PUNJABMAILUSA.COM

ਪਠਾਨਕੋਟ ਹਮਲਾ – ਭਾਰਤੀ ਜਾਂਚ ਟੀਮ ਪਾਕਿਸਤਾਨ ਜਾਵੇਗੀ

ਪਠਾਨਕੋਟ ਹਮਲਾ – ਭਾਰਤੀ ਜਾਂਚ ਟੀਮ ਪਾਕਿਸਤਾਨ ਜਾਵੇਗੀ

ਪਠਾਨਕੋਟ ਹਮਲਾ – ਭਾਰਤੀ ਜਾਂਚ ਟੀਮ ਪਾਕਿਸਤਾਨ ਜਾਵੇਗੀ
April 01
21:55 2016

Director General, National Investigation Agency (NIA) Sharad Kumar Press Conference
ਪਾਕਿ ਦਲ ਦੀ ਜਾਂਚ ਮੁਕੰਮਲ; ਪਠਾਨਕੋਟ ਹਮਲੇ ਦੇ ਚਾਰ ਦਹਿਸ਼ਤਗਰਦਾਂ ਦਾ ਡੀਐਨਏ ਸੌਂਪਿਆ
ਨਵੀਂ ਦਿੱਲੀ, 1 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ਦੀ ਸਾਂਝੀ ਜਾਂਚ ਟੀਮ (ਜੇਆਈਟੀ) ਦੇ ਦੌਰੇ ਮਗਰੋਂ ਹੁਣ ਭਾਰਤੀ ਜਾਂਚਕਾਰਾਂ ਦੀ ਟੀਮ ਪਠਾਨਕੋਟ ਏਅਰਬੇਸ ’ਤੇ ਹੋਏ ਦਹਿਸ਼ਤੀ ਹਮਲੇ ਦੇ ਤਾਰ ਜੋੜਨ ਲਈ ਪਾਕਿਸਤਾਨ ਦਾ ਦੌਰਾ ਕਰੇਗੀ। ਦੌਰੇ ਦੀਆਂ ਤਰੀਕਾਂ ਦਾ ਫ਼ੈਸਲਾ ਬਾਅਦ ’ਚ ਲਿਆ ਜਾਏਗਾ। ਪਾਕਿਸਤਾਨੀ ਜਾਂਚ ਦਲ ਪੰਜ ਦਿਨਾਂ ਤੱਕ ਪੜਤਾਲ ਮਗਰੋਂ ਅੱਜ ਮੁਲਕ ਰਵਾਨਾ ਹੋ ਗਈ ਹੈ। ਐਨਆਈਏ ਨੇ ਉਨ੍ਹਾਂ ਨੂੰ ਪਠਾਨਕੋਟ ’ਚ ਹੋਏ ਹਮਲੇ ਦੇ ਸਬੂਤ ਦਿੱਤੇ ਅਤੇ ਉਥੋਂ ਦਾ ਦੌਰਾ ਵੀ ਕਰਾਇਆ।
ਕੌਮੀ ਜਾਂਚ ਏਜੰਸੀ (ਐਨਆਈਏ) ਦੇ ਡਾਇਰੈਕਟਰ ਜਨਰਲ ਸ਼ਰਦ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ,‘‘ਐਨਆਈਏ ਦੀ ਟੀਮ ਪਾਕਿਸਤਾਨ ਭੇਜੇ ਜਾਣ ਦੀ ਅਸੀਂ ਇੱਛਾ ਜ਼ਾਹਰ ਕੀਤੀ ਸੀ ਕਿਉਂਕਿ ਹਮਲੇ ਦੀ ਸਾਜ਼ਿਸ਼ ਉਨ੍ਹਾਂ ਦੇ ਮੁਲਕ ’ਚ ਘੜੀ ਗਈ ਹੈ। ਉਨ੍ਹਾਂ ਇਸ ਵਿਚਾਰ ਦਾ ਸਵਾਗਤ ਕੀਤਾ ਅਤੇ ਤਰੀਕਾਂ ਦਾ ਫ਼ੈਸਲਾ ਬਾਅਦ ’ਚ ਕੀਤਾ ਜਾਏਗਾ।’’ ਐਨਆਈਏ ਮੁਖੀ ਨੇ ਦੱਸਿਆ ਕਿ ਸਾਂਝੀ ਜਾਂਚ ਟੀਮ ਨੂੰ ਜੈਸ਼-ਏ-ਮੁਹੰਮਦ ਦੇ ਅਹੁਦੇਦਾਰਾਂ ਅਤੇ ਦਹਿਸ਼ਤਗਰਦਾਂ ਦੇ ਆਕਾਵਾਂ ਖ਼ਿਲਾਫ਼ ਠੋਸ ਸਬੂਤ ਦਿੱਤੇ ਹਨ ਜਨ੍ਹਿ‌ਾਂ ਹਮਲੇ ਨੂੰ ਅੰਜਾਮ ਤੱਕ ਪਹੁੰਚਾਇਆ।
