PUNJABMAILUSA.COM

ਪਠਾਨਕੋਟ ਹਮਲਾ ਸਰਕਾਰੀ ਲਾਪਰਵਾਹੀ ਦਾ ਸਿੱਟਾ

ਪਠਾਨਕੋਟ ਹਮਲਾ ਸਰਕਾਰੀ ਲਾਪਰਵਾਹੀ ਦਾ ਸਿੱਟਾ

ਪਠਾਨਕੋਟ ਹਮਲਾ ਸਰਕਾਰੀ ਲਾਪਰਵਾਹੀ ਦਾ ਸਿੱਟਾ
May 04
10:15 2016

4
ਨਵੀਂ ਦਿੱਲੀ, 4 ਮਈ (ਪੰਜਾਬ ਮੇਲ)- ਪਠਾਨਕੋਟ ਏਅਰ ਬੇਸ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਸੰਸਦੀ ਕਮੇਟੀ ਨੇ ਦੇਸ਼ ਦੇ ਅੱਤਵਾਦ ਵਿਰੋਧੀ ਪ੍ਰਬੰਧਾਂ ਅਤੇ ਪੰਜਾਬ ਪੁਲਿਸ ਦੀ ਸਮਰੱਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਨਾਲ ਹੀ ਇਸ ਨੇ ਮਾਮਲੇ ਦੀ ਜਾਂਚ ਵਿਚ ਪਾਕਿਸਤਾਨੀ ਏਜੰਸੀਆਂ ਨੂੰ ਸ਼ਾਮਲ ਕੀਤੇ ਜਾਣ ਦੇ ਪਿੱਛੇ ਦਾ ਤਰਕ ਵੀ ਜਾਨਣਾ ਚਾਹਿਆ ਹੈ। ਕਮੇਟੀ ਨੇ ਪਾਕਿਸਤਾਨ ਨਾਲ ਲੱਗਦੀ ਸਰਹੱਦ ‘ਤੇ ਚੌਕਸੀ ਨੂੰ ਹੋਰ ਮੁਸ਼ਤੈਦ ਕਰਨ ਦੇ ਨਾਲ ਹੀ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ‘ਤੇ ਵੀ ਸਖ਼ਤ ਕਦਮ ਚੁੱਕਣ ਦੀ ਸਿਫ਼ਾਰਸ਼ ਕੀਤੀ ਹੈ।
ਗ੍ਰਹਿ ਮੰਤਰਾਲੇ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਪਠਾਨਕੋਟ ਮਾਮਲੇ ‘ਤੇ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਇਸ ਨੇ ਹੈਰਾਨੀ ਪ੍ਰਗਟਾਈ ਹੈ ਕਿ ਪਹਿਲਾਂ ਤੋਂ ਚਿਤਾਵਨੀ ਜਾਰੀ ਹੋਣ ਦੇ ਬਾਵਜੂਦ ਅੱਤਵਾਦੀ ਨਾ ਸਿਰਫ ਹਵਾਈ ਫੌਜ ਅੱਡੇ ਦੀ ਭਾਰੀ ਸੁਰੱਖਿਆ ਨੂੰ ਤੋੜਨ ਵਿਚ ਕਾਮਯਾਬ ਹੋ ਗਏ, ਬਲਕਿ ਇੰਨੀ ਬਰਬਾਦੀ ਵੀ ਕਰ ਗਏ। ਕਮੇਟੀ ਨੇ ਸਵਾਲ ਉਠਾਇਆ ਕਿ ਸਰਹੱਦ ‘ਤੇ ਕੰਡਿਆਲੀ ਤਾਰ, ਫਲੱਡ ਲਾਈਟ ਅਤੇ ਬੀ.