PUNJABMAILUSA.COM

ਪਤੀ ਅਤੇ ਪ੍ਰੇਮਿਕਾ ਸਣੇ ਤਿੰਨ ‘ਤੇ ਚੱਲੇਗਾ ਅਮਨਪ੍ਰੀਤ ਦੇ ਕਤਲ ਦਾ ਕੇਸ

ਪਤੀ ਅਤੇ ਪ੍ਰੇਮਿਕਾ ਸਣੇ ਤਿੰਨ ‘ਤੇ ਚੱਲੇਗਾ ਅਮਨਪ੍ਰੀਤ ਦੇ ਕਤਲ ਦਾ ਕੇਸ

ਪਤੀ ਅਤੇ ਪ੍ਰੇਮਿਕਾ ਸਣੇ ਤਿੰਨ ‘ਤੇ ਚੱਲੇਗਾ ਅਮਨਪ੍ਰੀਤ ਦੇ ਕਤਲ ਦਾ ਕੇਸ
November 18
09:35 2015

5
ਵੈਨਕੂਵਰ, 18 ਨਵੰਬਰ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- 8 ਸਾਲ ਪਹਿਲਾਂ ਆਪਣੀ ਪਤਨੀ ਨੂੰ ਭਾੜੇ ਦੇ ਕਾਤਲ ਹੱਥੋਂ ਕਤਲ ਕਰਵਾਉਣ ਵਾਲੇ ਸਰੀ ਦੇ ਪੰਜਾਬੀ ਅਤੇ ਉਸ ਦੀ ਪ੍ਰੇਮਿਕਾ ਵਿਰੁੱਧ ਕਤਲ ਕੇਸ ਦੀ ਸੁਣਵਾਈ ਵੱਖੋ-ਵੱਖਰੀ ਕਰਾਉਣ ਦਾ ਅਦਾਲਤ ਨੇ ਆਦੇਸ਼ ਦਿੱਤਾ ਹੈ। 45 ਸਾਲਾ ਬਲਜਿੰਦਰ ਸਿੰਘ ਬਾਹੀਆ ਨੇ 7 ਫਰਵਰੀ 2007 ਵਾਲੇ ਦਿਨ ਆਪਣੀ ਪਤਨੀ ਅਮਨਪ੍ਰੀਤ ਕੌਰ ਦਾ ਕਤਲ ਕਰਵਾ ਦਿੱਤਾ ਸੀ।
ਜ਼ਿਲ੍ਹਾ ਕਪੂਰਥਲਾ ਦੇ ਪਿੰਡ ਬਾਦਸ਼ਾਹਪੁਰ ਦੀ 33 ਸਾਲਾ ਅਮਨਪ੍ਰੀਤ ਕੌਰ ਬਾਹੀਆ ਘਟਨਾ ਵਾਲੇ ਦਿਨ ਘਰ ‘ਚ ਇਕੱਲੀ ਸੀ, ਜਦੋਂ ਅਣਪਛਾਤਾ ਹਮਲਾਵਰ ਘਰ ‘ਚ ਦਾਖਲ ਹੋ ਕੇ ਉਸ ਦੀ ਚਾਕੂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰਕੇ ਫਰਾਰ ਹੋ ਗਿਆ। ਮ੍ਰਿਤਕਾ ਤਿੰਨ ਧੀਆਂ ਦੀ ਮਾਂ ਸੀ। ਕਤਲ ਦਾ ਪਤਾ ਉਦੋਂ ਚੱਲਿਆ, ਜਦੋਂ ਮ੍ਰਿਤਕਾ ਦਾ ਸਹੁਰਾ ਦੀਦਾਰ ਸਿੰਘ ਬਾਹੀਆ ਘਰ ਆਇਆ।
ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੂੰ ਕੇਸ ਹੱਲ ਕਰਨ ‘ਚ 4 ਸਾਲ ਲੱਗੇ, ਜਦੋਂ ਉਸ ਨੂੰ ਸਸਕੈਚਵਨ ਸੂਬੇ ਦੀ ਜੇਲ੍ਹ ‘ਚ ਨਜ਼ਰਬੰਦ ਭਾੜੇ ਦੇ ਕਾਤਲ ਬਾਰੇ
ਪਤਾ ਚੱਲਿਆ।
ਪੁਲਿਸ ਵੱਲੋਂ ਭਾੜੇ ਦੇ ਕਾਤਲ ਇਡੁਅਰਡ ਬੈਰੈਂਸ ਨੂੰ ਪੈਰੋਲ ਕੱਢ ਲਏ ਜਾਣ ਪਿੱਛੋਂ ਪਤਾ ਚੱਲਿਆ ਕਿ ਅਮਨਪ੍ਰੀਤ ਦਾ ਕਤਲ ਉਸ ਦੇ ਪਤੀ ਬਲਜਿੰਦਰ ਸਿੰਘ ਬਾਹੀਆ ਅਤੇ ਉਸ ਦੀ ਰੀਅਲ ਅਸਟੇਟ ਏਜੰਟ ਪ੍ਰੇਮਿਕਾ ਤਨਪ੍ਰੀਤ ਕੌਰ ਅਠਵਾਲ ਨੇ ਸੁਪਾਰੀ ਦੇ ਕੇ ਕਰਵਾਇਆ ਸੀ। ਪੁਲਿਸ ਨੇ ਤਿੰਨਾਂ ਨੂੰ ਫਸਟ ਡਿਗਰੀ ਕਤਲ ਦੇ ਦੋਸ਼ ‘ਚ ਚਾਰਜਸ਼ੀਟ ਕਰ ਲਿਆ। ਤਿੰਨੇ ਇਸ ਸਮੇਂ ਜੇਲ੍ਹ ਵਿਚ ਹਨ।
ਹੇਠਲੀ ਅਦਾਲਤ ਵੱਲੋਂ ਮੁੱਢਲੀ ਸੁਣਵਾਈ ਪਿੱਛੋਂ ਤਿੰਨਾਂ ਵਿਰੁੱਧ ਕਤਲ ਦਾ ਮੁਕੱਦਮਾ ਚਲਾਉਣ ਦਾ ਆਦੇਸ਼ ਦਿੱਤਾ ਗਿਆ ਸੀ। ਹੁਣ ਅਦਾਲਤ ਨੇ ਕਿਹਾ ਹੈ ਕਿ ਬਲਜਿੰਦਰ ਸਿੰਘ ਬਾਹੀਆ ਅਤੇ 37 ਸਾਲਾ ਇਡੁਆਰਡ ਬੈਰੈਂਸ ਵਿਰੁੱਧ ਸੁਣਵਾਈ 1 ਫਰਵਰੀ 2016 ਨੂੰ ਹੋਵੇਗੀ, ਜਦੋਂਕਿ 46 ਸਾਲਾ ਤਨਪ੍ਰੀਤ ਕੌਰ ਅਠਵਾਲ ਵਿਰੁੱਧ ਮੁਕੱਦਮਾ 2 ਮਈ 2016 ਤੋਂ ਚਲੇਗਾ। ਜੇਕਰ ਉਹ ਦੋਸ਼ੀ ਪਾਏ ਗਏ, ਤਾਂ ਘੱਟੋ-ਘੱਟ 25-26 ਸਾਲ ਲਈ ਜੇਲ੍ਹ ਜਾਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article