PUNJABMAILUSA.COM

ਪਨਬੱਸ ਵੱਲੋਂ ਜਲੰਧਰ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਨੈਸ਼ਨਲ ਟੂਰਿਸਟ ਪਰਮਿਟ ਵਾਲੀਆਂ ਬੱਸਾਂ ਦੀ ਸੇਵਾ ਦੀ ਹੋਵੇਗੀ ਸ਼ੁਰੂਆਤ: ਅਰੁਨਾ ਚੌਧਰੀ

December 06
07:45 2018

ਐਨ.ਆਰ.ਆਈ. ਭਾਈਚਾਰੇ ਨੂੰ ਸਹੂਲਤ ਦੇਣ ਹਿੱਤ 2 ਦਿਨਾਂ ਵਿੱਚ ਸ਼ੁਰੂ ਹੋਵੇਗੀ ਇਹ ਸੇਵਾ: ਟਰਾਂਸਪੋਰਟ ਮੰਤਰੀ
ਦਿੱਲੀ ਸਰਕਾਰ ਦਵਾਰਕਾ ਵਿਖੇ ਵੌਲਵੋ ਬੱਸਾਂ ਲਈ ਕਰੇਗੀ ਬੱਸ ਅੱਡੇ ਦਾ ਨਿਰਮਾਣ
ਚੰਡੀਗੜ੍ਹ, 6 ਦਸੰਬਰ (ਪੰਜਾਬ ਮੇਲ)- ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਾਲੀ ਸਰਕਾਰ ਵੱਲੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ਵਾਲੇ ਲੋਕਾਂ ਵਿਸ਼ੇਸ਼ ਤੌਰ ‘ਤੇ ਐਨ.ਆਰ.ਆਈ ਭਾਈਚਾਰੇ ਨੂੰ ਪਰੇਸ਼ਾਨੀ ਮੁਕਤ ਟਰਾਂਸਪੋਰਟ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੇਵਲ 2 ਦਿਨਾਂ ਦੇ ਅੰਦਰ ਨੈਸ਼ਨਲ ਪਰਮਿਟ ਹੋਲਡਰ ਪਨਬੱਸ ਦੀਆਂ ਇਨ੍ਹਾਂ ਬੱਸਾਂ ਦੀਆਂ ਸੇਵਾਵਾਂ ਜਲੰਧਰ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਸ਼ੁਰੂ ਕਰ ਦਿੱਤੀਆਂ ਜਾਣਗੀਆਂ । ਸਫ਼ਰ ਕਰਨ ਵਾਲੇ ਯਾਤਰੀ ਸਿਰਫ 1100 ਰੁਪਏ ਪ੍ਰਤੀ ਵਿਅਕਤੀ ਦੇ ਨਿਗੁਣੇ ਜਿਹੇ ਕਿਰਾਏ ਵਿੱਚ ਇਹ ਸੇਵਾਵਾਂ ਹਾਸਲ ਕਰ ਸਕਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਪ੍ਰੈਸ ਬਿਆਨ ਦੌਰਾਨ ਟਰਾਂਸਪੋਰਟ ਮੰਤਰੀ, ਪੰਜਾਬ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਪਨਬੱਸ ਵੱਲੋਂ ਵੌਲਵੋ ਬੱਸਾਂ ਦੀ ਸੇਵਾ ਜਲੰਧਰ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਚਲਾਈ ਜਾ ਰਹੀ ਸੀ ਪਰ 15 ਦਿਨ ਪਹਿਲਾਂ ਕੁਝ ਤਕਨੀਕੀ ਕਾਰਨਾਂ ਦੇ ਮੱਦੇਨਜ਼ਰ ਦਿੱਲੀ ਪ੍ਰਸ਼ਾਸਨ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦਿਆਂ ਇਸ ਬੱਸ ਸੇਵਾ ਨੂੰ ਰੋਕ ਦਿੱਤਾ ਗਿਆ ਸੀ। ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਹੁਣ ਅਜਿਹੀਆਂ ਸਰਕਾਰੀ ਬੱਸਾਂ ਸਿਰਫ ਚੋਣਵੇਂ ਬੱਸ ਅੱਡਿਆਂ ਤੋਂ ਹੀ ਚਲਾਈਆਂ ਜਾ ਸਕਦੀਆਂ ਹਨ। ਇਹ ਮਾਮਲਾ ਦਿੱਲੀ ਪ੍ਰਸ਼ਾਸਨ ਨਾਲ ਵਿਚਾਰਿਆ ਗਿਆ ਸੀ ਅਤੇ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਹਮਣੇ, ਦਵਾਰਕਾ ਵਿਖੇ ਵੌਲਵੋ ਬੱਸ ਅੱਡਾ ਬਣਾਉਣ ਦੀ ਸਹਿਮਤੀ ਪ੍ਰਗਟਾਹੀ ਗਈ ਸੀ।
ਕਿਉਂ ਜੋ ਇਸ ਬੱਸ ਅੱਡੇ ਦੀ ਉਸਾਰੀ ਦਾ ਕੰਮ ਮੁਕੰਮਲ ਹੋਣ ਨੂੰ 2 ਮਹੀਨੇ ਲੱਗ ਜਾਣਗੇ ਇਸ ਲਈ ਪਨਬੱਸ ਵੱਲੋਂ ਨੈਸ਼ਨਲ ਟੂਰਿਸਟ ਪਰਮਿਟ ਨਾਲ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਐਨਆਰਆਈ ਭਾਈਚਾਰੇ ਨੂੰ ਚੰਗੀ ਤੇ ਸਸਤੀ ਬੱਸ ਸੇਵਾ ਮੁਹੱਈਆ ਕਰਵਾਈ ਜਾ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article