ਪਟਿਆਲਾ ਹਾਊਸ ਕੋਰਟ ਵੱਲੋਂ ਜੀ. ਕੇ. ਵਿਰੁੱਧ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ

42
Share

ਨਵੀਂ ਦਿੱਲੀ, 12 ਨਵੰਬਰ (ਪੰਜਾਬ ਮੇਲ)- ਇਥੋਂ ਦੀ ਪਟਿਆਲਾ ਹਾਊਸ ਕੋਰਟ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ ਬੁੱਧਵਾਰ ਨੂੰ ਐੱਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਹੁਕਮ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 30 ਮਈ 2019 ਨੂੰ ਕਥਿਤ ਭ੍ਰਿਸ਼ਟਾਚਾਰ ਦੇ ਦਾਅਵੇ ਦੇ ਨਾਲ 4 ਦੋਸ਼ ਲਗਾ ਕੇ ਥਾਣਾ ਨਾਰਥ ਐਵੇਨਿਊ ਵਿਚ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ ਦਿੱਤੇ ਗਏ ਹਨ।
ਇਸ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ ਦੱਸਿਆ ਕਿ ਉਸ ਵਿਰੁੱਧ ਆਰਥਿਕ ਅਪਰਾਧ ਸ਼ਾਖਾ ਦੀ ਜਾਂਚ ਖ਼ਤਮ ਹੋ ਚੁੱਕੀ ਹੈ। ‘ਜਾਗੋ’ ਦੇ ਪ੍ਰਧਾਨ ਜੀ. ਕੇ. ਨੇ ਇਸ ਮਾਮਲੇ ‘ਚ ਕਮੇਟੀ ਮੈਂਬਰ ਜਗਦੀਪ ਸਿੰਘ ਕਾਹਲੋਂ ਵੱਲੋਂ ਆਪਣੇ ਖ਼ਿਲਾਫ਼ ਕੀਤੀ ਗਈ ਸ਼ਿਕਾਇਤ ‘ਤੇ ਐੱਫ.ਆਈ.ਆਰ. ਦਰਜ ਹੋਣ ਤੱਕ ਲੱਗੇ ਡੇਢ ਸਾਲ ਦੌਰਾਨ ਵੱਖ-ਵੱਖ ਜਾਂਚ ਏਜੰਸੀਆਂ ਵੱਲੋਂ ਕੀਤੀ ਗਈ ਜਾਂਚ ਦੀ ਜਾਣਕਾਰੀ ਦਿੱਤੀ। ਜੀ.ਕੇ. ਨੇ ਕਿਹਾ ਕਿ ਸ਼ਾਖਾ ਨੇ ਉਸ ਖ਼ਿਲਾਫ਼ ਲੱਗੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ ਪਰ ਅਦਾਲਤ ਨੇ ਅੱੈਫ.ਆਈ.ਆਰ. ਦਰਜ ਕਰਨ ਦਾ ਹੁਕਮ ਦਿੱਤਾ ਹੈ। ਇਸ ਲਈ ਅਦਾਲਤ ਦੇ ਫ਼ੈਸਲੇ ਉੱਤੇ ਸਵਾਲ ਉਠਾਉਣ ਦੀ ਬਜਾਏ ਵਕੀਲ ਇਸ ਫ਼ੈਸਲੇ ਨੂੰ ਉਪਰਲੀ ਅਦਾਲਤ ਵਿਚ ਚੁਣੌਤੀ ਦੇਣਗੇ। ਇਸ ਤੋਂ ਪਹਿਲਾਂ ਅਕਾਲੀ ਆਗੂ ਗੁਰਮੀਤ ਸਿੰਘ ਸ਼ੰਟੀ ਵੱਲੋਂ ਪਟਿਆਲਾ ਹਾਊਸ ਅਦਾਲਤ ਵਿਚ ਇਕ ਕੇਸ ਸ਼੍ਰੀ ਜੀ.ਕੇ. ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਹੁਣ ਸ਼ੰਟੀ ਸਰਨਾ ਧੜੇ ਵਿਚ ਚਲੇ ਗਏ ਹਨ।


Share