PUNJABMAILUSA.COM

ਪਠਾਨਕੋਟ ਹਮਲਾ: ਪਾਕਿਸਤਾਨ ਨੇ ਦਰਜ ਕੀਤੀ ਐਫਆਈਆਰ

ਪਠਾਨਕੋਟ ਹਮਲਾ: ਪਾਕਿਸਤਾਨ ਨੇ ਦਰਜ ਕੀਤੀ ਐਫਆਈਆਰ

ਪਠਾਨਕੋਟ ਹਮਲਾ: ਪਾਕਿਸਤਾਨ ਨੇ ਦਰਜ ਕੀਤੀ ਐਫਆਈਆਰ
February 19
21:25 2016

pathankot
* ਐਫਆਈਆਰ ’ਚ ਕਿਸੇ ਵਿਅਕਤੀ ਦਾ ਨਾਮ ਨਹੀਂ
* ਛੇ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੀ ਸਿਫ਼ਾਰਿਸ਼ ’ਤੇ ਦਰਜ ਹੋਈ ਐਫਆਈਆਰ
ਲਾਹੌਰ/ਇਸਲਾਮਾਬਾਦ, 19 ਫਰਵਰੀ (ਪੰਜਾਬ ਮੇਲ)- ਪਠਾਨਕੋਟ ਏਅਰਬੇਸ ’ਤੇ ਹੋਏ ਦਹਿਸ਼ਤੀ ਹਮਲੇ ਦੇ ਮਾਮਲੇ ’ਚ ਪਾਕਿਸਤਾਨ ਦੇ ਅਧਿਕਾਰੀਆਂ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਭਾਰਤ ਵੱਲੋਂ ਹਮਲੇ ਲਈ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਮੁੱਖ ਸਾਜ਼ਿਸ਼ਘਾਡ਼ਾ ਕਰਾਰ ਦੇਣ ਦੇ ਬਾਵਜੂਦ ੳੁਸ ਦਾ ਨਾਮ ਐਫਆਈਆਰ ’ਚ ਸ਼ਾਮਲ ਨਹੀਂ ਕੀਤਾ ਗਿਆ ਹੈ।
ਐਫਆਈਆਰ ਪੰਜਾਬ ਸੂਬੇ ਦੇ ਗੁੱਜਰਾਂਵਾਲਾ ’ਚ ਅਤਿਵਾਦ ਵਿਰੋਧੀ ਵਿਭਾਗ ’ਚ ਵੀਰਵਾਰ ਨੂੰ ਦਰਜ ਕੀਤੀ ਗਈ ਹੈ। ਵਿਭਾਗ ਦੇ ਅਧਿਕਾਰੀਆਂ ਮੁਤਾਬਕ ਹਮਲੇ ਦੇ ਮਿਲੇ ਸਬੂਤਾਂ ਦੇ ਆਧਾਰ ’ਤੇ ਪੁਲੀਸ ਅਤੇ ਜੁਡੀਸ਼ਲ ਕਾਰਵਾਈ ਆਰੰਭਣ ਲਈ ਇਹ ਐਫਆਈਆਰ ਦਰਜ ਕੀਤੀ ਗਈ ਹੈ।
ਪਾਕਿਸਤਾਨ ਪੀਨਲ ਕੋਡ ਦੀਆਂ ਧਾਰਾਵਾਂ 302, 324 ਤੇ 109 ਅਤੇ ਅਤਿਵਾਦ ਵਿਰੋਧੀ ਐਕਟ ਦੀ ਧਾਰਾ 21-1 ਤਹਿਤ ਐਫਆਈਆਰ ਨੰਬਰ 06/2016 ਦਰਜ ਕੀਤੀ ਗਈ ਹੈ। ਹਮਲੇ ਦੌਰਾਨ ਦਹਿਸ਼ਤਗਰਦਾਂ ਵੱਲੋਂ ਕੀਤੇ ਗਏ ਟੈਲੀਫੋਨ ਨੰਬਰਾਂ ਦਾ ਜ਼ਿਕਰ ਐਫਆਈਆਰ ’ਚ ਕੀਤਾ ਗਿਆ ਹੈ।
ਮੰਨਿਆ ਜਾ ਰਿਹਾ ਹੈ ਕਿ ਹਮਲੇ ਦੀ ਜਾਂਚ ਲਈ ਬਣਾਈ ਗਈ ਛੇ ਮੈਂਬਰੀ ਵਿਸ਼ੇਸ਼ ਟੀਮ ਦੀ ਸਿਫ਼ਾਰਿਸ਼ ’ਤੇ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਸੂਬੇ ਦੇ ਕਾਨੂੰਨ ਮੰਤਰੀ ਰਾਣਾ ਸਨਾਉੱਲ੍ਹਾ ਨੇ ਅੱਜ ਕਿਹਾ ਹੈ ਕਿ ਐਫਆਈਆਰ ਦਰਜ ਹੋਣ ਤੋਂ ਬਾਅਦ ਭਾਰਤ ਨੂੰ ਹੋਰ ਜਾਣਕਾਰੀ ਦੇਣ ਲਈ ਕਿਹਾ ਜਾਏਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਦਹਿਸ਼ਤਗਰਦੀ ਖ਼ਿਲਾਫ਼ ਵਚਨਬੱਧਤਾ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਤਹਿ ਤਕ ਜਾਣ ਲਈ ਨਵੀਂ ਸਾਂਝੀ ਜਾਂਚ ਟੀਮ ਬਣਾਈ ਜਾਏਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article