PUNJABMAILUSA.COM

ਪਟਨਾ ਵਿਖੇ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਸ਼ੁਰੂ ਹੋਇਆ ਪ੍ਰਕਾਸ਼ ਪੁਰਬ ਸਮਾਗਮ

 Breaking News

ਪਟਨਾ ਵਿਖੇ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਸ਼ੁਰੂ ਹੋਇਆ ਪ੍ਰਕਾਸ਼ ਪੁਰਬ ਸਮਾਗਮ

ਪਟਨਾ ਵਿਖੇ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਸ਼ੁਰੂ ਹੋਇਆ ਪ੍ਰਕਾਸ਼ ਪੁਰਬ ਸਮਾਗਮ
December 23
21:42 2017

ਪਟਨਾ ਸਾਹਿਬ, 23 ਦਸੰਬਰ (ਪੰਜਾਬ ਮੇਲ)- ਸ੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਪੁਰਬ ਦੇ ਸ਼ੁਕਰਾਨਾ ਦਿਵਸ ਅਤੇ 351ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਸ਼ੁਰੂ ਹੋ ਗਏ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਟੈਂਟ ਸਿਟੀ ਵਿੱਚ ਬਣੇ ਦਰਬਾਰ ਹਾਲ ’ਚ ਅਰਦਾਸ ਕਰਕੇ ਤਿੰਨ ਦਿਨਾਂ ਸਮਾਗਮਾਂ ਦੀ ਸ਼ੁਰੂਆਤ ਕੀਤੀ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸਟੇਜ ਤੋਂ ਰਿਮੋਟ ਕੰਟਰੋਲ ਰਾਹੀ ‘ਪ੍ਰਕਾਸ਼ ਪੁੰਜ’ ਦਾ ਨੀਂਹ ਪੱਥਰ ਰੱਖਿਆ। ਗੁਰਦੁਆਰਾ ਗੁਰੂ ਕਾ ਬਾਗ ਨੇੜੇ ਬਣਨ ਵਾਲੇ ਪ੍ਰਕਾਸ਼ ਪੁੰਜ ਵਿੱਚ ਗੁਰੂ ਗੋਬਿੰਦ ਸਿੰਘ ਦੇ ਜੀਵਨ ਦਰਸ਼ਨ ਨੂੰ ਦਰਸਾਉਂਦੇ ਅਸਤਰ-ਸ਼ਸਤਰ ਰੱਖੇ ਜਾਣਗੇ। ਮੁੱਖ ਮੰਤਰੀ ਨੇ ਪਟਨਾ ਸਾਹਿਬ ਦੇ ਸਾਰੇ ਗੁਰਦਆਰਿਆਂ ਨੂੰ ਜੋੜਨ ਵਾਲਾ ਗੁਰੂ ਸਰਕਟ ਬਣਾਉਣ ਦਾ ਵੀ ਐਲਾਨ ਕੀਤਾ। ਗਿਆਨੀ ਇਕਬਾਲ ਸਿੰਘ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਸਨਮਾਨ ਵੀ ਕੀਤਾ। ਗੁਰਦੁਆਰਾ ਗਊਘਾਟ ਤੋਂ 24 ਦਸੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਸਮਾਗਮ ਵਿੱਚ ਕੇਂਦਰੀ ਮੰਤਰੀਆਂ ਵਿੱਚੋਂ ਹਰਦੀਪ ਸਿੰਘ ਪੁਰੀ ਅਤੇ ਐਸ ਐਸ ਆਹਲੂਵਾਲੀਆ, ਬਿਹਾਰ ਦੇ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਸਮੇਤ ਹੋਰ ਮੰਤਰੀ ਵੀ ਹਾਜ਼ਰ ਸਨ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਪਣੇ ਸੰਬੋਧਨ ’ਚ ਕਿਹਾ ਸਿੱਖ ਦੇਸ਼ ਦਾ ਮਾਣ ਹਨ, ਜਿਨ੍ਹਾਂ ਦੀ ਆਬਾਦੀ ਭਾਵੇਂ 2 ਫ਼ੀਸਦੀ ਹੈ ਪਰ ਦੇਸ਼ ਲਈ ਕੁਰਬਾਨੀਆਂ 98 ਫ਼ੀਸਦੀ ਕੀਤੀਆਂ ਹਨ। ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ ਕਿਉਂਕਿ ਇਸ ਸਾਰੇ ਵਰਤਾਰੇ ਪਿੱਛੇ ਗੁਰੂ ਗੋਬਿੰਦ ਸਿੰਘ ਵੱਲੋਂ ਸਰਬੰਸਦਾਨ ਕਰਨ ਵਰਗੀਆਂ ਮਹਾਨ ਸ਼ਹਾਦਤਾਂ ਦੀ ਪ੍ਰੇਰਣਾ ਕੰਮ ਕਰ ਰਹੀ ਹੈ। ਆਪਣੇ ਆਪ ਨੂੰ ਵਡਭਾਗੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਵੀ ਸਮਾਗਮਾਂ ਨੂੰ ਵੱਡੇ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਲਿਆ ਸੀ। ਨਿਤੀਸ਼ ਕੁਮਾਰ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮਨਾਉਣ ਦਾ ਹਾਂ-ਪੱਖੀ ਪ੍ਰਭਾਵ ਪਿਆ ਹੈ। ਇਨ੍ਹਾਂ ਸਮਾਗਮਾਂ ਨੇ ਬਿਹਾਰ ਪ੍ਰਤੀ ਦੇਸ਼ ਦਾ ਨਜ਼ਰੀਆ ਬਦਲਿਆ ਹੈ। ਸ੍ਰੀ ਨਿਤੀਸ਼ ਕੁਮਾਰ ਉਸ ਸਮੇਂ ਭਾਵੁਕ ਹੋ ਗਏ ਜਦੋਂ ਉਨ੍ਹਾਂ ਕਿਹਾ ਕਿ ਬਿਹਾਰ ਦੇ ਲੋਕ ਗਰੀਬ ਅਤੇ ਪੱਛੜੇ ਹੋਏ ਹਨ, ਜੇਕਰ ਉਨ੍ਹਾਂ ਕੋਲੋਂ ਸੇਵਾ ਵਿੱਚ ਕੋਈ ਕਮੀ ਰਹਿ ਗਈ ਹੋਵੇ ਤਾਂ ਉਹ ਮੁਆਫ਼ੀ ਮੰਗਦੇ ਹਨ। ਇੰਨਾ ਬੋਲਣ ਦੀ ਦੇਰ ਸੀ ਕਿ ਸੰਗਤਾਂ ਨੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਾ ਕੇ ਪੰਡਾਲ ਗੂੰਜਣ ਲਾ ਦਿੱਤਾ। ਕੇਂਦਰੀ ਮੰਤਰੀ ਐਸ ਐਸ ਆਹਲੂਵਾਲੀਆ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਸੁਨੇਹਾ ਪੜ੍ਹ ਕੇ ਸੁਣਾਇਆ। ਰਾਸ਼ਟਰਪਤੀ ਨੇ ਆਪਣੇ ਸੁਨੇਹੇ ਵਿੱਚ ਗੁਰੂ ਗੋਬਿੰਦ ਸਿੰਘ ਦੇ 351ਵੇਂ ਪ੍ਰਕਾਸ਼ ਪੁਰਬ ਦੀਆਂ ਸਿੱਖ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਸਮਾਗਮਾਂ ਦੀ ਕਾਮਯਾਬੀ ਦੀ ਕਾਮਨਾ ਕੀਤੀ। ਰਿਸ਼ੀਕੇਸ਼ ਦੇ ਸਵਾਮੀ ਚਿੰਦਾਨੰਦ ਸਰਸਵਤੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਜਾਵੇ ਤਾਂ ਜੋ ਦੇਸ਼ ਦੇ ਬੱਚੇ ਉਨ੍ਹਾਂ ਸਾਹਿਬਜ਼ਾਦਿਆਂ ਦੇ ਦ੍ਰਿੜ੍ਹ ਇਰਾਦਿਆਂ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਸਿੱਖ ਕੌਮ ਬਦਲਾ ਲੈਣ ਵਾਲੀ ਨਹੀਂ ਸਗੋਂ ਬਲੀਦਾਨ ਦੇਣ ਵਾਲੀ ਕੌਮ ਹੈ। ਜੈਨ ਧਰਮ ਵੱਲੋਂ ਲੁਕੇਸ਼ ਮੁਨੀ ਨੇ ਵੀ ਸੰਬੋਧਨ ਕੀਤਾ। ਸਾਰੇ ਧਰਮਾਂ ਦੇ ਆਗੂਆਂ ਵੱਲੋਂ ਨਿਤੀਸ਼ ਕੁਮਾਰ ਨੂੰ ਬੂਟਾ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ।
ਨਿਤੀਸ਼ ਨੇ ਪੰਗਤ ਵਿੱਚ ਬੈਠ ਕੇ ਛਕਿਆ ਲੰਗਰ
ਬਾਬਾ ਮਹਿੰਦਰ ਸਿੰਘ ਯੂਕੇ ਵੱਲੋਂ ਲਗਾਏ ਗਏ ਲੰਗਰ ਦੇ ਪੰਡਾਲ ਵਿੱਚ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਬਾਅਦ ਵਿੱਚ ਮੁੱਖ ਮੰਤਰੀ ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਅਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।
ਖੂਬਸੂਰਤ ਢੰਗ ਨਾਲ ਸਜਾਇਆ ਟੈਂਟ ਸਿਟੀ
ਬਾਈਪਾਸ ’ਤੇ ਬਣੇ ਟੈਂਟ ਸਿਟੀ ਨੂੰ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ। ਮੁੱਖ ਦੁਆਰ ਨੂੰ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਹੈ ਅਤੇ ਬਾਹਰ ਕੈਂਪਸ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਮਾਡਲ ਵੀ ਬਣਾਇਆ ਗਿਆ ਹੈ। ਇਕ ਬੱਸ ਵਿੱਚ ਗੁਰੂ ਗੋਬਿੰਦ ਸਿੰਘ ਦੇ ਸ਼ਸਤਰ ਰੱਖੇ ਹੋਏ ਹਨ। ਹਰ ਪਾਸੇ ਸੰਗਤਾਂ ਦਾ ਠਾਠਾਂ ਮਾਰਦਾ ਸਮੁੰਦਰ ਨਜ਼ਰ ਆ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article