PUNJABMAILUSA.COM

ਪਰਮਾਣੂ ਤਸਕਰਾਂ ਤੇ ਰਾਜਕੀ ਅਨਸਰਾਂ ਦਾ ਗੱਠਜੋੜ ਖ਼ਤਰਨਾਕ: ਮੋਦੀ

ਪਰਮਾਣੂ ਤਸਕਰਾਂ ਤੇ ਰਾਜਕੀ ਅਨਸਰਾਂ ਦਾ ਗੱਠਜੋੜ ਖ਼ਤਰਨਾਕ: ਮੋਦੀ

ਪਰਮਾਣੂ ਤਸਕਰਾਂ ਤੇ ਰਾਜਕੀ ਅਨਸਰਾਂ ਦਾ ਗੱਠਜੋੜ ਖ਼ਤਰਨਾਕ: ਮੋਦੀ
April 01
21:49 2016

PM Modi with US President
* ਪਾਕਿਸਤਾਨ ’ਤੇ ਲੁਕਵੇਂ ਸ਼ਬਦਾਂ ਨਾਲ ਕੀਤਾ ਹਮਲਾ
ਵਾਸ਼ਿੰਗਟਨ, 1 ਅਪ੍ਰੈਲ (ਪੰਜਾਬ ਮੇਲ)- ਪਾਕਿਸਤਾਨ ’ਤੇ ਅਸਿੱਧੇ ਢੰਗ ਨਾਲ ਹਮਲਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕੁਝ ਮੁਲਕਾਂ ਵਿੱਚ ਰਾਜਕੀ ਅਨਸਰ, ਪਰਮਾਣੂ ਤਸਕਰਾਂ ਅਤੇ ਦਹਿਸ਼ਤਗਰਦਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ ਜਿਸ ਕਾਰਨ ਅੱਜ ਪਰਮਾਣੂ ਸੁਰੱਖਿਆ ਲਈ ਸਭ ਤੋਂ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਨੇ ‘ਉਸ ਦਾ ਦਹਿਸ਼ਤਗਰਦ, ਮੇਰਾ ਦਹਿਸ਼ਤਗਰਦ ਨਹੀਂ’ ਜਿਹੀ ਧਾਰਣਾ ਵੀ ਛੱਡਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਦਹਿਸ਼ਤਗਰਦ ਕਿਸੇ ਦੇ ਸਕੇ ਨਹੀਂ ਹੁੰਦੇ।
ਬ੍ਰੱਸਲਜ਼ ’ਚ ਹੋਏ ਦਹਿਸ਼ਤੀ ਹਮਲੇ ਦਾ ਜ਼ਿਕਰ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਬ੍ਰੱਸਲਜ਼ ਹਮਲੇ ਨਾਲ ਪਰਮਾਣੂ ਸੁਰੱਖਿਆ ਨੂੰ ਦਹਿਸ਼ਤਗਰਦਾਂ ਤੋਂ ਪੈਦਾ ਹੋਏ ਅਸਲ ਅਤੇ ਫ਼ੌਰੀ ਖ਼ਤਰਿਆਂ ਦਾ ਪਤਾ ਚੱਲਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸੰਦਰਭ ’ਚ ਸਾਰੇ ਮੁਲਕਾਂ ਨੂੰ ਆਪਣੀਆਂ ਕੌਮਾਂਤਰੀ ਜੁੰਮੇਵਾਰੀਆਂ ਦਾ ਪਾਲਣ ਕਰਨਾ ਚਾਹੀਦਾ ਹੈ। ਸ੍ਰੀ ਮੋਦੀ ਨੇ ਪਰਮਾਣੂ ਸੁਰੱਖਿਆ ਦੇ ਖ਼ਤਰਿਆਂ ’ਤੇ ਆਪਣੀ ਗੱਲ ਰੱਖਦਿਆਂ ਦੁਨੀਆ ਨੂੰ ਦਹਿਸ਼ਤਗਰਦੀ ਦੇ ਤਿੰਨ ਮੌਜੂਦਾ ਲੱਛਣਾਂ ’ਤੇ ਧਿਆਨ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦਹਿਸ਼ਤਗਰਦਾਂ ਵੱਲੋਂ ਹਿੰਸਾ ਦੀ ਵਰਤੋਂ ਥੀਏਟਰ ਵਾਂਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦੂਜਾ, ਅਸੀਂ ਅੱਜ ਗੁਫ਼ਾ ’ਚ ਛਿਪੇ ਇਕ ਵਿਅਕਤੀ ਦੀ ਭਾਲ ਨਹੀਂ ਕਰ ਰਹੇ ਸਗੋਂ ਸ਼ਹਿਰ ’ਚ ਦਹਿਸ਼ਤਗਰਦ ਨੂੰ ਲੱਭ ਰਹੇ ਹਾਂ ਜਿਸ ਕੋਲ ਕੰਪਿਊਟਰ ਅਤੇ ਸਮਾਰਟਫੋਨ ਹਨ। ਪਾਕਿਸਤਾਨ ਦਾ ਨਾਮ ਲਏ ਬਿਨਾਂ ਉਨ੍ਹਾਂ ਕਿਹਾ ਤੀਜਾ, ਕਈ ਮੁਲਕਾਂ ’ਚ ਰਾਜਕੀ ਅਨਸਰਾਂ ਵੱਲੋਂ ਪ੍ਰਮਾਣੂ ਤਸਕਰਾਂ ਤੇ ਦਹਿਸ਼ਤਗਰਦਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਸਭ ਤੋਂ ਵੱਡਾ ਖ਼ਤਰਾ ਖੜ੍ਹਾ ਹੋ ਗਿਆ ਹੈ।
ਸ੍ਰੀ ਮੋਦੀ ਨੇ ਕਿਹਾ ਕਿ ਦਹਿਸ਼ਤਗਰਦ ਆਧੁਨਿਕ ਤਕਨੀਕਾਂ ਦੀ ਵਰਤੋਂ ਕਰ ਰਹੇ ਹਨ ਪਰ ਅਸੀਂ ਉਨ੍ਹਾਂ ਦੀ ਚੁਣੌਤੀ ਦਾ ਟਾਕਰਾ ਪੁਰਾਣੇ ਢੰਗ ਤਰੀਕਿਆਂ ਨਾਲ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਦਹਿਸ਼ਤਗਰਦੀ ਦਾ ਇਹ ਜਾਲ ਕੌਮਾਂਤਰੀ ਪੱਧਰ ’ਤੇ ਫੈਲਿਆ ਹੋਇਆ ਹੈ ਪਰ ਇਸ ਸੰਦਰਭ ’ਚ ਵੱਖ ਵੱਖ ਮੁਲਕਾਂ ਵਿਚਕਾਰ ਆਪਸੀ ਸਹਿਯੋਗ ਨਾ ਦੇ ਬਰਾਬਰ ਹੈ। ਵ੍ਹਾਈਟ ਹਾਊਸ ’ਚ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਵੱਲੋਂ ਦਿੱਤੇ ਗਏ ਰਾਤਰੀ ਭੋਜ ਮੌਕੇ ਸ੍ਰੀ ਮੋਦੀ ਉਨ੍ਹਾਂ ਨਾਲ ਬੈਠੇ ਹੋਏ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਵੀ ਮੁਲਾਕਾਤ ਕੀਤੀ। ਸ੍ਰੀ ਮੋਦੀ ਭਲਕੇ ਸਾਊਦੀ ਅਰਬ ਦੇ ਦੌਰੇ ਲਈ ਰਵਾਨਾ ਹੋ ਜਾਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article