PUNJABMAILUSA.COM

ਪਤਨੀ ਛੱਡ ਕੇ ਦੌੜੇ ਐੱਨ.ਆਰ.ਆਈ. ਲਾੜਿਆਂ ‘ਤੇ ਕੇਂਦਰ ਸਰਕਾਰ ਵੱਲੋਂ ਸਖਤੀ ਦੀ ਤਿਆਰੀ

ਪਤਨੀ ਛੱਡ ਕੇ ਦੌੜੇ ਐੱਨ.ਆਰ.ਆਈ. ਲਾੜਿਆਂ ‘ਤੇ ਕੇਂਦਰ ਸਰਕਾਰ ਵੱਲੋਂ ਸਖਤੀ ਦੀ ਤਿਆਰੀ

ਪਤਨੀ ਛੱਡ ਕੇ ਦੌੜੇ ਐੱਨ.ਆਰ.ਆਈ. ਲਾੜਿਆਂ ‘ਤੇ ਕੇਂਦਰ ਸਰਕਾਰ ਵੱਲੋਂ ਸਖਤੀ ਦੀ ਤਿਆਰੀ
February 14
10:07 2018

ਨਵੀਂ ਦਿੱਲੀ, 14 ਫਰਵਰੀ (ਪੰਜਾਬ ਮੇਲ)- ਐੱਨ.ਆਰ.ਆਈ. ਲਾੜਿਆਂ ਵੱਲੋਂ ਵਿਆਹ ਕਰ ਕੇ ਪਤਨੀ ਨੂੰ ਭਾਰਤ ‘ਚ ਛੱਡ ਕੇ ਦੌੜਨ ਵਾਲਿਆਂ ‘ਤੇ ਕੇਂਦਰ ਸਰਕਾਰ ਨੇ ਸਖਤੀ ਦੀ ਤਿਆਰੀ ਕਰ ਲਈ ਹੈ। ਸਰਕਾਰ ਕੋਡ ਆਫ ਕ੍ਰਿਮੀਨਲ ਪ੍ਰਾਸਿਜਰ (ਸੀ.ਆਰ.ਪੀ.ਸੀ.) ‘ਚ ਤਬਦੀਲੀ ਦੀ ਤਿਆਰੀ ‘ਚ ਹੈ। ਪਤਨੀ ਨੂੰ ਭਾਰਤ ‘ਚ ਛੱਡ ਕੇ ਦੌੜਨ ਅਤੇ ਕੋਰਟ ਦੇ ਸੰਮੰਨ ਤੋਂ ਬਾਅਦ ਵੀ 3 ਵਾਰ ਤੱਕ ਪੇਸ਼ ਨਾ ਹੋਣ ਵਾਲੇ ਪਤੀ ਨੂੰ ਭਗੌੜਾ ਐਲਾਨ ਕੀਤਾ ਜਾਵੇਗਾ। ਇੰਨਾ ਹੀ ਨਹੀਂ, ਭਾਰਤ ‘ਚ ਪਤੀ ਅਤੇ ਉਸ ਦੇ ਪਰਿਵਾਰ ਦੀ ਸੰਪਤੀ ਨੂੰ ਵੀ ਸੀਲ ਕੀਤਾ ਜਾ ਸਕਦਾ ਹੈ। ਕੇਂਦਰੀ ਬਾਲ ਅਤੇ ਮਹਿਲਾ ਵਿਕਾਸ ਮੰਤਰਾਲੇ ਨੇ ਇਸ ਦੇ ਨਾਲ ਬਾਲ ਯੌਨ ਸ਼ੋਸ਼ਣ ਰੋਕਣ ਲਈ ਵੀ ਕੁਝ ਹੋਰ ਸਖਤ ਕਦਮ ਚੁੱਕੇ ਹਨ। ਸੀ.ਆਰ.ਪੀ.ਸੀ. ‘ਚ ਤਬਦੀਲੀ ਰਾਹੀਂ ਯੌਨ ਸ਼ੋਸ਼ਣ ਦੇ ਇਕ ਸਾਲ ਬਾਅਦ ਤੱਕ ਵੀ ਐੱਫ.ਆਈ.ਆਰ. ਦਰਜ ਕਰਵਾਈ ਜਾ ਸਕੇਗੀ। ਜੇਕਰ ਯੌਨ ਸ਼ੋਸ਼ਣ ਬਚਪਨ ‘ਚ ਹੋਇਆ ਅਤੇ ਪੀੜਤ ਹੁਣ ਬਾਲਗ ਹੈ, ਉਦੋਂ ਵੀ ਕੇਸ ਦਰਜ ਕਰਵਾਇਆ ਜਾ ਸਕੇਗਾ। ਵਿਦੇਸ਼ ਮੰਤਰਾਲੇ ਨੇ ਐੱਨ.ਆਰ.