ਐੱਸ.ਐੱਫ. ਦੀ ਤਾਇਨਾਤੀ ਦੇ ਬਾਵਜੂਦ ਪਾਕਿਸਤਾਨ ‘ਚੋਂ ਆਉਣ ਵਿਚ ਕਿਵੇਂ ਕਾਮਯਾਬ ਹੋ ਗਏ। ਇਸ ਤਰ੍ਹਾਂ ਪਹਿਲਾਂ ਤੋਂ ਸੂਚਨਾ ਦੇ ਬਾਵਜੂਦ ਪੁਲਿਸ ਅਤੇ ਹੋਰ ਏਜੰਸੀਆਂ ‘ਚ ਉਚਿਤ ਤਾਲਮੇਲ ਕਿਉਂ ਨਾ ਹੋਇਆ। ਪੰਜਾਬ ਪੁਲਿਸ ਨੂੰ ਆੜੇ ਹੱਥੀਂ ਲੈਂਦੇ ਹੋਏ ਇਸ ਨੇ ਕਿਹਾ ਹੈ ਕਿ ਇਸ ਦੀ ਭੂਮਿਕਾ ਸ਼ੱਕੀ ਰਹੀ। ਸਥਾਨਕ ਐੱਸ.ਪੀ. ਦੇ ਅਗਵਾ ਤੋਂ ਬਾਅਦ ਵੀ ਇਸ ਨੇ ਮਾਮਲੇ ਦੀ ਗੰਭੀਰਤਾ ਨੂੰ ਨਹੀਂ ਭਾਂਪਿਆ ਅਤੇ ਸਮੇਂ ਨਾਲ ਸਰਗਰਮੀ ਨਹੀਂ ਦਿਖਾਈ। ਸੰਸਦੀ ਕਮੇਟੀ ਨੇ ਅੱਤਵਾਦੀਆਂ ਵੱਲੋਂ ਐੱਸ.ਪੀ. ਸਲਵਿੰਦਰ ਸਿੰਘ ਅਤੇ ਉਸ ਦੇ ਸਾਥੀ ਨੂੰ ਛੱਡ ਦੇਣ ਦੀ ਵੀ ਗੰਭੀਰਤਾ ਨਾਲ ਜਾਂਚ ਕਰਨ ਲਈ ਕਿਹਾ ਹੈ। ਨਾਲ ਹੀ ਇਸ ਨੇ ਸਰਕਾਰ ਨੂੰ ਇਹ ਦੱਸਣ ਲਈ ਵੀ ਕਿਹਾ ਹੈ ਕਿ ਆਖ਼ਰ ਉਸ ਨੇ ਇਸ ਮਾਮਲੇ ਦੀ ਜਾਂਚ ਵਿਚ ਪਾਕਿਸਤਾਨੀ ਏਜੰਸੀਆਂ ਨੂੰ ਇੱਥੇ ਆਉਣ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਕਿਸ ਆਧਾਰ ‘ਤੇ ਕੀਤਾ। ਪਿਛਲੇ ਦਿਨੀਂ ਪਾਕਿਸਤਾਨ ਤੋਂ ਸਾਂਝਾ ਜਾਂਚ ਦਲ ਨੇ ਪਠਾਨਕੋਟ ਏਅਰ ਬੇਸ ਦਾ ਵੀ ਦੌਰਾ ਕੀਤਾ ਸੀ। ਇਹ ਪਹਿਲਾ ਅਜਿਹਾ ਮਾਮਲਾ ਹੈ, ਜਦੋਂ ਪਾਕਿਸਤਾਨੀ ਏਜੰਸੀ ਨੂੰ ਅਜਿਹੇ ਕਿਸੇ ਮਾਮਲੇ ਦੀ ਜਾਂਚ ਵਿਚ ਸਾਂਝੇਦਾਰ ਬਣਾਇਆ ਗਿਆ ਹੈ। ਕਮੇਟੀ ਨੇ ਡਰੱਗਜ਼ ਸਮੱਗਲਿੰਗ ਕਰਨ ਵਾਲੇ ਗਿਰੋਹਾਂ ‘ਤੇ ਤੁਰੰਤ ਸਖ਼ਤੀ ਕਰਨ ਲਈ ਕਿਹਾ ਹੈ।
