PUNJABMAILUSA.COM

ਪਰਮੀਸ਼ ਵਰਮਾ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਖਤਰਨਾਕ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਨੇ ਫੇਸਬੁਕ ‘ਤੇ ਇਕ ਹੋਰ ਪੋਸਟ ਕੀਤੀ ਸ਼ੇਅਰ

April 16
16:40 2018

ਮੋਹਾਲੀ, 16 ਅਪ੍ਰੈਲ (ਪੰਜਾਬ ਮੇਲ)- ਮਸ਼ਹੂਰ ਵੀਡੀਓ ਡਾਇਰੈਕਟਰ, ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ‘ਤੇ ਜਾਨਲੇਵਾ ਹਮਲਾ ਕਰਨ ਦੀ ਜ਼ਿੰਮੇਵਾਰੀ ਲੈਣ ਵਾਲੇ ਖਤਰਨਾਕ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਨੇ ਫੇਸਬੁਕ ‘ਤੇ ਇਕ ਹੋਰ ਪੋਸਟ ਸ਼ੇਅਰ ਕੀਤੀ ਹੈ। ਇਕ ਵਾਰ ਫਿਰ ਧਮਕੀ ਦਿੰਦੇ ਹੋਏ ਗੈਂਗਸਟਰ ਨੇ ਇਸ ਵਾਰਦਾਤ ‘ਚ ਸ਼ਾਮਿਲ ਦੋਸ਼ੀਆਂ ਦੇ ਨਾਂ ਦਾ ਵੀ ਖੁਲਾਸਾ ਕੀਤਾ ਹੈ। ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਨਾਂ ਦੇ ਫੇਸਬੁਕ ਅਕਾਊਂਟ ‘ਤੇ ਲਿਖਿਆ ਹੈ ਕਿ ਇਸ ਮਾਮਲੇ ਵਿਚ ਪੁਲਸ ਕਿਸੇ ਨੂੰ ਨਜਾਇਜ਼ ਤੰਗ ਪ੍ਰੇਸ਼ਾਨ ਨਾ ਕਰੇ। ਇਸ ਕੰਮ ਵਿਚ ਅਸੀਂ ਚਾਰ ਵਿਅਕਤੀ ਆਕਾਸ਼ ਮਹਾਰਾਸ਼ਟਰ, ਹਰਿੰਦਰ ਸਿੰਘ ਮਹਾਰਾਸ਼ਟਰ, ਸੁਖਪ੍ਰੀਤ ਸਿੰਘ ਬੁੱਢਾ ਸ਼ਾਮਿਲ ਸੀ ਅਤੇ ਬਾਕੀ ਇਸ ਦਾ ਕਾਰਨ ਕੀ ਸੀ ਇਹ ਪਰਮੀਸ਼ ਮੀਡੀਆ ਸਾਹਮਣੇ ਆ ਕੇ ਦੱਸੂਗਾ।
ਗੈਂਗਸਟਰ ਨੇ ਲਿਖਿਆ ਹੈ ਕਿ ‘ਸਾਰਿਆਂ ਨੂੰ ਬੇਨਤੀ ਹੈ ਕਿ ਇਸ ਕੰਮ ਨੂੰ ਧਰਮ ਨਾਲ ਨਾ ਜੋੜਿਆ ਜਾਵੇ। ਸਾਡੀ ਕਿਸੇ ਧਰਮ ਨਾਲ ਕੋਈ ਦੁਸ਼ਮਣੀ ਨਹੀਂ ਹੈ। ਜੇ ਸਰਦਾਰ ਨੇ ਗੋਲੀਆਂ ਮਾਰੀਆਂ ਤਾਂ ਗੱਲ ਹੋਰ ਵੀ ਹੋ ਸਕਦੀ ਹੈ। ਦਸ਼ਮੇਸ਼ ਪਿਤਾ ਜੀ ਦੇ ਸਿੰਘ ਹਾਂ ਪਰ ਜੋ ਮਸਲਾ ਹੈ ਉਸ ਨੂੰ ਗਲਤ ਪਾਸੇ ਨਾ ਲਵੋ।’
ਨਾਲ ਹੀ ਗੈਂਗਸਟਰਾਂ ਨੇ ਲਿਖਿਆ ਹੈ ਕਿ ‘ਕੁਝ ਫੇਸਬੁਕ ਵਾਲੇ ਵਿਦਵਾਨ ਬਹੁਤ ਉਤਾਵਲੇ ਹੋ ਰਹੇ ਹਨ ਮਿਲਣ ਨੂੰ ਤੇ ਵੀਡੀਓ ਪਾ ਕੇ ਗਲਤ ਬੋਲ ਰਹੇ ਹਨ (ਕਾਕਾ ਖਾਣ ਨੂੰ ਜ਼ਹਿਰ ਤੇ ਛਾਲ ਮਾਰਨ ਨੂੰ ਨਹਿਰ ਨਹੀਂ ਲੱਭਣੀ ਜਦੋਂ ਮੇਲ ਹੋ ਗਏ) ਫਿਰ ਨਾ ਕਹਿਣਾ ਨਾਜਾਇਜ਼ ਬੰਦਾ ਮਾਰ ‘ਤਾ। ਰਹੀ ਗੱਲ ਮਿਲਣ ਦੀ ਜਲਦੀ ਮਿਲ ਲੈਂਦੇ ਹਾਂ। ਇਹ ਤਾਂ 50 ਗੋਲੀਆਂ ਦਾ ਟ੍ਰੇਲਰ ਸੀ ਜਦੋਂ ਮਾਰਨਾ ਹੋਇਆ ਉਦੋਂ 500 ਗੋਲੀਆਂ ਮਾਰ ਕੇ ਜਾਵਾਂਗੇ।’

About Author

Punjab Mail USA

Punjab Mail USA

Related Articles

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article