PUNJABMAILUSA.COM

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

 Breaking News

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ
April 17
13:18 2019

ਕੈਪਸ਼ਨ
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਦਾ ਫਰੀਮਾਂਟ ਵਿਖੇ ਸਵਾਗਤ ਕਰਦੇ ਹੋਏ ਅਮਰੀਕੀ ਸਿੱਖ ਆਗੂ।
ਫਰੀਮਾਂਟ, 17 ਅਪ੍ਰੈਲ (ਬਲਵਿੰਦਰਪਾਲ ਸਿੰਘ ਖਾਲਸਾ/ਪੰਜਾਬ ਮੇਲ)- ਪਾਕਿਸਤਾਨ ਦੇ ਵੱਡੇ ਸੂਬੇ ਪੰਜਾਬ ਦੇ ਗਰਵਰਨ ਜਨਾਬ ਚੌਧਰੀ ਮੁਹੰਮਦ ਸਰਵਰ ਅੱਜਕੱਲ੍ਹ ਇਕ ਵਿਸ਼ੇਸ਼ ਅਮਰੀਕੀ ਦੌਰੇ ‘ਤੇ ਹਨ। ਉਹ ਅਮਰੀਕਾ ਵੱਸਦੀ ਸਿੱਖ ਕੌਮ ਨੂੰ ਪਾਕਿਸਤਾਨ ਹਕੂਮਤ ਵੱਲੋਂ ਗੁਰੂ ਨਾਨਕ ਸਾਹਿਬ ਦੇ 550 ਸਾਲਾ ਗੁਰਪੁਰਬ ਸ੍ਰੀ ਨਨਕਾਣਾ ਸਾਹਿਬ ਵਿਚ ਮਨਾਉਣ ਦਾ ਸੱਦਾ ਦੇਣ ਆਏ ਹਨ। ਵਾਸ਼ਿੰਗਟਨ ਡੀ.ਸੀ. ਤੇ ਨਿਊਯਾਰਕ ਤੋਂ ਬਾਦ ਉਹ ਕੈਲੀਫੋਰਨੀਆ ਦੇ ਸ਼ਹਿਰ ਫਰੀਮਾਂਟ ਪਹੁੰਚੇ, ਜਿੱਥੇ ਪ੍ਰਸਿੱਧ ਮਿਰਾਜ ਬੈਂਕੁਇਟ ਹਾਲ ਵਿਚ ਸਿੱਖ ਤੇ ਪਾਕਿਸਤਾਨੀ ਭਾਈਚਾਰੇ ਨੇ ਗਵਰਨਰ ਸਾਹਿਬ ਦਾ ਸ਼ਾਹਾਨਾ ਸੁਆਗਤ ਕੀਤਾ। ਭਰਵੇਂ ਇਕੱਠ ਵਿਚ ਬਹੁਤ ਸਾਰੇ ਬੁਲਾਰਿਆਂ ਨੇ ਗਵਰਨਰ ਪੰਜਾਬ ਦਾ ਸੁਆਗਤ ਕੀਤਾ ਤੇ ਉਨ੍ਹਾਂ ਦੇ ਅਮਰੀਕੀ ਦੌਰੇ ਨੂੰ ਜੀ ਆਇਆਂ ਕਿਹਾ। ਸਟੇਜ ਸਕੱਤਰ ਦੀ ਸੇਵਾ ਦਵਿੰਦਰ ਸਿੰਘ ਨੇ ਬਾਖੂਬੀ ਨਿਭਾਈ ਅਤੇ ਵਾਰੀ-ਵਾਰੀ ਚੁਣਵੇਂ ਬੁਲਾਰਿਆਂ ਨੂੰ ਵਿਚਾਰ ਪ੍ਰਗਟ ਕਰਨ ਦੇ ਮੌਕੇ ਦਿੱਤੇ। ਇਨ੍ਹਾਂ ‘ਚ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾਕਟਰ ਪ੍ਰਿਤਪਾਲ ਸਿੰਘ, ਡਾ. ਅਮਰਜੀਤ ਸਿੰਘ ਟੀ.ਵੀ. 84 ਦੇ ਸੱਚੋ-ਸੱਚ ਪ੍ਰੋਗਰਾਮ ਦੇ ਸੰਚਾਲਕ, ਡਾ. ਅਜੀਤਪਾਲ ਸਿੰਘ ਸੰਧੂ, ਡਾ. ਅੰਮ੍ਰਿਤ ਸਿੰਘ ਲਾਸ ਏਂਜਲਸ, ਫਾਰੂਖ ਅਰਸ਼ਦ ਪਾਕਿਸਤਾਨ ਤਹਿਰੀਕੇ ਇਨਸਾਫ ਪਾਰਟੀ ਦੇ ਵਾਈਸ ਪ੍ਰੈਜ਼ੀਡੈਂਟ, ਸਈਦ ਚੌਧਰੀ ਪੀ.ਟੀ.ਆਈ. ਕੈਲੀਫੋਰਨੀਆ ਦੇ ਪ੍ਰਧਾਨ, ਫਿਲਮ ਬਲੈਕ ਪ੍ਰਿੰਸ ਦੇ ਨਿਰਮਾਤਾ ਲੇਖਕ ਜਸਜੀਤ ਸਿੰਘ ਤੇ ਗੁਰਦੁਆਰਾ ਫਰੀਮਾਂਟ ਦੇ ਸਾਬਕਾ ਸੁਪਰੀਮ ਕੌਂਸਲ ਮੈਂਬਰ ਜਸਦੇਵ ਸਿੰਘ ਪ੍ਰਮੁੱਖ ਸਨ।
