PUNJABMAILUSA.COM

ਪਨਾਮਾ ਪੇਪਰਜ਼ ਕੇਸ; ਖ਼ਵਾਜਾ ਆਸਿਫ ਵੱਲੋਂ ਪਾਕਿ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲੇ ਜਾਣ ਦੀ ਉਮੀਦ

ਪਨਾਮਾ ਪੇਪਰਜ਼ ਕੇਸ; ਖ਼ਵਾਜਾ ਆਸਿਫ ਵੱਲੋਂ ਪਾਕਿ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲੇ ਜਾਣ ਦੀ ਉਮੀਦ

ਪਨਾਮਾ ਪੇਪਰਜ਼ ਕੇਸ; ਖ਼ਵਾਜਾ ਆਸਿਫ ਵੱਲੋਂ ਪਾਕਿ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲੇ ਜਾਣ ਦੀ ਉਮੀਦ
July 22
17:50 2017

ਇਸਲਾਮਾਬਾਦ, 22 ਜੁਲਾਈ (ਪੰਜਾਬ ਮੇਲ)- ਪਨਾਮਾ ਪੇਪਰਜ਼ ਕੇਸ ਵਿੱਚ ਘਿਰੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਜੇਕਰ ਸੁਪਰੀਮ ਕੋਰਟ ਨੇ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਅਯੋਗ ਕਰਾਰ ਦੇ ਦਿੱਤਾ ਤਾਂ ਮੁਲਕ ਦੇ ਰੱਖਿਆ ਮੰਤਰੀ ਖ਼ਵਾਜਾ ਆਸਿਫ ਵੱਲੋਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲੇ ਜਾਣ ਦੀ ਉਮੀਦ ਹੈ। ਸੱਤਾਧਾਰੀ ਪੀਐਮਐਲ-ਐਨ ਦੇ ਇਕ ਸੀਨੀਅਰ ਆਗੂ ਨੇ ਦੱਸਿਆ ਕਿ 67 ਸਾਲਾ ਨਵਾਜ਼ ਸ਼ਰੀਫ ਦੀ ਪਤਨੀ ਕਲਸੂਮ ਜਾਂ ਨਵਾਜ਼ ਦੇ ਛੋਟੇ ਭਰਾ ਤੇ ਪੰਜਾਬ ਦੇ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਨੈਸ਼ਨਲ ਅਸੈਂਬਲੀ ਦੀ ਜ਼ਿਮਨੀ ਚੋਣ ਜਿੱਤਣ ਤਕ ਸ੍ਰੀ ਆਸਿਫ ਦੇ 45 ਦਿਨਾਂ ਲਈ ਅੰਤ੍ਰਿਮ ਪ੍ਰਧਾਨ ਮੰਤਰੀ ਬਣਨ ਦੀ ਸਭ ਤੋਂ ਵੱਧ ਸੰਭਾਵਨਾ ਹੈ। ਦੱਸਣਯੋਗ ਹੈ ਕਿ ਕਲਸੂਮ ਅਤੇ ਸ਼ਾਹਬਾਜ਼ ਸੰਸਦ ਦੇ ਹੇਠਲੇ ਸਦਨ ਨੈਸ਼ਨਲ ਅਸੈਂਬਲੀ ਦੇ ਮੈਂਬਰ ਨਹੀਂਂ ਹਨ, ਜਿਸ ਕਾਰਨ ਉਹ ਤੁਰੰਤ ਉਨ੍ਹਾਂ ਦੀ ਜਗ੍ਹਾ ਨਹੀਂ ਲੈ ਸਕਣਗੇ।
ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਇਹ ਫ਼ੈਸਲਾ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀਐਮਐਲ-ਐਨ) ਦੀ ਕੱਲ੍ਹ ਹੋਈ ਉੱਚ ਪੱਧਰੀ ਬੈਠਕ ਵਿੱਚ ਕੀਤਾ ਗਿਆ। ਇਸ ਬੈਠਕ ਦੌਰਾਨ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜੇਕਰ ਪ੍ਰਧਾਨ ਮੰਤਰੀ ਖ਼ਿਲਾਫ਼ ਫ਼ੈਸਲਾ ਆਇਆ ਤਾਂ ਪਾਰਟੀ ਵੱਲੋਂ ਉਪਲੱਬਧ ਸਾਰੇ ਕਾਨੂੰਨੀ ਤੇ ਸੰਵਿਧਾਨਕ ਬਦਲ ਵਰਤੇ ਜਾਣਗੇ। ਇਸ ਬੈਠਕ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕੀਤੀ, ਜਿਸ ਵਿੱਚ ਸ਼ਾਹਬਾਜ਼ ਸ਼ਰੀਫ ਤੋਂ ਇਲਾਵਾ ਸੰਘੀ ਮੰਤਰੀ, ਸਲਾਹਕਾਰ ਤੇ ਪਨਾਮਾ ਕੇਸ ਵਿੱਚ ਸ਼ਰੀਫ ਪਰਿਵਾਰ ਦਾ ਕੇਸ ਲੜ ਰਹੀ ਲੀਗਲ ਟੀਮ ਦੇ ਨੁਮਾਇੰਦੇ ਵੀ ਮੌਜੂਦ ਸਨ। ਇਸ ਮੀਟਿੰਗ ਵਿੱਚ ਨੈਸ਼ਨਲ ਅਸੈਂਬਲੀ ਸਪੀਕਰ ਸਰਦਾਰ ਅਯਾਜ਼ ਸਾਦਿਕ ਤੇ ਪੈਟਰੋਲੀਅਮ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਦੀ ਵੀ ਉਮੀਦਵਾਰ ਵਜੋਂ ਚੋਣ ਕੀਤੀ ਗਈ।
ਸੂਤਰਾਂ ਮੁਤਾਬਕ ਲੀਗਲ ਟੀਮ ਨੇ ਪ੍ਰਧਾਨ ਮੰਤਰੀ ਨੂੰ ਪਨਾਮਾਗੇਟ ਕੇਸ ਬਾਰੇ ਜਾਣਕਾਰੀ ਦਿੱਤੀ। ਇਕ ਗੱਲਬਾਤ ਵਾਲੇ ਸ਼ੋਅ ਵਿੱਚ ਸ੍ਰੀ ਆਸਿਫ ਨੇ ਇਸ ਮੀਡੀਆ ਰਿਪੋਰਟ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ। ਉਨ੍ਹਾਂ ਕਿਹਾ, ‘ਸਾਰੀ ਪਾਰਟੀ ਲੀਡਰਸ਼ਿਪ ਸ੍ਰੀ ਨਵਾਜ਼ ਸ਼ਰੀਫ ਨਾਲ ਖੜ੍ਹੀ ਹੈ। ਹੋਰ ਕੋਈ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਨਹੀਂਂ ਹੈ। ਇਸ ਮੁੱਦੇ ’ਤੇ ਮੀਟਿੰਗ ਵਿੱਚ ਕੋਈ ਚਰਚਾ ਨਹੀਂ ਹੋਈ।’

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article