ਆਈ. ਲਾੜਿਆਂ ‘ਤੇ ਨਕੇਲ ਕੱਸਣ ਲਈ ਕਾਨੂੰਨ ‘ਚ ਤਬਦੀਲੀ ਲਈ ਕਾਨੂੰਨ ਮੰਤਰਾਲੇ ਨੂੰ ਪੱਤਰ ਵੀ ਲਿਖਿਆ ਹੈ। ਮਹਿਲਾ ਅਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਕਿਹਾ, ”ਅਜਿਹਾ ਦੇਖਣ ‘ਚ ਆਇਆ ਹੈ ਕਿ ਵਿਦੇਸ਼ ‘ਚ ਵਸ ਗਏ ਪਤੀ ਵਿਆਹ ਤੋਂ ਬਾਅਦ ਆਪਣੀ ਪਤਨੀ ਨੂੰ ਛੱਡਣ ਦੇ ਦੋਸ਼ ‘ਚ ਕਈ ਵਾਰ ਕੋਰਟ ਨੋਟਿਸ ਜਾਰੀ ਕਰਨ ਤੋਂ ਬਾਅਦ ਵੀ ਪੇਸ਼ੀ ਲਈ ਹਾਜ਼ਰ ਨਹੀਂ ਹੁੰਦੇ ਹਨ। ਇਸ ‘ਤੇ ਰੋਕ ਲਗਾਉਣ ਲਈ ਅਜਿਹੇ ਲੋਕਾਂ ਨੂੰ ਭਗੌੜਾ ਐਲਾਨ ਕੀਤਾ ਜਾਵੇਗਾ ਅਤੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ‘ਤੇ ਭਗੌੜੇ ਦੀ ਲਿਸਟ ‘ਚ ਉਨ੍ਹਾਂ ਦਾ ਨਾਂ ਸ਼ਾਮਲ ਹੋਵੇਗਾ।” ਬਾਲ ਯੌਨ ਸ਼ੋਸ਼ਣ ਕਾਨੂੰਨ ‘ਚ ਤਬਦੀਲੀ ਬਾਰੇ ਬੋਲਦੇ ਹੋਏ ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਕਿਹਾ ਕਿ ਕਾਨੂੰਨ ‘ਚ ਤਬਦੀਲੀ ਦਾ ਮਕਸਦ ਹੈ ਕਿ ਬਚਪਨ ‘ਚ ਹੋਏ ਇਸ ਹਾਦਸੇ ਤੋਂ ਬਾਅਦ ਜੇਕਰ ਬਾਲਗ ਵੀ ਹੋ ਗਏ ਹੋ, ਤਾਂ ਤੁਹਾਨੂੰ ਨਿਆਂ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਨੇ ਕਿਹਾ, ”ਅਜਿਹੇ ਮਾਮਲਿਆਂ ਦੇ ਕੁਝ ਆਪਣੇ ਰਿਸਕ ਵੀ ਹੋ ਸਕਦੇ ਹਨ ਅਤੇ ਝੂਠੇ ਕੇਸ ਦੇ ਸ਼ੱਕ ‘ਤੇ ਵੀ ਵਿਚਾਰ ਕੀਤਾ ਗਿਆ। ਸਾਡਾ ਮਕਸਦ ਹੈ ਕਿ ਬਾਲ ਯੌਨ ਸ਼ੋਸ਼ਣ ਦੇ ਸ਼ਿਕਾਰ ਸਾਰੇ ਪੀੜਤਾਂ ਨੂੰ ਨਿਆਂ ਮਿਲੇ।”

About Author

Punjab Mail USA

Punjab Mail USA

Related Articles

ads

Latest Category Posts

    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

Read Full Article
    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article