PUNJABMAILUSA.COM

ਪਠਾਨਕੋਟ ਅੱਤਵਾਦੀ ਹਮਲੇ ‘ਚ ਪਾਕਿਸਤਾਨ ‘ਚ ਅਲ ਰਹਿਮਾਨ ਟਰੱਸਟ ਚਲਾਉਣ ਵਾਲਿਆਂ ਦਾ ਹੱਥ

ਪਠਾਨਕੋਟ ਅੱਤਵਾਦੀ ਹਮਲੇ ‘ਚ ਪਾਕਿਸਤਾਨ ‘ਚ ਅਲ ਰਹਿਮਾਨ ਟਰੱਸਟ ਚਲਾਉਣ ਵਾਲਿਆਂ ਦਾ ਹੱਥ

ਪਠਾਨਕੋਟ ਅੱਤਵਾਦੀ ਹਮਲੇ ‘ਚ ਪਾਕਿਸਤਾਨ ‘ਚ ਅਲ ਰਹਿਮਾਨ ਟਰੱਸਟ ਚਲਾਉਣ ਵਾਲਿਆਂ ਦਾ ਹੱਥ
January 02
19:28 2016

hamla
ਨਵੀਂ ਦਿੱਲੀ, 2 ਜਨਵਰੀ (ਪੰਜਾਬ ਮੇਲ)- ਪਠਾਨਕੋਟ ਅੱਤਵਾਦੀ ਹਮਲੇ ਵਿਚ ਇਕ ਵੱਡਾ ਖੁਲਾਸਾ ਹੋਇਆ ਹੈ। ਪਠਾਨਕੋਟ ਅੱਤਵਾਦੀ ਹਮਲੇ ਦੀ ਸਾਜ਼ਿਸ਼ ਪਾਕਿਸਤਾਨ ਦੇ ਤਿੰਨ ਮਾਸਟਰਮਾਈਂਡਸ ਨੇ ਰਚੀ ਸੀ। ਇਕ ਨਿੱਜੀ ਚੈਨਲ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ ਕਿ ਇਸ ਸਾਜ਼ਿਸ਼ ਵਿਚ ਪਾਕਿਸਤਾਨ ‘ਚ ਅਲ ਰਹਿਮਾਨ ਟਰੱਸਟ ਚਲਾਉਣ ਵਾਲਿਆਂ ਦਾ ਹੱਥ ਹੈ। ਇਸ ਅੱਤਵਾਦੀ ਹਮਲੇ ਦੇ ਤਿੰਨ ਮਾਸਟਰਮਾਈਂਡ ਹਨ, ਜਿਨ੍ਹਾਂ ਵਿਚ ਮੌਲਾਨਾ ਅਸ਼ਫਾਕ, ਅਬਦੁਲ ਗਫੂਰ, ਕਾਸਿਮ ਖਾਨ ਦਾ ਨਾਂ ਸ਼ਾਮਲ ਹੈ ਅਤੇ ਤਿੰਨੋਂ ਪਾਕਿਸਤਾਨ ਵਿਚ ਅਲ ਰਹਿਮਾਨ ਟਰੱਸਟ ਚਲਾਉਂਦੇ ਹਨ।
ਇਸ ਤੋਂ ਪਹਿਲਾਂ ਖਬਰ ਆਈ ਸੀ ਕਿ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਮੌਲਾਨਾ ਮਸੂਦ ਅਜਹਰ ਨੇ ਇਸ ਹਮਲੇ ਦੀ ਸਾਜ਼ਿਸ਼ ਰਚੀ ਹੈ। ਮਸੂਦ ਅਜਹਰ ਜੈਸ਼ ਦਾ ਉਹ ਅੱਤਵਾਦੀ 17 ਸਾਲ ਪਹਿਲਾਂ 1999 ਵਿਚ ਕੰਧਾਰ ਵਿਚ ਜਹਾਜ਼ ਹਾਈਜੈਕ ਮਾਮਲੇ ਵਿਚ ਰਿਹਾਅ ਕੀਤਾ ਗਿਆ ਸੀ।
ਜ਼ਿਕਰਯੋਗ ਪਾਕਿਸਤਾਨ ਤੋਂ ਆਏ ਅੱਤਵਾਦੀਆਂ ਨੇ ਸ਼ਨੀਵਾਰ ਤੜਕੇ ਪਠਾਨਕੋਟ ਦੇ ਏਅਰਫੋਰਸ ਸਟੇਸ਼ਨ ‘ਤੇ ਹਮਲਾ ਕਰ ਦਿੱਤਾ ਸੀ ਜਿਸ ਵਿਚ ਚਾਰ ਅੱਤਵਾਦੀ ਮਾਰੇ ਗਏ ਸਨ। ਇਕ ਏਅਰਫੋਰਸ ਕਮਾਂਡੋ ਸਮੇਤ ਤਿੰਨ ਜਵਾਨ ਸ਼ਹੀਦ ਹੋ ਗਏ। ਇਕ ਸਿਵਲੀਅਨ ਦੀ ਜਾਨ ਗਈ ਹੈ, ਜਦੋਂ ਕਿ ਇਕ ਜ਼ਖਮੀ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਏਅਰਬੇਸ ਦੇ ਅੰਦਰ ਤਿੰਨ ਹੋਰ ਅੱਤਵਾਦੀ ਛਿਪੇ ਹੋ ਸਕਦੇ ਹਨ। ਨੇੜੇ ਦੇ ਗੁਰਦੁਆਰੇ ‘ਤੇ ਹੀ ਗ੍ਰੇਨੇਡ ਹਮਲੇ ਦੀ ਖ਼ਬਰ ਹੈ। ਹਮਲਾ ਅਜਿਹੇ ਸਮੇਂ ਹੋਇਆ ਹੈ, ਜਦੋਂ ਵੀਰਵਾਰ ਰਾਤ ਪੁਲਸ ਦੇ ਇਕ ਅਸਿਸਟੈਂਟ ਕਮਾਂਡੇਟ ਦੀ 4 ਅੱਤਵਾਦੀਆਂ ਨੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

Read Full Article
    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

Read Full Article
    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

Read Full Article
    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article