ਇਸ ਦਾ ਕਹਿਣਾ ਹੈ ਕਿ ਸੰਭਵ ਹੈ ਕਿ ਇਸ ਹਮਲੇ ਲਈ ਅੱਤਵਾਦੀਆਂ ਨੇ ਅਜਿਹੇ ਹੀ ਕਿਸੇ ਗਿਰੋਹ ਦਾ ਸਹਾਰਾ ਲਿਆ ਹੋਵੇ। ਭਵਿੱਖ ਵਿਚ ਵੀ ਅਜਿਹੇ ਗਿਰੋਹ ਕਿਸੇ ਅਜਿਹੇ ਹਮਲੇ ‘ਚ ਮਦਦ ਕਰ ਸਕਦੇ ਹਨ। ਸਥਾਈ ਕਮੇਟੀ ਨੇ ਕਿਹਾ ਹੈ ਕਿ ਇਸ ਗੱਲ ਵਿਚ ਕੋਈ ਦੋ ਰਾਏ ਨਹੀਂ ਹੋ ਸਕਦੀਆਂ ਕਿ ਅੱਤਵਾਦੀ ਪਾਕਿਸਤਾਨੋਂ ਆਏ ਸਨ। ਇਹ ਅੱਤਵਾਦੀਆਂ ਦੀ ਉਨ੍ਹਾਂ ਦੇ ਆਕਾਵਾਂ ਨਾਲ ਗੱਲਬਾਤ ਤੋਂ ਵੀ ਸਾਬਤ ਹੋ ਚੁੱਕਾ ਹੈ। ਉਨ੍ਹਾਂ ਦੇ ਹਥਿਆਰ ਅਤੇ ਹੋਰ ਸਾਮਾਨ ਵੀ ਪਾਕਿਸਤਾਨ ਵਿਚ ਹੀ ਬਣੇ ਸਨ।
ਨਾਲ ਹੀ ਉਹ ਜਿਸ ਆਸਾਨੀ ਨਾਲ ਇੰਨੇ ਹਥਿਆਰ ਅਤੇ ਸਾਮਾਨ ਲੈ ਕੇ ਸਰਹੱਦ ਪਾਰੋਂ ਆ ਗਏ, ਇਸ ਤੋਂ ਜ਼ਾਹਰ ਹੈ ਕਿ ਪਾਕਿਸਤਾਨੀ ਏਜੰਸੀਆਂ ਦੀ ਮਦਦ ਤੋਂ ਬਿਨਾਂ ਅਜਿਹਾ ਨਹੀਂ ਹੋ ਸਕਦਾ ਸੀ। ਇਸ ਲਈ ਪਾਕਿਸਤਾਨ ਨਾਲ ਲੱਗਦੀ ਸਰਹੱਦ ‘ਤੇ ਚੌਕਸੀ ਹੋਰ ਸਖਤ ਕੀਤੀ ਜਾਵੇ। ਕਮੇਟੀ ਨੇ ਇਸ ਏਅਰਬੇਸ ਦਾ ਦੌਰਾ ਵੀ ਕੀਤਾ ਸੀ। ਇਸ ਦੌਰਾਨ ਇਸ ਨੇ ਦੇਖਿਆ ਕਿ ਇੱਥੇ ਬਾਹਰਲੇ ਖਤਰੇ ਨਾਲ ਨਿਪਟਣ ਦੇ ਉੱਚਿਤ ਪ੍ਰਬੰਧ ਨਹੀਂ ਸਨ। ਚਾਰਦੀਵਾਰੀ ਕੋਲ ਉੱਚੀਆਂ ਝਾੜੀਆਂ ਅਤੇ ਦਰੱਖਤ ਹਨ, ਜਿਨ੍ਹਾਂ ‘ਚ ਕੋਈ ਵੀ ਲੁਕ ਸਕਦਾ ਹੈ। ਇਸੇ ਤਰ੍ਹਾਂ ਸੁਰੱਖਿਆ ਦੇ ਹੋਰ ਪ੍ਰਬੰਧ ਵੀ ਉੱਚਿਤ ਨਹੀਂ ਸਨ। ਸਰਹੱਦ ਦੇ ਨਾਲ ਲੱਗਦੇ ਇਨ੍ਹਾਂ ਅਹਿਮ ਰਣਨੀਤਕ ਟਿਕਾਣਿਆਂ ਦੀ ਸੁਰੱਖਿਆ ਨੂੰ ਇਸ ਨੇ ਬੇਹੱਦ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article