ਸਾਜ਼ਿਸ਼ ਰਚਣ ਵਾਲੇ !

ਪਛਾਣੇ ਗਏ ਢੱਡਰੀਆਂ ਵਾਲਿਆਂ ‘ਤੇ ਹਮਲੇ ਦੀ ਸਾਜ਼ਿਸ਼ ਰਚਣ ਵਾਲੇ !

ਪਛਾਣੇ ਗਏ ਢੱਡਰੀਆਂ ਵਾਲਿਆਂ ‘ਤੇ ਹਮਲੇ ਦੀ ਸਾਜ਼ਿਸ਼ ਰਚਣ ਵਾਲੇ !
May 20
08:54 2016

ranjit-singh-dhandrian-wale-580x395
ਲੁਧਿਆਣਾ, 20 ਮਈ (ਪੰਜਾਬ ਮੇਲ)-ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਹੋਏ ਹਮਲੇ ਨੂੰ ਲੈ ਕੇ ਰਚੀ ਸਾਜ਼ਿਸ਼ ਦੇ ਵੱਡੇ ਸਬੂਤ ਮਿਲੇ ਹਨ। ਪੁਲਿਸ ਨੇ ਹਮਲੇ ਤੋਂ ਅਗਲੇ ਦਿਨ ਹੀ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਰਿਮਾਂਡ ‘ਤੇ ਲਿਆ ਹੋਇਆ ਹੈ। ਇਹਨਾਂ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਆਪਣੀ ਕਈ ਹੋਰ ਸਾਥੀਆਂ ਦੇ ਨਾਵਾਂ ਦਾ ਖੁਲਾਸਾ ਕਰ ਦਿੱਤਾ ਹੈ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਤੋਂ ਬਾਅਦ ਜਾਂਚ ਦੀ ਸੂਈ ਦਮਦਮੀ ਟਕਸਾਲ ਵੱਲ੍ਹ ਜਾ ਸਕਦੀ ਹੈ। ਪੁਲਿਸ ਨੂੰ ਇਸ ਮਾਮਲੇ ‘ਚ ਅਜੇ ਕਰੀਬ 2 ਦਰਜਨ ਹਮਲਾਵਰਾਂ ਦੀ ਭਾਲ ਹੈ।
ਇੱਕ ਅਖਬਾਰ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਸੂਤਰਾਂ ਮੁਤਾਬਕ ਲੁਧਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਇੱਕ ਹਮਲਾਵਰ ਨੇ ਆਪਣੇ 6 ਤੋਂ ਵੱਧ ਸਾਥੀ ਹਮਲਾਵਰਾਂ ਦੇ ਨਾਵਾਂ ਦਾ ਖੁਲਾਸਾ ਕਰ ਦਿੱਤਾ ਹੈ। ਹਾਲਾਂਕਿ ਇਸ ਹਮਲੇ ’ਚ ਦੋ ਦਰਜਨ ਦੇ ਕਰੀਬ ਵਿਅਕਤੀ ਸ਼ਾਮਲ ਦੱਸੇ ਜਾ ਰਹੇ ਹਨ। ਹੁਣ ਤੱਕ ਸਾਹਮਣੇ ਆਏ ਵਿਅਕਤੀਆਂ ਦਾ ਸਬੰਧ ਦਮਦਮੀ ਟਕਸਾਲ ਨਾਲ ਹੋਣ ਦੇ ਵੀ ਸਬੂਤ ਮਿਲ ਰਹੇ ਹਨ। ਹਾਲਾਂਕਿ ਸਾਫ ਤੌਰ ‘ਤੇ ਕੁੱਝ ਨਾ ਦੱਸਣ ਦੇ ਬਾਵਜੂਦ ਪੁਲਿਸ ਅਧਿਕਾਰੀ ਇਸ ਹਮਲੇ ਪਿੱਛੇ ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਅਤੇ ਸੰਤ ਢੱਡਰੀਆਂ ਵਾਲੇ ਦਰਮਿਆਨ ਛਿੜੀ ‘ਗਰਮ ਬਹਿਸ’ ਨੂੰ ਮੰਨ ਰਹੇ ਹਨ। ਪਰ ਮਾਮਲਾ ਅਤਿ ਸੰਵੇਦਨਸ਼ੀਲ ਹੋਣ ਕਾਰਨ ਪੁਲਿਸ ਹਰ ਕਦਮ ਸੋਚ ਸਮਝ ਕੇ ਚੁੱਕ ਰਹੀ ਹੈ। ਮਾਮਲੇ ਦੀ ਗੰਭੀਰਤਾ ਤੇ ਦਮਦਮੀ ਟਕਸਾਲ ਦਾ ਨਾਮ ਸਾਹਮਣੇ ਆਉਣ ਕਾਰਨ ਸੂਬੇ ਦੇ ਡੀਜੀਪੀ ਸੁਰੇਸ਼ ਅਰੋੜਾ ਖੁਦ ਜਾਂਚ ਦੀ ਨਿਗਰਾਨੀ ਕਰ ਰਹੇ ਹਨ। ਟਕਸਾਲ ਮੁਖੀ ਹਰਨਾਮ ਸਿੰਘ ਧੁੰਮਾ ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਕਾਫੀ ਕਰੀਬੀ ਸਬੰਧ ਮੰਨੇ ਜਾਂਦੇ ਹਨ। ਪਰ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤੇ ਜਾਣ ਕਾਰਨ ਸਰਕਾਰ ਹਰ ਕਦਮ ਫੂਕ ਫੂਕ ਕੇ ਰੱਖ ਰਹੀ ਹੈ। ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ 17 ਮਈ ਨੂੰ ਕਾਤਲਾਨਾ ਹਮਲਾ ਕੀਤਾ ਗਿਆ। ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰਦਿਆਂ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਦੌਰਾਨ ਰਣਜੀਤ ਸਿੰਘ ਢੱਡਰੀਆਂ ਵਾਲੇ ਬਾਲ-ਬਾਲ ਬਚੇ। ਜਦਕਿ ਉਨ੍ਹਾਂ ਦੇ ਇੱਕ ਸਾਥੀ ਸੇਵਾਦਾਰ ਭੁਪਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article