PUNJABMAILUSA.COM

ਪਤਨੀ ਨੂੰ ਪ੍ਰੇਸ਼ਾਨ ਜਾਂ ਛੱਡ ਦੇਣ ਵਾਲੇ ਪ੍ਰਵਾਸੀ ਭਾਰਤੀਆਂ ਦਾ ਪਾਸਪੋਰਟ ਹੋ ਸਕਦੈ ਰੱਦ!

 Breaking News

ਪਤਨੀ ਨੂੰ ਪ੍ਰੇਸ਼ਾਨ ਜਾਂ ਛੱਡ ਦੇਣ ਵਾਲੇ ਪ੍ਰਵਾਸੀ ਭਾਰਤੀਆਂ ਦਾ ਪਾਸਪੋਰਟ ਹੋ ਸਕਦੈ ਰੱਦ!

ਪਤਨੀ ਨੂੰ ਪ੍ਰੇਸ਼ਾਨ ਜਾਂ ਛੱਡ ਦੇਣ ਵਾਲੇ ਪ੍ਰਵਾਸੀ ਭਾਰਤੀਆਂ ਦਾ ਪਾਸਪੋਰਟ ਹੋ ਸਕਦੈ ਰੱਦ!
September 20
10:09 2017

ਨਵੀਂ ਦਿੱਲੀ, 20 ਸਤੰਬਰ(ਪੰਜਾਬ ਮੇਲ)- ਹੁਣ ਪਤਨੀ ਨੂੰ ਪ੍ਰੇਸ਼ਾਨ ਕਰਨ ਜਾਂ ਉਨ੍ਹਾਂ ਨੂੰ ਛੱਡ ਦੇਣ ਵਾਲੇ ਪ੍ਰਵਾਸੀ ਭਾਰਤੀਆਂ (ਐੱਨ.ਆਰ.ਆਈਜ਼) ਦਾ ਪਾਸਪੋਰਟ ਰੱਦ ਹੋ ਸਕਦਾ ਹੈ। ਕੇਂਦਰ ਸਰਕਾਰ ਦੇ ਇਕ ਉੱਚ ਪੱਧਰੀ ਕਮੇਟੀ ਨੇ ਇਹ ਸਿਫਾਰਸ਼ ਕੀਤੀ ਹੈ। ਸੂਤਰਾਂ ਦੀ ਮੰਨੀਏ ਤਾਂ ਕੇਂਦਰ ਸਰਕਾਰ ਵੀ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਮੰਨ ਸਕਦੀ ਹੈ। ਜਾਣਕਾਰੀ ਮੁਤਾਬਕ, ਐੱਨ.ਆਰ.ਆਈਜ਼ ਵੱਲੋਂ ਆਪਣੀਆਂ ਪਤਨੀਆਂ ਨੂੰ ਛੱਡਣ ਦੇ ਵੱਧ ਰਹੇ ਮਾਮਲਿਆਂ ‘ਤੇ ਇਸੇ ਸਾਲ ਮਈ ‘ਚ ਵਿਦੇਸ਼ ਮੰਤਰਾਲੇ ਨੇ ਇਸ ‘ਤੇ ਵਿਚਾਰ ਕਰਨ ਲਈ ਉੱਚ ਕਮੇਟੀ ਬਣਾਈ ਸੀ। ਸੇਵਾਮੁਕਤ ਜਸਟਿਸ ਅਰਵਿੰਦ ਕੁਮਾਰ ਗੋਇਲ ਦੀ ਅਗਵਾਈ ਵਾਲੀ ਇਸ ਕਮੇਟੀ ਨੇ ਦੋਸ਼ੀ ਪ੍ਰਵਾਸੀ ਭਾਰਤੀ ਪੁਰਸ਼ਾਂ ਦੇ ਪਾਸਪੋਰਟ ਰੱਦ ਕੀਤੇ ਜਾਣ ਦੇ ਸੰਬੰਧ ‘ਚ ਖਾਸ ਪ੍ਰਬੰਧ ਜੋੜਨ ਦਾ ਸੁਝਾਅ ਦਿੱਤਾ ਹੈ। ਕਮੇਟੀ ਨਾਲ ਜੁੜੇ ਸੂਤਰ ਮੁਤਾਬਕ, ਪਾਸਪੋਰਟ ਰੱਦ ਹੋਣ ‘ਤੇ ਜੇਕਰ ਦੋਸ਼ੀ ਐੱਨ.ਆਰ.ਆਈ. ਪਤੀ ਭਾਰਤ ‘ਚ ਹੈ, ਤਾਂ ਉਹ ਦੇਸ਼ ਛੱਡ ਕੇ ਨਹੀਂ ਜਾ ਸਕੇਗਾ ਅਤੇ ਜੇਕਰ ਵਿਦੇਸ਼ ‘ਚ ਹੈ, ਤਾਂ ਉਸ ਨੂੰ ਭਾਰਤ ਭੇਜ ਦਿੱਤਾ ਜਾਵੇਗਾ।
