PUNJABMAILUSA.COM

ਪਰਗਟ ਸਿੰਘ ਤੇ ਬੁਲਾਰੀਆ ਅਕਾਲੀ ਦਲ ‘ਚੋਂ ਮੁਅੱਤਲ

ਪਰਗਟ ਸਿੰਘ ਤੇ ਬੁਲਾਰੀਆ ਅਕਾਲੀ ਦਲ ‘ਚੋਂ ਮੁਅੱਤਲ

ਪਰਗਟ ਸਿੰਘ ਤੇ ਬੁਲਾਰੀਆ ਅਕਾਲੀ ਦਲ ‘ਚੋਂ ਮੁਅੱਤਲ
July 20
10:00 2016

18ਚੰਡੀਗੜ੍ਹ, 20 ਜੁਲਾਈ (ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਲੰਧਰ ਛਾਉਣੀ ਤੋਂ ਵਿਧਾਇਕ ਸ. ਪ੍ਰਗਟ ਸਿੰਘ ਅਤੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ ਨੂੰ ਪਾਰਟੀ ਤੋਂ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ। ਸ. ਸੁਖਬੀਰ ਸਿੰਘ ਬਾਦਲ ਨਵਜੋਤ ਸਿੰਘ ਸਿੱਧੂ ਵੱਲੋਂ ਭਾਜਪਾ ਛੱਡਣ ਤੋਂ ਬਾਅਦ ਪੈਦਾ ਹੋਈ ਸਥਿਤੀ ‘ਤੇ ਪਾਰਟੀ ਦੇ ਵੱਖ-ਵੱਖ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਦੇ ਰਹੇ, ਨੂੰ ਪਾਰਟੀ ਦੇ ਬਹੁਤੇ ਸੀਨੀਅਰ ਆਗੂਆਂ ਵੱਲੋਂ ਜ਼ੋਰ ਦਿੱਤਾ ਗਿਆ ਕਿ ਪਾਰਟੀ ਵਿਚ ਅਨੁਸ਼ਾਸਨਹੀਣਤਾ ਦੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਾ ਕੀਤਾ ਜਾਵੇ। ਸ. ਪ੍ਰਗਟ ਸਿੰਘ ਅਤੇ ਇੰਦਰਬੀਰ ਸਿੰਘ ਬੁਲਾਰੀਆ ਜਿਨ੍ਹਾਂ ਸਬੰਧੀ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਅਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੇ ਚਰਚਿਆਂ ਸਬੰਧੀ ਖ਼ਬਰਾਂ ਛਪੀਆਂ ਸਨ, ਸਬੰਧੀ ਰਾਜ ਦੀਆਂ ਖ਼ੁਫ਼ੀਆ ਏਜੰਸੀਆਂ ਵੱਲੋਂ ਵੀ ਉਨ੍ਹਾਂ ਦੀਆਂ ਦਿੱਲੀ ਵਿਚਲੀਆਂ ਸਰਗਰਮੀਆਂ ਸਬੰਧੀ ਰਿਪੋਰਟ ਪੇਸ਼ ਕੀਤੀ ਗਈ ਸੀ, ਜਿਸ ਤੋਂ ਅਕਾਲੀ ਲੀਡਰਸ਼ਿਪ ਵੀ ਕਾਫ਼ੀ ਪ੍ਰੇਸ਼ਾਨ ਸੀ। ਦਲ ਦੇ ਸਕੱਤਰ ਅਤੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਕਤ ਦੋਵਾਂ ਆਗੂਆਂ ਵਿਰੁੱਧ ਅਗਲੀ ਕਿਸੇ ਵੀ ਕਾਰਵਾਈ ਸਬੰਧੀ ਫ਼ੈਸਲਾ ਦਲ ਦੀ ਕੋਰ ਕਮੇਟੀ ਦੀ ਬੈਠਕ ਵਿਚ ਲਿਆ ਜਾਵੇਗਾ, ਜਿਸ ਦੀ ਮੀਟਿੰਗ ਛੇਤੀ ਸੱਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸ. ਇੰਦਰਬੀਰ ਸਿੰਘ ਬੁਲਾਰੀਆ ਮਗਰਲੇ ਕੋਈ ਡੇਢ ਦੋ ਸਾਲ ਤੋਂ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨਾਲ ਕਾਫ਼ੀ ਨਾਰਾਜ਼ ਚੱਲ ਰਹੇ ਸਨ ਅਤੇ ਉਨ੍ਹਾਂ ਵੱਲੋਂ ਅਕਾਲੀ-ਭਾਜਪਾ ਸਰਕਾਰ ਅਤੇ ਪਾਰਟੀ ਦੀ ਕਾਰਜਸ਼ੈਲੀ ਦੀ ਵੀ ਜਨਤਕ ਤੌਰ ‘ਤੇ ਤਿੱਖੀ ਨੁਕਤਾਚੀਨੀ ਕੀਤੀ ਜਾਂਦੀ ਰਹੀ, ਜਿਸ ਕਾਰਨ ਪਾਰਟੀ ਵੱਲੋਂ ਉਨ੍ਹਾਂ ਨੂੰ ਮੁੱਖ ਸੰਸਦੀ ਸਕੱਤਰ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ ਸੀ। ਉਹ ਕੋਈ ਮਗਰਲੇ ਡੇਢ ਸਾਲ ਦੌਰਾਨ ਪੰਜਾਬ ਵਿਧਾਨ ਸਭਾ ਦੀ ਕਿਸੇ ਬੈਠਕ ਵਿਚ ਵੀ ਹਾਜ਼ਰ ਨਹੀਂ ਹੋਏ। ਇਸੇ ਤਰ੍ਹਾਂ ਸ. ਪ੍ਰਗਟ ਸਿੰਘ ਵੀ ਕੁਝ ਕਾਰਨਾਂ ਕਰਕੇ ਪਾਰਟੀ ਦੀ ਲੀਡਰਸ਼ਿਪ ਨਾਲ ਨਾਖ਼ੁਸ਼ ਸਨ ਅਤੇ ਉਨ੍ਹਾਂ ਨੂੰ ਮੁੱਖ ਸੰਸਦੀ ਸਕੱਤਰ ਬਣਾਉਣ ਦਾ ਪਾਰਟੀ ਵੱਲੋਂ ਫੈਸਲਾ ਲਿਆ ਗਿਆ ਸੀ, ਪਰ ਉਨ੍ਹਾਂ ਆਪਣਾ ਨਵਾਂ ਅਹੁਦਾ ਸੰਭਾਲਣ ਅਤੇ ਉਸ ਦੀ ਸਹੁੰ ਚੁੱਕਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਕਾਰਨ ਪਾਰਟੀ ਨੂੰ ਨਾਮੋਸ਼ੀ ਦਾ ਵੀ ਸਾਹਮਣਾ ਕਰਨਾ ਪਿਆ। ਬੀਤੇ ਦਿਨਾਂ ਦੌਰਾਨ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਜਲੰਧਰ ਫੇਰੀਆਂ ਦੌਰਾਨ ਕੀਤੇ ਸਮਾਗਮਾਂ ਮੌਕੇ ਵੀ ਸ. ਪ੍ਰਗਟ ਸਿੰਘ ਉਕਤ ਸਮਾਗਮਾਂ ਤੋਂ ਗੈਰ ਹਾਜ਼ਰ ਰਹੇ ਅਤੇ ਚਰਚਾ ਇਹ ਵੀ ਸੀ ਕਿ ਪਾਰਟੀ ਪ੍ਰਗਟ ਸਿੰਘ ਅਤੇ ਇੰਦਰਬੀਰ ਸਿੰਘ ਬੁਲਾਰੀਆ ਨੂੰ ਆਉਂਦੀਆਂ ਚੋਣਾਂ ਦੌਰਾਨ ਪਾਰਟੀ ਟਿਕਟਾਂ ਨਹੀਂ ਦੇਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article