ਸ੍ਰੀ ਸ਼ਰਦ ਕੁਮਾਰ ਨੇ ਕਿਸੇ ਦਾ ਨਾਮ ਲਏ ਬਗ਼ੈਰ ਕਿਹਾ ਕਿ ਐਨਆਈਏ ਨੇ ਜੈਸ਼ ਦੇ ਕੁਝ ਸੀਨੀਅਰ ਅਹੁਦੇਦਾਰਾਂ ਦੀਆਂ ਆਵਾਜ਼ਾਂ ਦੇ ਨਮੂਨੇ ਮੰਗੇ ਹਨ। ਉਂਜ ਐਨਆਈਏ ਦੇ ਸੂਤਰਾਂ ਨੇ ਦੱਸਿਆ ਕਿ ਜਾਂਚ ਟੀਮ ਵੱਲੋਂ ਜੈਸ਼ ਮੁਖੀ ਮੌਲਾਨਾ ਮਸੂਦ ਅਜ਼ਹਰ, ਉਸ ਦੇ ਭਰਾ ਅਬਦੁੱਲ ਰਾਊਫ਼ ਅਤੇ ਖਯਾਮ ਬਾਬਰ ਦੀਆਂ ਆਵਾਜ਼ਾਂ ਦੇ ਨਮੂਨੇ ਮੰਗੇ ਗਏ ਹਨ। ਖਯਾਮ ਬਾਬਰ ਮਾਰੇ ਗਏ ਇਕ ਦਹਿਸ਼ਤਗਰਦ ਦੀ ਮਾਂ ਹੈ ਜਿਸ ਦੀ ਪਛਾਣ ਨਾਸਿਰ ਹੁਸੈਨ ਵਜੋਂ ਹੋਈ ਹੈ ਅਤੇ ਉਸ ਨੇ ਪਠਾਨਕੋਟ ਏਅਰਬੇਸ ’ਤੇ ਹਮਲੇ ਤੋਂ ਕੁਝ ਸਮਾਂ ਪਹਿਲਾਂ ਉਸ ਨਾਲ ਫੋਨ ’ਤੇ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਖਯਾਮ ਬਾਬਰ ਦਾ ਡੀਐਨਏ ਨਮੂਨਾ ਵੀ ਮੰਗਿਆ ਗਿਆ ਹੈ ਜਿਸ ਦਾ ਦਹਿਸ਼ਤਗਰਦ ਨਾਲ ਮਿਲਾਨ ਕੀਤਾ ਜਾਏਗਾ।
ਡਾਇਰੈਕਟਰ ਜਨਰਲ ਨੇ ਦੱਸਿਆ ਕਿ ਪਾਕਿਸਤਾਨੀ ਜਾਂਚ ਦਲ ਨੇ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ ਹੈ ਅਤੇ ਵਾਅਦਾ ਕੀਤਾ ਹੈ ਕਿ ਉਹ ਅਦਾਲਤੀ ਬਿਨੈ ਪੱਤਰ ’ਤੇ ਅਮਲ ਕਰਨਗੇ ਜੋ ਉਨ੍ਹਾਂ ਹਾਸਲ ਕੀਤਾ ਹੈ।
ਇਸ ਤੋਂ ਪਹਿਲਾਂ ਐਨਆਈਏ ਨੇ ਪਾਕਿਸਤਾਨ ਦੀ ਸਾਂਝੀ ਜਾਂਚ ਟੀਮ ਨੂੰ ਹਮਲੇ ਨਾਲ ਸਬੰਧਤ ਜਾਂਚ ਦੇ ਵੇਰਵੇ ਦਿੱਤੇ। ਪਾਕਿਸਤਾਨੀ ਟੀਮ ਦੀ ਅਗਵਾਈ ਅਤਿਵਾਦ ਦਾ ਪਾਲਣ ਕਰਨਾ ਚਾਹੀਦਾ ਹੈ। ਸ੍ਰੀ ਮੋਦੀ ਨੇ ਪਰਮਾਣੂ ਸੁਰੱਖਿਆ ਦੇ ਖ਼ਤਰਿਆਂ ’ਤੇ ਆਪਣੀ ਗੱਲ ਰੱਖਦਿਆਂ ਦੁਨੀਆ ਨੂੰ ਦਹਿਸ਼ਤਗਰਦੀ ਦੇ ਤਿੰਨ ਮੌਜੂਦਾ ਲੱਛਣਾਂ ’ਤੇ ਧਿਆਨ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦਹਿਸ਼ਤਗਰਦਾਂ ਵੱਲੋਂ ਹਿੰਸਾ ਦੀ ਵਰਤੋਂ ਥੀਏਟਰ ਵਾਂਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦੂਜਾ, ਅਸੀਂ ਅੱਜ ਗੁਫ਼ਾ ’ਚ ਛਿਪੇ ਇਕ ਵਿਅਕਤੀ ਦੀ ਭਾਲ ਨਹੀਂ ਕਰ ਰਹੇ ਸਗੋਂ ਸ਼ਹਿਰ ’ਚ ਦਹਿਸ਼ਤਗਰਦ ਨੂੰ ਲੱਭ ਰਹੇ ਹਾਂ ਜਿਸ ਕੋਲ ਕੰਪਿਊਟਰ ਅਤੇ ਸਮਾਰਟਫੋਨ ਹਨ। ਪਾਕਿਸਤਾਨ ਦਾ ਨਾਮ ਲਏ ਬਿਨਾਂ ਉਨ੍ਹਾਂ ਕਿਹਾ ਤੀਜਾ, ਕਈ ਮੁਲਕਾਂ ’ਚ ਰਾਜਕੀ ਅਨਸਰਾਂ ਵੱਲੋਂ ਪ੍ਰਮਾਣੂ ਤਸਕਰਾਂ ਤੇ ਦਹਿਸ਼ਤਗਰਦਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਸਭ ਤੋਂ ਵੱਡਾ ਖ਼ਤਰਾ ਖੜ੍ਹਾ ਹੋ ਗਿਆ ਹੈ।
ਸ੍ਰੀ ਮੋਦੀ ਨੇ ਕਿਹਾ ਕਿ ਦਹਿਸ਼ਤਗਰਦ ਆਧੁਨਿਕ ਤਕਨੀਕਾਂ ਦੀ ਵਰਤੋਂ ਕਰ ਰਹੇ ਹਨ ਪਰ ਅਸੀਂ ਉਨ੍ਹਾਂ ਦੀ ਚੁਣੌਤੀ ਦਾ ਟਾਕਰਾ ਪੁਰਾਣੇ ਢੰਗ ਤਰੀਕਿਆਂ ਨਾਲ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਦਹਿਸ਼ਤਗਰਦੀ ਦਾ ਇਹ ਜਾਲ ਕੌਮਾਂਤਰੀ ਪੱਧਰ ’ਤੇ ਫੈਲਿਆ ਹੋਇਆ ਹੈ ਪਰ ਇਸ ਸੰਦਰਭ ’ਚ ਵੱਖ ਵੱਖ ਮੁਲਕਾਂ ਵਿਚਕਾਰ ਆਪਸੀ ਸਹਿਯੋਗ ਨਾ ਦੇ ਬਰਾਬਰ ਹੈ। ਵ੍ਹਾਈਟ ਹਾਊਸ ’ਚ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਵੱਲੋਂ ਦਿੱਤੇ ਗਏ ਰਾਤਰੀ ਭੋਜ ਮੌਕੇ ਸ੍ਰੀ ਮੋਦੀ ਉਨ੍ਹਾਂ ਨਾਲ ਬੈਠੇ ਹੋਏ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਵੀ ਮੁਲਾਕਾਤ ਕੀਤੀ। ਸ੍ਰੀ ਮੋਦੀ ਭਲਕੇ ਸਾਊਦੀ ਅਰਬ ਦੇ ਦੌਰੇ ਲਈ ਰਵਾਨਾ ਹੋ ਜਾਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article