ਜਾਣਕਾਰੀ ਮੁਤਾਬਕ, ਅਜੇ ਪਾਸਪੋਰਟ ਕਾਨੂੰਨ ਦੀ ਧਾਰਾ 10 (3) ‘ਚ ਐੱਫ.ਆਈ.ਆਰ. ਦਰਜ ਹੋਣ ਜਾਂ ਅਦਾਲਤ ਦੇ ਹੁਕਮ ‘ਤੇ ਅਜਿਹੇ ਮਾਮਲਿਆਂ ‘ਚ ਦੋਸ਼ੀ ਐੱਨ.ਆਰ.ਆਈ. ਪਤੀ ਦਾ ਪਾਸਪੋਰਟ ਰੱਦ ਕਰਨ ਦਾ ਪ੍ਰਬੰਧ ਹੈ ਪਰ ਜਾਗਰੂਕਤਾ ਦੀ ਕਮੀ ‘ਚ ਇਸ ਦੀ ਵਰਤੋਂ ਨਹੀਂ ਹੁੰਦੀ।
ਕਮੇਟੀ ਦੀਆਂ ਸਿਫਾਰਸ਼ਾਂ ‘ਚ ਇਕ ਗੱਲ ਇਹ ਵੀ ਹੈ ਕਿ ਵੱਖ-ਵੱਖ ਦੇਸ਼ਾਂ ਦੇ ਨਾਲ ਭਾਰਤ ਦੇ ਹਵਾਲਗੀ ਸਮਝੌਤੇ ‘ਚ ਘਰੇਲੂ ਹਿੰਸਾ ਦੇ ਮਾਮਲਿਆਂ ਨੂੰ ਵੀ ਸ਼ਾਮਲ ਕੀਤਾ ਜਾਵੇ, ਤਾਂ ਕਿ ਪਤਨੀ ਨੂੰ ਛੱਡਣ ਵਾਲੇ ਪ੍ਰਵਾਸੀ ਭਾਰਤੀ ਨੂੰ ਭਾਰਤ ਲਿਆ ਕਿ ਉਸ ਖਿਲਾਫ ਮੁਕੱਦਮਾ ਚਲਾਇਆ ਜਾ ਸਕੇ। ਜਦੋਂਕਿ ਮੌਜੂਦਾ ਸਮੇਂ ਅਜਿਹਾ ਨਹੀਂ ਹੁੰਦਾ।
ਸੂਤਰਾਂ ਮੁਤਾਬਕ ਇਸ ਮਾਮਲੇ ‘ਚ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਅਤੇ ਵਿਦੇਸ਼ ਮੰਤਰਾਲਿਆਂ ਦੇ ਅਫਸਰ ਮਿਲ ਕੇ ਕੰਮ ਕਰ ਰਹੇ ਹਨ, ਨਾਲ ਹੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਵੀ ਵਿਸ਼ੇਸ਼ ਦਿਲਚਸਪੀ ਲੈ ਰਹੇ ਹਨ। ਇਸ ਕਮੇਟੀ ਨੇ ਅਜਿਹੀਆਂ ਮਹਿਲਾਵਾਂ ਲਈ ਵਿੱਤੀ ਸਹਾਇਤਾ ਵਧਾਉਣ ਦੀ ਸਿਫਾਰਸ਼ ਵੀ ਕੀਤੀ ਹੈ।
ਉੱਥੇ ਹੀ, ਨਵੇਂ ਨਿਯਮਾਂ ‘ਚ ਐੱਨ.ਆਰ.ਆਈਜ਼ ਲਈ ਵਿਆਹ ਦਾ ਰਜਿਸਟਰੇਸ਼ਨ ਕਰਾਉਣਾ ਜ਼ਰੂਰੀ ਕੀਤਾ ਜਾ ਸਕਦਾ ਹੈ ਅਤੇ ਇਸ ‘ਚ ਕੰਮ ਵਾਲੀ ਜਗ੍ਹਾ ਤੇ ਪਤਾ ਸਾਰੀ ਜਾਣਕਾਰੀ ਸ਼ਾਮਲ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article