ਡਾਕਟਰ ਪ੍ਰਿਤਪਾਲ ਸਿੰਘ ਹੁਰਾਂ ਪਾਕਿਸਤਾਨ ਦੇ ਗੁਰਧਾਮਾਂ ਵਿਚ ਪੀਣ ਵਾਲੇ ਸਾਫ ਪਾਣੀ ਦੀਆਂ ਮਸ਼ੀਨਾਂ ਲਾਉਣ ਦੀ ਸੇਵਾ ਬਾਰੇ ਜ਼ਿੰਮੇਵਾਰੀ ਲਈ, ਜਿਸ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਓਬਰਾਏ ਦਾ ਸਹਿਯੋਗ ਸ਼ਾਮਲ ਹੋਵੇਗਾ, ਜਿਸ ਦੇ ਕੈਲੀਫੋਰਨੀਆ ਦੇ ਪ੍ਰਧਾਨ ਗੁਰਜਤਿੰਦਰ ਸਿੰਘ ਰੰਧਾਵਾ ਹਨ।
ਗਵਰਨਰ ਸਰਵਰ ਜਦ ਬੋਲਣ ਲਈ ਉਠੇ, ਤਾਂ ਹਾਲ ਵਿਚ ਮੌਜੂਦ ਸਭ ਨੇ ਉਠ ਕੇ ਤਾੜੀਆਂ ਦੀ ਗੂੰਜ ਵਿਚ ਉਨ੍ਹਾਂ ਦਾ ਸੁਆਗਤ ਕੀਤਾ ਤੇ ਉਨ੍ਹਾਂ ਦੀ ਹਰ ਗੱਲ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਸਿੱਖ ਕੌਮ ਦੇ ਇਤਿਹਾਸਕ ਗੁਰਧਾਮਾਂ ਦੀ ਸੇਵਾ ਵਿਚ ਕੋਈ ਕਸਰ ਨਹੀਂ ਛੱਡ ਰਹੀ। ਤੁਸੀਂ ਇਸ ਸਾਲ ਉਥੇ ਆਵੋ ਤੇ ਆਪ ਆ ਕੇ ਵੇਖੋ ਤੇ ਮਹਿਸੂਸ ਕਰੋ ਕਿ ਸਮੂਹ ਇਤਿਹਾਸਕ ਗਰਦੁਆਰਿਆਂ ਦੀ ਸੇਵਾ-ਸੰਭਾਲ ਵੱਡੇ ਪੱਧਰ ਉੱਤੇ ਹੋ ਰਹੀ ਹੈ। ਨਵੀਆਂ ਸੜਕਾਂ ਬਣ ਰਹੀਆਂ ਹਨ, ਰਿਹਾਇਸ਼ੀ ਸਰਾਵਾਂ ਬਣ ਰਹੀਆਂ ਹਨ। ਨਵੇਂ ਰੇਲਵੇ ਸਟੇਸ਼ਨ ਬਣ ਰਹੇ ਹਨ। ਕਰਤਾਰਪੁਰ ਸਾਹਿਬ ਦੇ ਲਾਂਘੇ ਵਾਸਤੇ ਜੰਗੀ ਪੱਧਰ ਉੱਤੇ ਕੰਮ ਹੋ ਰਿਹਾ ਹੈ। ਵੀਜ਼ੇ ਲੈਣ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਵੇਗੀ। ਸੁਰੱਖਿਆ ਦਾ ਖਾਸ ਖਿਆਲ ਰੱਖਿਆ ਜਾਵੇਗਾ। ਪਾਕਿਸਤਾਨ ਤੇ ਪੰਜਾਬ ਸਰਕਾਰ ਇਸ ਵਾਰ ਬਾਬਾ ਗੁਰੂ ਨਾਨਕ ਸਾਹਿਬ ਦੇ 550 ਸਾਲਾ ਜਨਮ ਦਿਵਸ ਨੂੰ ਯਾਦਗਾਰੀ ਬਣਾਉਣਾ ਚਾਹੁੰਦੀ ਹੈ ਤੇ ਇਹ ਆਪ ਸਭ ਦੇ ਸਹਿਯੋਗ ਨਾਲ ਹੀ ਹੋ ਸਕਦਾ ਹੈ। ਕੈਲੀਫੋਰਨੀਆ ਭਰ ਵਿਚੋਂ ਪਹੁੰਚੇ ਪਤਵੰਤੇ ਸੱਜਣਾਂ ਨੇ ਗਵਰਨਰ ਸਾਹਿਬ ਤੇ ਉਨ੍ਹਾਂ ਦੀ ਬੇਗਮ ਸਾਹਿਬਾਂ ਨੂੰ ਇਕ-ਇਕ ਯਾਦਗਾਰੀ ਪਲੇਕ ਨਾਲ ਸਨਮਾਨਿਤ ਵੀ ਕੀਤਾ। ਗਵਰਨਰ ਸਾਹਿਬ ਹਰ ਟੇਬਲ ਉੱਤੇ ਜਾ ਕੇ ਸਭ ਨੂੰ ਮਿਲੇ ਤੇ ਮਿਲ ਕੇ ਨਨਕਾਣਾ ਸਾਹਿਬ ਆਉਣ ਦਾ ਨਿੱਜੀ ਸੱਦਾ ਦਿੱਤਾ। ਹਰ ਇਕ ਪੰਜਾਬ ਦੇ ਗਵਰਨਰ ਨੂੰ ਮਿਲਕੇ ਪ੍ਰਸੰਨਤਾ ਮਹਿਸੂਸ ਕਰ ਰਿਹਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article