PUNJABMAILUSA.COM

ਪਠਾਨਕੋਟ ਹਮਲਾ – ਐਸਪੀ ਦਾ ਦਿੱਲੀ ‘ਚ ਹੋਏਗਾ ਲਾਈ ਡਿਟੈਕਟਰ ਟੈਸਟ

ਪਠਾਨਕੋਟ ਹਮਲਾ – ਐਸਪੀ ਦਾ ਦਿੱਲੀ ‘ਚ ਹੋਏਗਾ ਲਾਈ ਡਿਟੈਕਟਰ ਟੈਸਟ

ਪਠਾਨਕੋਟ ਹਮਲਾ – ਐਸਪੀ ਦਾ ਦਿੱਲੀ ‘ਚ ਹੋਏਗਾ ਲਾਈ ਡਿਟੈਕਟਰ ਟੈਸਟ
January 07
21:45 2016

SP-SALWINDER-SINGH
-ਸਚਾਈ ਪਤਾ ਲਗਾਉਣ ‘ਚ ਲੱਗੀ ਐਨਆਈਏ
ਨਵੀਂ ਦਿੱਲੀ, 7 ਜਨਵਰੀ (ਪੰਜਾਬ ਮੇਲ)-ਪਠਾਨਕੋਟ ਅੱਤਵਾਦੀ ਹਮਲੇ ‘ਚ ਗੁਰਦਾਸਪੁਰ ਦੇ ਐਸਪੀ ਸਲਵਿੰਦਰ ਸਿੰਘ ਦੇ ਦਾਅਵੇ ਦੀ ਸਚਾਈ ਦੇ ਲਈ ਉਨ੍ਹਾਂ ਦਾ ਲਾਈ ਡਿਟੈਕਟਰ ਟੈਸਟ ਕਰਾਇਆ ਜਾਏਗਾ। ਇਸ ਦੇ ਲਈ ਐਨਆਈਏ ਸਲਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ। ਸੀਬੀਆਈ ਦੀ ਸੀਐਫਐਸਐਲ ‘ਚ ਇਹ ਟੈਸਟ ਕਰਾਇਆ ਜਾ ਸਕਦਾ ਹੈ। ਗ੍ਰਹਿ ਮੰਤਰਾਲਾ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪਠਾਨਕੋਟ ‘ਚ ਲਾਈ ਡਿਟੈਕਟਰ ਟੈਸਟ ਦੀ ਸਹੂਲਤ ਨਹੀਂ ਹੋਣ ਦੇ ਕਾਰਨ ਦਿੱਲੀ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ।
ਵਰਣਨਯੋਗ ਹੈ ਕਿ ਪਠਾਨਕੋਟ ਦੇ ਏਅਰਬੇਸ ‘ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਨੇ ਹਮਲੇ ਤੋਂ ਪਹਿਲੇ ਗੁਰਦਾਸਪੁਰ ਦੇ ਐਸਪੀ, ਉਸ ਦੇ ਰਸੋਈਏ ਤੇ ਦੋਸਤ ਰਾਜੇਸ਼ ਵਰਮਾ ਦਾ ਅਗ਼ਵਾ ਕਰ ਲਿਆ ਸੀ। ਸਲਵਿੰਦਰ ਸਿੰਘ ਦੀ ਗੱਡੀ ਰਾਹੀਂ ਹੀ ਬਿਨਾਂ ਰੋਕਟੋਕ ਅੱਤਵਾਦੀ ਏਅਰਬੇਸ ਤਕ ਪਹੁੰਚਣ ‘ਚ ਸਫਲ ਹੋ ਗਏ ਸਨ।
ਸਲਵਿੰਦਰ ਸਿੰਘ ਨੇ ਆਪਣੇ ਬਿਆਨ ‘ਚ ਅੱਤਵਾਦੀਆਂ ਦੀ ਗਿਣਤੀ ਪੰਜ ਦੱਸੀ ਸੀ, ਜਦਕਿ ਰਾਜੇਸ਼ ਵਰਮਾ ਅਤੇ ਰਸੋਈਆ ਨੇ ਅੱਤਵਾਦੀਆਂ ਦੀ ਗਿਣਤੀ ਚਾਰ ਦੱਸੀ ਸੀ। ਇਸ ਦੇ ਨਾਲ ਹੀ ਜਿਸ ਸਮੇਂ ਦਰਗਾਹ ਤੋਂ ਸਲਵਿੰਦਰ ਸਿੰਘ ਮੁੜਨ ਦਾ ਦਾਅਵਾ ਕਰ ਰਹੇ ਹਨ,ਉਸ ਤੋਂ ਅਤੇ ਉਨ੍ਹਾਂ ਦੇ ਅਗਵਾ ਦੇ ਵਿਚਕਾਰ ਤਿੰਨ ਘੰਟੇ ਦਾ ਵਕਫਾ ਹੈ। ਸਵਾਲ ਇਹ ਹੈ ਕਿ ਇਨ੍ਹਾਂ ਤਿੰਨ ਘੰਟਿਆਂ ਤਕ ਸਲਵਿੰਦਰ ਸਿੰਘ ਕੀ ਕਰ ਰਹੇ ਸਨ। ਇਸ ਦੇ ਨਾਲ ਹੀ ਉਨ੍ਹਾਂ ਦੇ ਦਰਗਾਹ ਜਾਣ ਦੇ ਸਮੇਂ ਦੇ ਬਾਰੇ ‘ਚ ਵੀ ਦਰਗਾਹ ਦੇ ਮੁਖੀ ਅਤੇ ਹੋਰ ਗਵਾਹਾਂ ਦੇ ਬਿਆਨ ‘ਚ ਭਿੰਨਤਾ ਹੈ।
ਐਨਆਈਏ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਲਵਿੰਦਰ ਸਿੰਘ ਅਤੇ ਸਬੰਧਿਤ ਲੋਕਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਉਸ-ਉਸ ਜਗ੍ਹਾ ‘ਤੇ ਲਿਜਾਇਆ ਜਾ ਰਿਹਾ ਹੈ ਜਿਥੇ-ਜਿਥੇ ਉਹ ਜਾਣ ਦਾ ਦਾਅਵਾ ਕਰ ਰਹੇ ਹਨ ਪ੍ਰੰਤੂ ਸਚਾਈ ਜਾਣਨ ਦੇ ਲਈ ਇਨ੍ਹਾਂ ਦਾ ਲਾਈ ਡਿਟੈਕਟਰ ਟੈਸਟ ਕਰਾਇਆ ਜਾਣਾ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਲਾਈ ਡਿਟੈਕਟਰ ਟੈਸਟ ਦੇ ਲਈ ਸਲਵਿੰਦਰ ਸਿੰਘ ਨੂੰ ਦਿੱਲੀ ਲਿਆਇਆ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article