PUNJABMAILUSA.COM

ਪਟਨਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ

ਪਟਨਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ

ਪਟਨਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ
January 05
20:53 2017

patna-1
ਪਟਨਾ, 5 ਜਨਵਰੀ (ਪੰਜਾਬ ਮੇਲ)-ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਸਮਾਰੋਹ ਪਟਨਾ ਦੇ ਗਾਂਧੀ ਮੈਦਾਨ ਵਿੱਚ ਸੰਪੰਨ ਹੋ ਗਿਆ। ਅੱਜ ਮੁੱਖ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਭਾਜਪਾ ਸੰਸਦ ਮੈ ਸ਼ਤਰੁਘਨ ਸਿਨਹਾ, ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ, ਭਾਜਪਾ ਨੇਤਾ ਸੁਸ਼ੀਲ ਮੋਦੀ, ਪ੍ਰੇਮ ਕੁਮਾਰ, ਨੰਦ ਕਿਸ਼ੋਰ, ਰਾਜਦ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਤੇ ਉਨ੍ਹਾਂ ਦੇ ਦੋਵੇਂ ਪੁੱਤਰ ਉਪ ਮੁੱਖ ਮੰਤਰੀ ਤੇਜਬਵੀ ਯਾਦਵ ਤੇ ਸਿਹਤ ਮੰਤਰੀ ਤੇਜਪ੍ਰਤਾਪ ਯਾਦਵ, ਰਾਮਵਿਲਾਸ ਪਾਸਵਾਨ, ਰਵੀਸ਼ੰਕਰ ਪ੍ਰਸਾਦ ਸਮੇਤ ਕਈ ਕੇਂਦਰੀ ਮੰਤਰੀ ਵੀ ਸ਼ਾਮਲ ਸਨ। ਇਸ ਮੌਕੇ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਪ੍ਰਕਾਸ਼ ਪੁਰਬ ਨਾਲ ਬਿਹਾਰ ਨਵੇਂ ਰੂਪ ਵਿੱਚ ਪ੍ਰਕਾਸ਼ਿਤ ਹੋਇਆ ਹੈ। ਇਹ ਬਿਹਾਰ ਪੂਰੇ ਦੇਸ਼ ਨੂੰ ਰਾਹ ਦਿਖਾਏਗਾ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸਮਾਗਮ ਦਾ ਸਫ਼ਲ ਆਯੋਜਨ ਕਰਨ ਅਤੇ ਸੂਬੇ ਵਿੱਚ ਸ਼ਰਾਬਬੰਦੀ ਲਾਗੂ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਖੁਸ਼ਹਾਲ ਬਣਾਉਣ ਲਈ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਿਹਾਰ ਪੂਰੇ ਦੇਸ਼ ਨੂੰ ਪ੍ਰੇਰਣਾ ਦੇਵੇਗਾ।
ਉਨ੍ਹਾਂ ਨੇ ਕਿਹਾ ਕਿ ਅੱਜ ਅਸੀਂ ਪਟਨਾ ਸਾਹਿਬ ਦੀ ਧਰਤੀ ‘ਤੇ ਪ੍ਰਕਾਸ਼ ਪੁਰਬ ਮਨਾ ਕੇ ਕਿਸਮਤ ਵਾਲੇ ਹੋਏ ਹਾਂ। ਦੁਨੀਆ ਦੇ ਸਾਰੇ ਦੇਸ਼ਾਂ ਵਿੱਚ ਭਾਰਤ ਸਰਕਾਰ ਨੇ ਦੂਤਾਵਾਸਾਂ ਦੇ ਮਾਧਿਅਮ ਨਾਲ ਇਸ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀ ਯੋਜਨਾ ਬਣਾਈ ਹੈ, ਤਾਂ ਜ ਪੂਰੇ ਵਿਸ਼ਵ ਨੂੰ ਅਹਿਸਾਸ ਹੋਵੇ ਕਿ 350 ਸਾਲ ਪਹਿਲਾਂ ਜਨਮੇ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਲਈ ਕਿੰਨਾ ਵੱਡਾ ਤਿਆਗ ਦਿੱਤਾ ਸੀ। ਪ੍ਰਕਾਸ਼ ਪੁਰਬ ਰਾਹੀਂ ਹਿੰਦੁਸਤਾਨ ਲਈ ਏਕਤਾ, ਅਖੰਡਤਾ, ਭਾਈਚਾਰਕ ਅਤੇ ਸਮਾਜਿਕ ਸਦਭਾਵਨਾ ਦਾ ਮਜ਼ਬੂਤ ਸੁਨੇਹਾ ਗਿਆ ਹੈ। ਸਮਾਗਮ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਇੱਕ-ਦੂਜੇ ਦੀ ਜਮ ਕੇ ਸ਼ਲਾਘਾ ਕੀਤੀ।
