PUNJABMAILUSA.COM

ਪਤਨੀ ਨੇ ਹੀ ਕੀਤਾ ਸੀ ‘ਆਪ’ ਉਮੀਦਵਾਰ ਹਰਿੰਦਰ ਸਿੰਘ ਹਿੰਦਾ ਦਾ ਕਤਲ; ਪੁਲਿਸ ਨੇ ਕੀਤਾ ਗ੍ਰਿਫਤਾਰ

ਪਤਨੀ ਨੇ ਹੀ ਕੀਤਾ ਸੀ ‘ਆਪ’ ਉਮੀਦਵਾਰ ਹਰਿੰਦਰ ਸਿੰਘ ਹਿੰਦਾ ਦਾ ਕਤਲ; ਪੁਲਿਸ ਨੇ ਕੀਤਾ ਗ੍ਰਿਫਤਾਰ

ਪਤਨੀ ਨੇ ਹੀ ਕੀਤਾ ਸੀ ‘ਆਪ’ ਉਮੀਦਵਾਰ ਹਰਿੰਦਰ ਸਿੰਘ ਹਿੰਦਾ ਦਾ ਕਤਲ; ਪੁਲਿਸ ਨੇ ਕੀਤਾ ਗ੍ਰਿਫਤਾਰ
September 13
17:34 2018

ਬਠਿੰਡਾ, 13 ਸਤੰਬਰ (ਪੰਜਾਬ ਮੇਲ)-ਬਠਿੰਡਾ ਦੇ ਜੇਠੂਕੇ ਪਿੰਡ ‘ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਿੰਦਰ ਸਿੰਘ ਹਿੰਦਾ ਦੇ ਕਤਲ ਦੇ ਗੁੱਥੀ ਸੁਲਝਾਉਂਦੇ ਹੋਏ ਪੁਲਿਸ ਨੇ ਉਸ ਦੀ ਪਤਨੀ ਸਮੇਤ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਪੀ.ਐੱਸ ਇੰਸਪੈਕਟਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 10 ਸਤੰਬਰ ਨੂੰ ਪਿੰਡ ਜੇਠੂਕੇ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਵਿੰਦਰ ਹਿੰਦਾ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਪੁਲਿਸ ਨੇ ਉਕਤ ਵਿਅਕਤੀ ਦੀ ਪਤਨੀ ਸਮੇਤ 4 ਨੂੰ ਗ੍ਰਿਫਤਾਰ ਕੀਤਾ ਹੈ। ਪੁੱਛਗਿਛ ਦੌਰਾਨ ਉਕਤ ਵਿਅਕਤੀਆਂ ਦੀ ਪਛਾਣ ਮੱਖਣਰਾਮ ਵਾਸੀ ਮਾੜੀ, ਚਮਕੌਰ ਸਿੰਘ ਵਾਸੀ ਮਾੜੀ, ਜੈਮਲ ਸਿੰਘ ਵਾਸੀ ਭੈਣੀ ਵਜੋਂ ਹੋਈ ਹੈ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਉਸ ਦੀ ਪਤਨੀ ਅਤੇ ਸੰਦੀਪ ਕੁਮਾਰ ਵਿਆਹ ਕਰਵਾਉਣਾ ਚਾਹੁੰਦੇ ਸਨ, ਜਿਸ ਕਰਕੇ ਉਨ੍ਹਾਂ ‘ਚ ਤਕਰਾਰ ਰਹਿੰਦਾ ਸੀ। ਉਸ ਨੇ ਇਸ ਕਲੇਸ਼ ਨੂੰ ਹੱਲ ਕਰਵਾਉਣ ਲਈ ਇਕ ਬਾਬੇ ਮੱਖਣ ਰਾਮ ਸਿੰਘ ਦਾ ਸਹਾਰਾ ਲਿਆ, ਜੋ ਪੁੱਛਾਂ ਦੇਣ ਦਾ ਕੰਮ ਕਰਦਾ ਸੀ। ਇਸੇ ਦੌਰਾਨ ਉਨ੍ਹਾਂ ਦੇ ਆਪਸੀ ਸਬੰਧ ਬਣ ਗਏ। ਉਸ ਨੇ ਮੱਖਣ ਬਾਬੇ ਨੂੰ ਦੱਸਿਆ ਕਿ ਉਸ ਦਾ ਪਤੀ ਉਸ ਨੂੰ ਤੰਗ-ਪਰੇਸ਼ਾਨ ਕਰਦਾ ਹੈ, ਜਿਸ ਕਰਕੇ ਉਹ ਉਸ ਨੂੰ ਮਰਵਾਉਣਾ ਚਾਹੁੰਦੀ ਹੈ। ਇਸ ਸਬੰਧੀ ਕਿਰਪਾਲ ਕੌਰ ਨੇ ਸੰਦੀਪ ਨੂੰ ਮੱਖਣ ਬਾਬੇ ਬਾਰੇ ਦੱਸਿਆ ਅਤੇ ਕਿਹਾ ਕਿ ਬਾਬਾ ਕੰਮ ਕਰ ਦੇਵੇਗਾ। ਮੱਖਣ ਬਾਬੇ ਨੇ ਕਿਰਪਾਲ ਕੌਰ ਨਾਲ ਆਪਸੀ ਸਬੰਧ ਬਣਾਉਣ ਲਈ ਆਪਣੇ ਕੋਲ ਕੰਮ ਕਰਦੇ ਚਮਕੌਰ ਸਿੰਘ ਅਤੇ ਜੈਮਲ ਸਿੰਘ ਨਾਲ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਨੂੰ ਹਰਵਿੰਦਰ ਸਿੰਘ ਹਿੰਦਾ ਦਾ ਕਤਲ ਕਰਨ ਲਈ ਪੰਜਾਹ-ਪੰਜਾਹ ਹਜ਼ਾਰ ਰੁਪਏ ਦੇਣ ਦਾ ਲਾਲਚ ਦਿੱਤਾ ਅਤੇ ਵਾਅਦਾ ਕੀਤਾ ਕਿ ਉਨ੍ਹਾਂ ‘ਤੇ ਕੋਈ ਕੇਸ ਪੈਣ ਨਹੀਂ ਦੇਵੇਗਾ। ਜਿਸ ਤੋਂ ਬਾਅਦ ਉਨ੍ਹਾਂ ਨਾਲ ਮਿਲ ਕੇ 9 ਸਤੰਬਰ ਨੂੰ ਸਾਜਿਸ਼ ਤਹਿਤ ਕਿਰਪਾਲ ਕੌਰ ਨੇ ਆਪਣੇ ਪਤੀ ਹਰਵਿੰਦਰ ਹਿੰਦਾ ਨੂੰ ਨੀਂਦ ਦੀਆਂ ਗੋਲੀਆਂ ਦੇ ਕੇ ਬੇਹੋਸ਼ ਕਰ ਦਿੱਤਾ ਅਤੇ ਬਾਅਦ ‘ਚ ਮੱਖਣ ਬਾਬੇ ਬਾਰੇ ਫੋਨ ਕਰਕੇ ਚਮਕੌਰ ਸਿੰਘ ਅਤੇ ਜੈਮਲ ਸਿੰਘ ਨੂੰ ਘਰ ਬੁਲਾ ਲਿਆ। ਜਿੱਥੇ ਕਿਰਪਾਲ ਕੌਰ ਨੇ ਇਨ੍ਹਾਂ ਨੂੰ ਸ਼ਰਾਬ ਪਿਲਾਈ ਅਤੇ ਬਾਅਦ ‘ਚ ਉਨ੍ਹਾਂ ਨਾਲ ਰਲ ਕੇ ਹਾਕੀ ਨਾਲ ਸੱਟਾਂ ਮਾਰ ਕੇ ਅਤੇ ਸਿਰਹਾਣੇ ਨਾਲ ਹਰਵਿੰਦਰ ਸਿੰਘ ਉਰਫ ਹਿੰਦਾ ਦਾ ਕਤਲ ਕਰ ਦਿੱਤਾ। ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article