PUNJABMAILUSA.COM

ਪਤਨੀ ਨੂੰ ਪਰੇਸ਼ਾਨ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਦਾ ਪਾਸਪੋਰਟ ਕੀਤਾ ਜਾਵੇਗਾ ਰੱਦ

ਪਤਨੀ ਨੂੰ ਪਰੇਸ਼ਾਨ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਦਾ ਪਾਸਪੋਰਟ ਕੀਤਾ ਜਾਵੇਗਾ ਰੱਦ

ਪਤਨੀ ਨੂੰ ਪਰੇਸ਼ਾਨ ਕਰਨ ਵਾਲੇ ਪ੍ਰਵਾਸੀ ਭਾਰਤੀਆਂ ਦਾ ਪਾਸਪੋਰਟ ਕੀਤਾ ਜਾਵੇਗਾ ਰੱਦ
September 18
21:31 2017

ਨਵੀਂ ਦਿੱਲੀ, 18 ਸਤੰਬਰ (ਪੰਜਾਬ ਮੇਲ) – ਆਪਣੀ ਪਤਨੀ ਨੂੰ ਪ੍ਰੇਸ਼ਾਨ ਕਰਨ ਜਾਂ ਉਨ੍ਹਾਂ ਨੂੰ ਛੱਡ ਦੇਣ ਵਾਲੇ ਪ੍ਰਵਾਸੀ ਭਾਰਤੀਆਂ (ਐੱਨ ਆਰ ਆਈਜ਼) ਦਾ ਪਾਸਪੋਰਟ ਹੁਣ ਰੱਦ ਕੀਤਾ ਜਾ ਸਕਦਾ ਹੈ। ਕੇਂਦਰ ਸਰਕਾਰ ਦੀ ਇਕ ਉੱਚ ਪੱਧਰੀ ਕਮੇਟੀ ਨੇ ਇਸ ਮਾਮਲੇ ਵਿੱਚ ਸਿਫਾਰਸ਼ ਕੀਤੀ ਹੈ।
ਜਾਣਕਾਰ ਸੂਤਰਾਂ ਮੁਤਾਬਕ ਭਾਰਤ ਸਰਕਾਰ ਇਸ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਮੰਨਣ ਦੇ ਮੂਡ ਵਿੱਚ ਲੱਗਦੀ ਹੈ। ਐੱਨ ਆਰ ਆਈਜ਼ ਵੱਲੋਂ ਆਪਣੀਆਂ ਪਤਨੀਆਂ ਨੂੰ ਛੱਡਣ ਦੇ ਵਧ ਰਹੇ ਮਾਮਲਿਆਂ ਵਿੱਚ ਇਸੇ ਸਾਲ ਮਈ ਵਿੱਚ ਵਿਦੇਸ਼ ਮੰਤਰਾਲੇ ਨੇ ਇਸ ਬਾਰੇ ਵਿਚਾਰ ਕਰਨ ਲਈ ਉੱਚ ਕਮੇਟੀ ਬਣਾਈ ਸੀ। ਸੇਵਾ ਮੁਕਤ ਜਸਟਿਸ ਅਰਵਿੰਦ ਕੁਮਾਰ ਗੋਇਲ ਦੀ ਅਗਵਾਈ ਵਾਲੀ ਇਸ ਕਮੇਟੀ ਨੇ ਦੋਸ਼ੀ ਪ੍ਰਵਾਸੀ ਭਾਰਤੀ ਪੁਰਸ਼ਾਂ ਦੇ ਪਾਸਪੋਰਟ ਰੱਦ ਕਰਨ ਲਈ ਖਾਸ ਪ੍ਰਬੰਧ ਜੋੜਨ ਦਾ ਸੁਝਾਅ ਦਿੱਤਾ ਹੈ। ਕਮੇਟੀ ਨਾਲ ਜੁੜੇ ਲੋਕਾਂ ਮੁਤਾਬਕ ਪਾਸਪੋਰਟ ਰੱਦ ਹੋਣ ਦੇ ਬਾਅਦ ਜੇ ਦੋਸ਼ੀ ਐੱਨ ਆਰ ਆਈ ਪਤੀ ਭਾਰਤ ਵਿੱਚ ਹੈ ਤਾਂ ਦੇਸ਼ ਤੋਂ ਨਹੀਂ ਜਾ ਸਕੇਗਾ ਅਤੇ ਜੇ ਵਿਦੇਸ਼ ਵਿੱਚ ਹੈ ਤਾਂ ਉਸ ਨੂੰ ਭਾਰਤ ਭੇਜ ਦਿੱਤਾ ਜਾਵੇਗਾ।
ਅਜੇ ਤੱਕ ਪਾਸਪੋਰਟ ਕਾਨੂੰਨ ਦੀ ਧਾਰਾ 10 (3) ਵਿੱਚ ਕੇਸ ਦਰਜ ਹੋਣ ਜਾਂ ਅਦਾਲਤ ਦੇ ਹੁਕਮ ਉੱਤੇ ਅਜਿਹੇ ਮਾਮਲਿਆਂ ਵਿੱਚ ਦੋਸ਼ੀ ਐੱਨ ਆਰ ਆਈ ਪਤੀ ਦਾ ਪਾਸਪੋਰਟ ਰੱਦ ਕਰਨ ਦਾ ਪ੍ਰਬੰਧ ਹੈ, ਪਰ ਜਾਗਰੁਕਤਾ ਦੀ ਕਮੀ ਦੇ ਕਾਰਨ ਇਸ ਦੀ ਵਰਤੋਂ ਨਹੀਂ ਹੁੰਦੀ। ਕਮੇਟੀ ਦੀਆਂ ਸਿਫਾਰਸ਼ਾਂ ਵਿੱਚ ਇਕ ਗੱਲ ਇਹ ਵੀ ਹੈ ਕਿ ਵੱਖ-ਵੱਖ ਦੇਸ਼ਾਂ ਦੇ ਨਾਲ ਭਾਰਤ ਦੇ ਹਵਾਲਗੀ ਸਮਝੌਤੇ ਵਿੱਚ ਘਰੇਲੂ ਹਿੰਸਾ ਦੇ ਕੇਸਾਂ ਨੂੰ ਸ਼ਾਮਲ ਕਰ ਦਿੱਤਾ ਜਾਵੇ, ਤਾਂ ਕਿ ਪਤਨੀ ਨੂੰ ਛੱਡਣ ਵਾਲੇ ਪ੍ਰਵਾਸੀ ਭਾਰਤੀ ਨੂੰ ਭਾਰਤ ਲਿਆ ਕਿ ਉਸ ਦੇ ਖਿਲਾਫ ਕੇਸ ਚਲਾਇਆ ਜਾ ਸਕੇ। ਇਸ ਸਮੇਂ ਅਜਿਹਾ ਨਹੀਂ ਹੁੰਦਾ।
ਇਸ ਮਾਮਲੇ ਵਿੱਚ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਅਤੇ ਵਿਦੇਸ਼ ਮੰਤਰਾਲੇ ਦੇ ਅਫਸਰ ਮਿਲ ਕੇ ਕੰਮ ਕਰ ਰਹੇ ਹਨ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਵੀ ਇਸ ਵਿੱਚ ਵਿਸ਼ੇਸ਼ ਦਿਲਚਸਪੀ ਲੈ ਰਹੀਆਂ ਹਨ। ਇਸ ਕਮੇਟੀ ਨੇ ਪੀੜਤ ਔਰਤਾਂ ਲਈ ਵਿੱਤੀ ਸਹਾਇਤਾ ਵਧਾਉਣ ਦੀ ਸਿਫਾਰਸ਼ ਵੀ ਕੀਤੀ ਹੈ। ਨਵੇਂ ਨਿਯਮਾਂ ਵਿੱਚ ਐੱਨ ਆਰ ਆਈਜ਼ ਲਈ ਵਿਆਹ ਦਾ ਰਜਿਸਟਰੇਸ਼ਨ ਕਰਾਉਣਾ ਜ਼ਰੂਰੀ ਕੀਤਾ ਜਾ ਸਕਦਾ ਹੈ ਤੇ ਇਸ ਵਿੱਚ ਕੰਮ ਵਾਲੀ ਜਗ੍ਹਾ ਅਤੇ ਪਤਾ ਸਮੇਤ ਸਾਰੀ ਜਾਣਕਾਰੀ ਸ਼ਾਮਲ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article