PUNJABMAILUSA.COM

ਪਟਨਾ ਹਾਈ ਕੋਰਟ ਨੇ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਕਮੇਟੀ ਮੁੜ ਕੀਤੀ ਬਹਾਲ

ਪਟਨਾ ਹਾਈ ਕੋਰਟ ਨੇ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਕਮੇਟੀ ਮੁੜ ਕੀਤੀ ਬਹਾਲ

ਪਟਨਾ ਹਾਈ ਕੋਰਟ ਨੇ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਕਮੇਟੀ ਮੁੜ ਕੀਤੀ ਬਹਾਲ
November 22
10:03 2017

ਨਵੀਂ ਦਿੱਲੀ, 22 ਨਵੰਬਰ (ਪੰਜਾਬ ਮੇਲ)-ਪਟਨਾ ਸਾਹਿਬ ਕਮੇਟੀ ਦੇ ਵਿਵਾਦ ਸਬੰਧੀ ਮਾਮਲੇ ‘ਚ ਫ਼ੈਸਲਾ ਸੁਣਾਉਂਦੇ ਹੋਏ ਪਟਨਾ ਹਾਈ ਕੋਰਟ ਨੇ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਕਮੇਟੀ ਨੂੰ ਮੁੜ ਬਹਾਲ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਪਟਨਾ ਹਾਈਕੋਰਟ ‘ਚ ਦਾਖ਼ਲ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਜ਼ਿਲ੍ਹਾ ਸੈਸ਼ਨ ਜੱਜ ਦੇ 7 ਨਵੰਬਰ ਦੇ ਉਸ ਫ਼ੈਸਲੇ ਨੂੰ ਰੱਦ ਕਰ ਦਿੱਤਾ, ਜਿਸ ਫ਼ੈਸਲੇ ਰਾਹੀਂ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਕਮੇਟੀ ਨੂੰ ਹਟਾਉਣ ਦਾ ਫ਼ੈਸਲਾ ਸੁਣਾਇਆ ਗਿਆ ਸੀ। ਇਸ ਫ਼ੈਸਲੇ ਤੋਂ ਬਾਅਦ ਪਟਨਾ ਸਾਹਿਬ ਕਮੇਟੀ ਦਾ ਪ੍ਰਬੰਧ ਮੁੜ ਤੋਂ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਕਮੇਟੀ ਦੇ ਹੱਥਾਂ ‘ਚ ਆ ਗਿਆ ਹੈ। ਦਰਅਸਲ 3 ਸਤੰਬਰ 2017 ਨੂੰ ਪ੍ਰਬੰਧਕ ਕਮੇਟੀ ਦੇ ਸਾਲਾਨਾ ਇਜਲਾਸ ਵਿਚ ਅਵਤਾਰ ਸਿੰਘ ਮੱਕੜ ਨੂੰ ਹਟਾ ਕੇ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਚੁਣ ਲਿਆ ਗਿਆ ਸੀ ਪਰ ਇਸ ਚੋਣ ਨੂੰ ਪਟਨਾ ਦੀ ਇਕ ਅਦਾਲਤ ‘ਚ ਚੁਣੌਤੀ ਦਿੱਤੀ ਗਈ ਤਾਂ ਜ਼ਿਲ੍ਹਾ ਸੈਸ਼ਨ ਜੱਜ ਨੇ ਪਟੀਸ਼ਨਕਰਤਾ ਦੇ ਹੱਕ ਵਿਚ ਫ਼ੈਸਲਾ ਸੁਣਾਉਂਦੇ ਹੋਏ 7 ਨਵੰਬਰ 2017 ਨੂੰ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਕਮੇਟੀ ਦੀ ਚੋਣ ਰੱਦ ਕਰਕੇ ਅਵਤਾਰ ਸਿੰਘ ਮੱਕੜ ਦੀ ਪੁਰਾਣੀ ਵਾਲੀ ਕਮੇਟੀ ਨੂੰ ਬਹਾਲ ਕਰ ਦਿੱਤਾ। ਜ਼ਿਲ੍ਹਾ ਅਦਾਲਤ ਦੇ ਇਸ ਫ਼ੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਤਾਂ ਅਦਾਲਤ ਨੇ ਸਰਨਾ ਕਮੇਟੀ ਨੂੰ ਮੁੜ ਬਹਾਲ ਕਰ ਦਿੱਤਾ। ਕੋਰਟ ਦੇ ਫ਼ੈਸਲੇ ਨਾਲ ਬਾਦਲ ਦਲ ਨੂੰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਜਦੋਂ 7 ਨਵੰਬਰ ਨੂੰ ਜ਼ਿਲ੍ਹਾ ਅਦਾਲਤ ਨੇ ਹਰਵਿੰਦਰ ਸਿੰਘ ਸਰਨਾ ਕਮੇਟੀ ਦੀ ਚੋਣ ਰੱਦ ਕਰ ਦਿੱਤੀ ਸੀ, ਤਾਂ ਬਾਦਲ ਦਲ ਆਗੂਆਂ ਵਲੋਂ ਸਰਨਾ ਦੇ 66 ਦਿਨ ਦੇ ਕਾਰਜਕਾਲ ਨੂੰ ਲੈ ਕੇ ‘ਦਿੱਲੀ-ਪਟਨਾ-ਦਿੱਲੀ-66 ਦਿਨ’ ਵਰਗੇ ਵਿਅੰਗ ਕੀਤੇ ਗਏ ਸਨ, ਪਰ ਸਰਨਾ ਧੜੇ ਨੂੰ ਵੀ ਬਾਦਲ ਦਲ ‘ਤੇ ਵਿਅੰਗ ਕਰਨ ਦਾ ਮੌਕਾ ਮਿਲ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article