PUNJABMAILUSA.COM

ਪਠਾਨਕੋਟ ਹਮਲੇ ਸਬੰਧੀ ਜਾਂਚ ਜਲਦ ਮੁਕੰਮਲ ਕੀਤੀ ਜਾਵੇਗੀ-ਸ਼ਰੀਫ਼

ਪਠਾਨਕੋਟ ਹਮਲੇ ਸਬੰਧੀ ਜਾਂਚ ਜਲਦ ਮੁਕੰਮਲ ਕੀਤੀ ਜਾਵੇਗੀ-ਸ਼ਰੀਫ਼

ਪਠਾਨਕੋਟ ਹਮਲੇ ਸਬੰਧੀ ਜਾਂਚ ਜਲਦ ਮੁਕੰਮਲ ਕੀਤੀ ਜਾਵੇਗੀ-ਸ਼ਰੀਫ਼
January 31
06:46 2016

shariff
ਹਮਲੇ ਨੇ ਭਾਰਤ ਨਾਲ ਅਮਨ ਬਹਾਲੀ ਲਈ ਗੱਲਬਾਤ ‘ਤੇ ਅਸਰ ਪਾਇਆ
ਲਾਹੌਰ, 30 ਜਨਵਰੀ (ਪੰਜਾਬ ਮੇਲ) –ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅੱਜ ਕਿਹਾ ਕਿ ਪਠਾਨਕੋਟ ਹਮਲੇ ਸਬੰਧੀ ਜਾਂਚ ਪ੍ਰਕਿਰਿਆ ਨੂੰ ਜਲਦੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਜਾਂਚ ਨੂੰ ਜਨਤਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਠਾਨਕੋਟ ਹਮਲੇ ਨੇ ਭਾਰਤ ਨਾਲ ਅਮਨ ਬਹਾਲੀ ਲਈ ਗੱਲਬਾਤ ਪ੍ਰਕਿਰਿਆ ‘ਤੇ ਅਸਰ ਪਾਇਆ ਹੈ | ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਾਜ਼ ਸ਼ਰੀਫ਼ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਪਾਕਿਸਤਾਨ ਫੇਰੀ ਦੇ ਮੱਦੇਨਜ਼ਰ ਭਾਰਤ ਨਾਲ ਗੱਲਬਾਤ ‘ਸਹੀ ਦਿਸ਼ਾ’ ਵੱਲ ਜਾ ਰਹੀ ਸੀ ਪਰ ਅਫਸੋਸ ਕਿ ਪਠਾਨਕੋਟ ਅੱਤਵਾਦੀ ਹਮਲੇ ਕਾਰਨ ਅਚਾਨਕ ਹਾਲਾਤ ਬਦਲ ਗਏ | ਉਨ੍ਹਾਂ ਕਿਹਾ ਕਿ 2 ਜਨਵਰੀ ਨੂੰ ਸ਼ੱਕੀ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਵੱਲੋਂ ਪਠਾਨਕੋਟ ਹਵਾਈ ਸੈਨਾ ਅੱਡੇ ‘ਤੇ ਪਾਕਿਸਤਾਨ ਦੀ ਸਰ-ਜ਼ਮੀਨ ਦਾ ਇਸਤੇਮਾਲ ਕਰਕੇ ਕੀਤੇ ਹਮਲੇ ਦੀ ਸਚਾਈ ਸਾਹਮਣੇ ਲਿਆਉਣ ਲਈ ਪਾਕਿਸਤਾਨ ਪੂਰੀ ਡੁੂੰਘਿਆਈ ਤੱਕ ਜਾਂਚ ਕਰੇਗਾ | ਨਵਾਜ਼ ਸ਼ਰੀਫ਼ ਨੇ ਕਿਹਾ, ‘ਸਾਡੀ ਜ਼ਿੰਮੇਵਾਰੀ ਹੈ ਕਿ ਪਠਾਨਕੋਟ ਹਮਲੇ ਦੀ ਸਚਾਈ ਨੂੰ ਸਾਹਮਣੇ ਲਿਆਂਦਾ ਜਾਵੇ |’ ਇਸ ਸਬੰਧ ਵਿਚ ਜਾਂਚ ਚੱਲ ਰਹੀ ਹੈ ਜੋ ਜਲਦੀ ਹੀ ਮੁਕੰਮਲ ਹੋ ਜਾਵੇਗੀ | ਪਾਕਿਸਤਾਨ ਆਪਣੀ ਸਰ-ਜ਼ਮੀਨ ਨੂੰ ਕਿਸੇ ਮੁਲਕ ਦੇ ਖਿਲਾਫ਼ ਵਰਤਣ ਦੀ ਆਗਿਆ ਹਰਗਿਜ਼ ਨਹੀਂ ਦੇਵੇਗਾ | ਪਾਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਤਵਾਦੀਆਂ ਨੂੰ ਹਰਾ ਦਿੱਤਾ ਜਾਵੇਗਾ ਜੋ ਨਿਰਾਸ਼ਾ ਦੇ ਆਲਮ ਵਿਚ ਹਨ ਤੇ ਆਪਣੀ ਹੋਂਦ ਜਤਾਉਣ ਲਈ ਵੱਖਰੀ ਤਰ੍ਹਾਂ ਦੇ ਹਮਲੇ ਕਰ ਰਹੇ ਹਨ | ਇਨ੍ਹਾਂ ਬਚੇ ਅੱਤਵਾਦੀਆਂ ਨੂੰ ਖਤਮ ਕਰ ਦਿੱਤਾ ਜਾਵੇਗਾ | ਪਾਕਿਸਤਾਨ ‘ਚ ਅਮਨ ਬਹਾਲੀ ਮੁੱਖ ਏਜੰਡਾ ਸੁਰੱਖਿਆ ਤੇ ਆਰਥਿਕ ਸਥਿਤੀ ਬਾਰੇ ਹੋਈ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਏਜੰਡਾ ਦੇਸ਼ ਵਿਚ ਸ਼ਾਂਤੀ ਸਥਾਪਿਤ ਕਰਨਾ ਹੈ | ਦੇਸ਼ ਵਿਚ ਅੱਤਵਾਦ ਖਿਲਾਫ਼ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਇਹ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ | ਪਾਕਿਸਤਾਨ ਇਸ ਵੇਲੇ ਸਥਿਰਤਾ ਤੇ ਆਰਥਿਕ ਵਿਕਾਸ ਦੇ ਰਾਹ ‘ਤੇ ਹੈ | ਸਰਕਾਰ ਦਾ ਉਦੇਸ਼ ਵਿਦੇਸ਼ਾਂ ਵਿਚ ਪਾਕਿਸਤਾਨ ਦੇ ਅਕਸ ਨੂੰ ਸੁਧਾਰਨਾ ਹੈ | ਉਨ੍ਹਾਂ ਕਿਹਾ ਕਿ ਬਾਚਾ ਖਾਨ ਯੂਨੀਵਰਸਿਟੀ ਦੇ ਸਾਜ਼ਿਸ਼ਕਾਰੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਪੇਸ਼ ਕੀਤਾ ਜਾਵੇਗਾ | ਕੋਈ ਸ਼ੱਕੀ ਨਹੀਂ ਕੀਤਾ ਗਿ੍ਫਤਾਰ-ਕਾਨੂੰਨ ਮੰਤਰੀ ਲਾਹੌਰ,(ਏਜੰਸੀ)-ਇਸ ਦੌਰਾਨ ਪਾਕਿ ਸੂਬੇ ਪੰਜਾਬ ਦੇ ਕਾਨੂੰਨ ਮੰਤਰੀ ਰਾਣਾ ਸਨਾਉਲ੍ਹਾ ਨੇ ਕਿਹਾ ਹੈ ਕਿ ਪਠਾਨਕੋਟ ਹਮਲੇ ਦੇ ਸੰਦਰਭ ਵਿਚ ਅਜੇ ਕਿਸੇ ‘ਸ਼ੱਕੀ’ ਨੂੰ ਗਿ੍ਫ਼ਤਾਰ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਇਸ ਸਬੰਧੀ ਜਾਂਚ ਕਰ ਰਹੀਆਂ ਹਨ ਤੇ ਜੋ ਵੀ ਗੱਲ ਸਾਹਮਣੇ ਆਈ, ਉਸ ਨੂੰ ਜਨਤਕ ਕੀਤਾ ਜਾਵੇਗਾ | ਇਹ ਪੁੱਛੇ ਜਾਣ ‘ਤੇ ਕਿ ਹਮਲੇ ਪਿਛੇ ਜੈਸ਼-ਏ-ਮੁਹੰਮਦ ਦਾ ਹੱਥ ਹੈ ਤਾਂ ਉਨ੍ਹਾਂ ਕਿਹਾ, ‘ਜਾਂਚ ਟੀਮ ਇਸ ਦੀ ਜਾਂਚ ਵੀ ਕਰ ਰਹੀਆਂ ਹਨ |’ ਪਠਾਨਕੋਟ ‘ਚ ਅੱਤਵਾਦੀ ਹਮਲੇ ਨੇ ਭਾਰਤ ਨਾਲ ਗੱਲਬਾਤ ਦੇ ਅਮਲ ‘ਤੇ ਅਸਰ ਪਾਇਆ-ਨਵਾਜ਼ ਸ਼ਰੀਫ ਨਵੀਂ ਦਿੱਲੀ, 30 ਜਨਵਰੀ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਭਾਰਤ-ਪਾਕਿ ਗੱਲਬਾਤ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪਠਾਨਕੋਟ ਵਿਚ ਅੱਤਵਾਦੀ ਹਮਲੇ ਨੇ ਦੋਵਾਂ ਮੁਲਕਾਂ ਵਿਚਾਲੇ ਸ਼ਾਂਤੀ ਗੱਲਬਾਤ ਦੀ ਪ੍ਰਕਿਰਿਆ ਨੂੰ ਵਿਗਾੜ ਦਿੱਤਾ ਹੈ | ‘ਦੁਨੀਆਂ ਨਿਊਜ਼’ ਨੂੰ ਦਿੱਤੀ ਇਕ ਇੰਟਰਵਿਊ ਵਿਚ ਉਨ੍ਹਾਂ ਕਿਹਾ ਕਿ ਇਸ ਹਮਲੇ ਨੇ ਦੋਵਾਂ ਮੁਲਕਾਂ ਵਿਚਾਲੇ ਗੱਲਬਾਤ ‘ਤੇ ਅਸਰ ਪਾਇਆ ਹੈ | ਇਸ ਤੋਂ ਪਹਿਲਾਂ ਗੱਲਬਾਤ ਅੱਗੇ ਵੱਧ ਰਹੀ ਸੀ | ਨਵਾਜ਼ ਸ਼ਰੀਫ ਨੇ ਕਿਹਾ ਕਿ ਪਾਕਿਸਤਾਨ ਆਪਣੀ ਜ਼ਮੀਨ ਦਾ ਇਸਤੇਮਾਲ ਕਿਸੇ ਦੂਸਰੇ ਦੇਸ਼ ਦੇ ਖਿਲਾਫ਼ ਨਹੀਂ ਹੋਣ ਦੇਵੇਗਾ | ਜ਼ਿਕਰਯੋਗ ਹੈ ਕਿ ਪਠਾਨਕੋਟ ਅੱਤਵਾਦੀ ਹਮਲੇ ਦੇ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਗੱਲਬਾਤ ਦਾ ਅਮਲ ਫਿਲਹਾਲ ਹਨੇ੍ਹਰੇ ਵਿਚ ਹੈ | ਇਸ ਹਮਲੇ ਦੇ ਬਾਅਦ ਦੋਵਾਂ ਮੁਲਕਾਂ ਵਿਚ ਸ਼ੁਰੂ ਹੋਣ ਵਾਲੀ ਗੱਲਬਾਤ ਨੂੰ ਟਾਲ ਦਿੱਤਾ ਗਿਆ ਸੀ | ਭਾਰਤ ਨੇ ਇਸਲਾਮਾਬਾਦ ਕੋਲੋਂ ਮੰਗ ਕੀਤੀ ਸੀ ਕਿ ਜੈਸ਼-ਏ-ਮੁਹੰਮਦ ਤੇ ਅੱਤਵਾਦੀ ਸਰਗਣੇ ਮਸੂਦ ਅਜ਼ਹਰ ਖਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਸੀ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article