ਇਸ ਮੌਕੇ ਨਿਤਿਸ਼ ਕੁਮਾਰ ਨੇ ਕਿਹਾ ਕਿ ਬਿਹਾਰ ਵਿਚ ਇਕ ਵਿਸ਼ੇਸ਼ ‘ਗੁਰੂ ਸਰਕਟ’ ਅਤੇ ਗੁਰੂ ਕਾ ਬਾਗ ਵਿਖੇ ਇਕ ਵਿਸ਼ੇਸ਼ ਕੇਂਦਰ ਦਾ ਨਿਰਮਾਣ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਬਿਹਾਰ ਦੀ ਧਰਤੀ ਨੂੰ ਤਿੰਨ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜਿਹੜੇ-ਜਿਹੜੇ ਰਸਤੇ ਤੋਂ ਗੁਜ਼ਰੇ ਅਤੇ ਜਿੱਥੇ-ਜਿੱਥੇ ਉਨ੍ਹਾਂ ਦੀ ਯਾਦ ‘ਚ ਗੁਰਦੁਆਰੇ ਬਣੇ ਹੋਏ ਹਨ, ਉਨ੍ਹਾਂ ਸਭਨਾਂ ਨੂੰ ਜੋੜਨ ਲਈ ਇਕ ਵਿਸ਼ੇਸ਼ ਗੁਰੂ ਸਰਕਟ ਦਾ ਨਿਰਮਾਣ ਕੀਤਾ ਜਾਵੇਗਾ ਤਾਂ ਜੋ ਬਿਹਾਰ ‘ਚ ਆਉਣ ਵਾਲੀਆਂ ਸੰਗਤਾਂ ਸਾਰੇ ਗੁਰੂ ਘਰਾਂ ਦੇ ਦਰਸ਼ਨ ਕਰ ਸਕਣ।
ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਕਾਸ਼ ਪੁਰਬ ਦੇ ਸਮਾਗਮ ਲਈ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਲਾਘਾ ਕੀਤੀ।
ਨੀਤੀਸ਼ ਕੁਮਾਰ ਨੇ ਕਿਹਾ ਕਿ ਬਿਹਾਰ ਸਰਕਾਰ, ਇੱਥੋਂ ਦੀ ਜਨਤਾ ਅਤੇ ਪੂਰੇ ਪ੍ਰਸ਼ਾਸਨ ਨੇ ਤਿੰਨ ਮਹੀਨਿਆਂ ਤੋਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ‘ਚ ਦਿਨ-ਰਾਤ ਇੱਕ ਕੀਤਾ ਹੈ ਉਨ੍ਹਾਂ ਕਿਹਾ ਕਿ ਫਿਰ ਵੀ ਜੇ ਕੋਈ ਕਮੀ ਰਹਿ ਗਈ ਹੋਵੇ ਤਾਂ ਮੈਂ ਪੂਰੀ ਸਾਧ-ਸੰਗਤ ਤੋਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ ਪ੍ਰਕਾਸ਼ ਪੁਰਬ ਸਮਾਗਮ ਨੂੰ ਸੰਬੋਧਨ ਕਰਦਿਆਂ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ‘ਚੋਂ ਜਿਹੜਾ ਪ੍ਰਕਾਸ਼ ਨਿਕਲਿਆ ਹੈ, ਇਸ ਨਾਲ ਬਿਹਾਰ ਰੌਸ਼ਨ ਹੋਵੇਗਾ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਲੋਂ ਦਿੱਤੀਆਂ ਕੁਰਬਾਨੀਆਂ, ਸੇਵਾ ਭਾਵਨਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਬਿਹਾਰ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ ‘ਤੇ ਲੈ ਕੇ ਜਾਵੇਗਾ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸੰਦੇਸ਼ ‘ਚੋਂ ਖਾਸ ਕਰਕੇ ਨਵੀਂ ਪੀੜ੍ਹੀ ਨੂੰ ਬਹੁਤ ਲਾਭ ਹੋਵੇਗਾ ਮੁੱਖ ਮੰਤਰੀ ਨੇ ਸੰਸਾਰ ਭਰ ਦੇ ਸ਼ਰਧਾਲੂਆਂ ਨੂੰ ਸੱਦਾ ਦਿੱਤਾ ਕਿ ਉਹ ਹਰ ਸਾਲ ਗੁਰੂ ਗੋਬਿੰਦ ਸਿੰਘ ਜੀ ਜਨਮ ਦਿਹਾੜੇ ਮੌਕੇ ਪਟਨਾ ਦੀ ਧਰਤੀ ‘ਤੇ ਆਉਣ, ਅਸੀਂ ਉਨ੍ਹਾਂ ਦੀ ਸੇਵਾ ‘ਚ ਕੋਈ ਕਸਰ ਨਹੀਂ ਛੱਡਾਂਗੇ ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਅਸੀਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮਨਾਵਾਂਗੇ, ਉਨ੍ਹਾਂ ਦੇ ਸੰਦੇਸ਼ ਨੂੰ ਮਨ ‘ਚ ਵਸਾਵਾਂਗੇ, ਤਾਂ ਸਾਡੇ ਲਈ ਖੁਸ਼ੀ, ਸ਼ਾਂਤੀ ਅਤੇ ਖੁਸ਼ਹਾਲੀ ਦੇ ਰਸਤੇ ਆਪਣੇ ਆਪ ਖੁੱਲ੍ਹਦੇ ਜਾਣਗੇ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਾਨਵਤਾ ਦੀ ਭਲਾਈ ਲਈ ਪੂਰੇ ਪਰਿਵਾਰ ਦੀ ਕੁਰਬਾਨੀ ਦੇ ਕੇ ਇਕ ਅਜਿਹਾ ਇਤਿਹਾਸ ਸਿਰਜਿਆ ਹੈ, ਜਿਸ ਦਾ ਕਿਤੇ ਕੋਈ ਮੁਕਾਬਲਾ ਨਹੀਂ। ਨੀਤੀਸ਼ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਮਾਗਮ ਦੇ ਆਯੋਜਨ ਦੀ ਸਫਲਤਾ ਲਈ ਹਰ ਯਤਨ ਕੀਤਾ। ਫਿਰ ਵੀ ਜੇਕਰ ਕੋਈ ਘਾਟ ਰਹਿ ਗਈ ਹੋਵੇ ਤਾਂ ਮੁਆਫ਼ੀ ਮੰਗਦਾ ਹਾਂ। ਇਸ ਮੌਕੇ ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article