ਪਨਾਮਾ ਕੇਸ ‘ਚ ਪਾਕਿ ਅਦਾਲਤ ਵੱਲੋਂ ਸ਼ਰੀਫ ਦੀ ਧੀ ਮਰੀਅਮ ਨਵਾਜ਼ ਅਤੇ ਹੋਰਾਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ

ਲਾਹੌਰ, 2 ਅਕਤੂਬਰ (ਪੰਜਾਬ ਮੇਲ)- ਪਨਾਮਾ ਮਾਮਲੇ ‘ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲੇ ‘ਚ ਇਸਲਾਮਾਬਾਦ ਕੋਰਟ ‘ਚ ਸੁਣਵਾਈ ਦੌਰਾਨ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਪੇਸ਼ ਹੋਏ। ਕੋਰਟ ਨੇ ਸ਼ਰੀਫ ਦੀ ਧੀ ਮਰੀਅਮ ਨਵਾਜ਼ ਅਤੇ ਹਸਨ, ਹੁਸੈਨ, ਕੈਪਟਨ ਰਿਟਾਇਰਡ ਸਫਦਰ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਹੋਏ ਹਨ, ਸ਼ਰੀਫ ਕੋਰਟ ‘ਚੋਂ ਨਿਕਲ ਚੁੱਕੇ ਹਨ। ਉਥੇ ਹੀ ਇਸ ਮਾਮਲੇ ਦੀ ਸੁਣਵਾਈ 9 ਅਕਤੂਬਰ ਨੂੰ ਹੋਵੇਗੀ।
ਇਸ ਤੋਂ ਪਹਿਲਾਂ ਨਵਾਜ਼ ਦੀ ਪਾਰਟੀ ਪੀ.ਐਮ.ਐਲ-ਐਨ ਵਲੋਂ ਕਿਹਾ ਗਿਆ ਸੀ ਕਿ ਨਵਾਜ਼ ਸ਼ਰੀਫ ਲੰਡਨ ਨਹੀਂ ਜਾ ਰਹੇ ਹਨ। ਉਥੇ ਹੀ ਸੋਮਵਾਰ ਨੂੰ ਵਚਨਬੱਧਤਾ ਦੀ ਕਾਰਵਾਈ ‘ਚ ਸ਼ਾਮਲ ਹੋਣ ਲਈ ਇਸਲਾਮਾਬਾਦ ਸਥਿਤ ਜਵਾਬਦੇਹੀ ਅਦਾਲਤ ‘ਚ ਮੌਜੂਦ ਹੋਣਗੇ, ਹਾਲਾਂਕਿ ਉਨ੍ਹਾਂ ਦੇ ਬੱਚੇ ਅਦਾਲਤ ਦੇ ਸਾਹਮਣੇ ਮੌਜੂਦ ਨਹੀਂ ਹੋਣਗੇ।
ਪੰਜਾਬ ਦੇ ਕਾਨੂੰਨ ਮੰਤਰੀ ਰਾਣਾ ਸਨਾਉਲਾਹ ਨੇ ਕਿਹਾ ਕਿ ਨਵਾਜ਼ ਸ਼ਰੀਫ ਨੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨ.ਏ.ਬੀ.) ਦੇ ਸਾਹਮਣੇ ਮੌਜੂਦ ਹੋਣ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਸ਼ਰੀਫ ਦੇ ਬੱਚੇ ਹਸਨ, ਹੁਸੈਨ, ਮਰੀਅਮ ਅਤੇ ਜਵਾਈ ਸਫਦਰ ਲੰਡਨ ਤੋਂ ਨਹੀਂ ਆਏ। ਪਾਕਿਸਤਾਨੀ ਸੁਪਰੀਮ ਕੋਰਟ ਨੇ ਪਨਾਮਾ ਮਾਮਲੇ ‘ਚ ਬਈਮਾਨੀ ਦੇ ਇਲਜ਼ਾਮ ‘ਚ 28 ਜੁਲਾਈ ਨੂੰ ਸ਼ਰੀਫ ਨੂੰ ਪ੍ਰਧਾਨ ਮੰਤਰੀ ਅਹੁਦੇ ਤੋਂ ਅਯੋਗ ਕਰਾਰ ਦਿੱਤਾ ਸੀ ਅਤੇ ਉਨ੍ਹਾਂ ਦੇ ਅਤੇ ਉਨ੍ਹਾਂ ਬੱਚਿਆਂ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰਨ ਨੂੰ ਕਿਹਾ ਸੀ। ਇਸ ਫੈਸਲੇ ਤੋਂ ਬਾਅਦ ਸ਼ਰੀਫ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।