PUNJABMAILUSA.COM

ਪਰਲ ਕੰਪਨੀ ਦੀਆਂ ਜਾਇਦਾਦਾਂ ਜਬਤ ਕਰਕੇ ਸਰਕਾਰ ਲੋਕਾਂ ਦੇ ਪੈਸੇ ਵਾਪਸ ਕਰਵਾਏ : ਲਲਿਤ ਕੁਮਾਰ

ਪਰਲ ਕੰਪਨੀ ਦੀਆਂ ਜਾਇਦਾਦਾਂ ਜਬਤ ਕਰਕੇ ਸਰਕਾਰ ਲੋਕਾਂ ਦੇ ਪੈਸੇ ਵਾਪਸ ਕਰਵਾਏ : ਲਲਿਤ ਕੁਮਾਰ

ਪਰਲ ਕੰਪਨੀ ਦੀਆਂ ਜਾਇਦਾਦਾਂ ਜਬਤ ਕਰਕੇ ਸਰਕਾਰ ਲੋਕਾਂ ਦੇ ਪੈਸੇ ਵਾਪਸ ਕਰਵਾਏ : ਲਲਿਤ ਕੁਮਾਰ
June 06
20:57 2016

Pearl_logo_drum
8 ਜੂਨ ਨੂੰ ਲੁਧਿਆਣਾ ਦੇ ਭਾਈ ਚਤਰ ਸਿੰਘ ਪਾਰਕ ਰੱਖੀ ਚੇਤਾਵਨੀ ਰੈਲੀ
ਲੁਧਿਆਣਾ, 6 ਜੂਨ (ਪੰਜਾਬ ਮੇਲ)- ਪਰਲ ਕੰਪਨੀ ਦੀ ਲੁੱਟ ਦਾ ਸ਼ਿਕਾਰ ਹੋਏ ਪੀੜਤਾਂ ਦੀ ਜੱਥੇਵੰਦੀ ਇਨਸਾਫ ਦੀ ਅਵਾਜ ਆਰਗੇਨਾਈਜੇਸ਼ਨ ਅਕਾਲੀ ਭਾਜਪਾ ਸਰਕਾਰ ਨੂੰ ਨੀਂਦ ਚੋਂ ਜਗਾਉਣ ਲਈ ਲੁਧਿਆਣਾ ਭਾਈ ਚਤਰ ਸਿੰਘ ਪਾਰਕ ਵਿਖੇ 8 ਜੂਨ ਨੂੰ ਚੇਤਾਵਨੀ ਕਰੇਗੀ ਜਿਸ ਵਿੱਚ ਸੂਬੇ ਦੇ 25 ਲੱਖ ਪੀੜਤ ਪਰਿਵਾਰਾਂ ਦੇ ਮੈਂਬਰ ਹਿੱਸਾ ਲੈਣਗੇ। ਇਸਤੋਂ ਬਿਨ੍ਹਾਂ ਆਰਗੇਨਾਈਜੇਸ਼ਨ ਦੀ ਇਨਸਾਫ ਪ੍ਰਾਪਤੀ ਦੀ ਲੜਾਈ ਨੂੰ ਵੱਖ ਵੱਖ ਜੱਥੇਵੰਦੀਆਂ ਦੇ ਆਗੂਆਂ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਾਬਕਾ ਰਾਜ ਸਭਾ ਮੈਂਬਰ ਵੀ ਸਹਿਯੋਗ ਦਿੰਦੇ ਹੋਏ ਚੇਤਾਵਨੀ ਰੈਲੀ ਨੂੰ ਸਬੋਧਨ ਕਰਨਗੇ। ਏਹ ਜਾਣਕਾਰੀ ਆਰਗੇਨਾਈਜੇਸ਼ਨ ਦੇ ਆਗੂ ਲਲਿਤ ਕੁਮਾਰ ਨੇ ਪੱਤਰਕਾਰਾਂ ਨੂੰ ਦਿੱਤੀ ਅਤੇ ਮੀਡੀਆਂ ਨੂੰ ਅਪੀਲ ਵੀ ਕੀਤੀ ਕਿ ਇਨਸਾਫ ਦੀ ਇਸ ਲੜਾਈ ਵਿੱਚ ਲੋਕਤੰਤਰ ਦਾ ਚੌਥਾ ਥੰਮ ਉਨ੍ਹਾਂ ਦਾ ਸਹਿਯੋਗ ਦੇਵੇ। ਉਨ੍ਹਾਂ ਦੱਸਿਆ ਕਿ ਪਰਲ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਨੇ ਪੰਜਾਬ ਦੇ 25 ਲੱਖ ਅਤੇ ਭਾਰਤ ਭਰ ਦੇ 6 ਕਰੋੜ ਪਰਿਵਾਰਾਂ ਨਾਲ ਅਰਬਾਂ ਰੁਪਏ ਦੀ ਠੱਗੀ ਮਾਰੀ ਹੈ। ਉਨ੍ਹਾਂ ਦੱਸਿਆ ਕਿ ਤਾਮਿਲਨਾਡੂ ਦੀ ਮੁੱਖ ਮੰਤਰੀ ਜੈ ਲਲਿਤਾ ਨੇ ਸਾਰਦਾ ਚਿਟ ਫੰਡ ਮਾਮਲੇ ਵਿੱਚ ਦਖਲ ਦਿੰਦਿਆਂ ਜਿਸ ਪ੍ਰਕਾਰ ਅਦਾਲਤ ਰਾਹੀਂ ਪੀੜਤਾਂ ਦੀ ਮੱਦਦ ਕਰਨ ਲਈ ਉਸ ਕੰਪਨੀ ਦੀਆਂ ਜਾਇਦਾਦਾਂ ਜਬਤ ਕਰਕੇ ਲੋਕਾਂ ਦੇ ਪੈਸੇ ਵਾਪਸ ਕਰਕਵਾਏ ਸਨ ਸੂਬੇ ਦੀ ਅਕਾਲੀ ਭਾਜਪਾ ਸਰਕਾਰ ਵੀ ਅਜਿਹਾ ਹੀ ਕਰਕੇ ਪਰਲ ਕੰਪਨੀ ਦੀਆਂ ਜਾਇਦਾਦਾਂ ਜਬਤ ਕਰਵਾ ਕੇ ਲੋਕਾਂ ਦੇ ਅਰਬਾਂ ਰੁਪਏ ਵਾਪਸ ਕਰਵਾ ਕੇ ਪੀੜਤਾਂ ਨੂੰ ਇਨਸਾਫ ਦੇਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀ ਕਰਦੀ ਤਾਂ ਉਸ ਤੋਂ ਸਾਫ ਹੈ ਕਿ ਸੂਬੇ ਦੀ ਅਕਾਲੀ ਭਾਜਪਾ ਸਰਕਾਰ ਧੋਖੇਬਾਜ ਪਰਲ ਕੰਪਨੀ ਦੀ ਮਨੇਜਮੈਂਟ ਨਾਲ ਮਿਲੀ ਹੋਈ ਹੈ ਅਤੇ ਇਸ ਠੱਗੀ ਦਾ ਵੱਡਾ ਹਿੱਸਾ ਸਰਕਾਰ ਦੇ ਨੁੰਮਾਇੰਦਿਆਂ ਤੱਕ ਰਿਸਵਤ ਦੇ ਰੂਪ ਵਿੱਚ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨੀਂਦ ‘ਚੋਂ ਜਗਾਉਣ ਅਤੇ ਇਨਸਾਫ ਲਈ ਜੱਥੇਵੰਦੀ ਵੱਲੋਂ 8 ਜੂਨ ਨੂੰ ਭਾਈ ਚਤਰ ਸਿੰਘ ਪਾਰਕ ਵਿੱਚ ਵਿਸ਼ਾਲ ਚੇਤਾਵਨੀ ਰੈਲੀ ਰੱਖੀ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਰਾਹੀਂ ਸੂਬੇ ਭਰ ਦੇ 25 ਲੱਖ ਪੀੜਤ ਅਪਣੀ ਸ਼ਕਤੀ ਦਾ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਸਖਤ ਫੈਸਲਾ ਕਰਨ ਲਈ ਮਜਬੂਰ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਤੇ ਹੁਣ ਵੀ ਅਸਰ ਨਾ ਹੋਇਆ ਤਾਂ ਉਨ੍ਹਾਂ ਦੀ ਜੱਥੇਵੰਦੀ ਜੁਲਾਈ ਮਹੀਨੇ ਵਿੱਚ ਦਿੱਲੀ ਵਿਖੇ 6 ਕਰੋੜ ਪਰਿਵਾਰਾਂ ਨਾਲ ਨਾਲ ਲੈ ਕੇ ਵਿਸ਼ਾਲ ਰੋਸ਼ ਪ੍ਰਦਰਸ਼ਨ ਕਰਦੇ ਹੋਏ ਦੋਵੇਂ ਸਰਕਾਰਾਂ ਦੀ ਕਬਰ ਪੁੱਟਣ ਦੀ ਕਾਰਵਾਈ ਸੁਰੂ ਕਰਨਗੇ। ਉਨ੍ਹਾਂ ਕਿਹਾ ਕਿ ਪਰਲ ਕੰਪਨੀ ਤੋਂ ਵਿਸ਼ਵ ਕੱਬਡੀ ਕੱਪ ਲਈ ਕਰੋੜਾਂ ਦੇ ਫੰਡ ਲੈਣ ਵਾਲੀ ਸੂਬਾ ਸਰਕਾਰ ਨੂੰ ਸਬਕ ਸਿਖਾਉਣ ਲਈ ਉਨ੍ਹਾਂ ਦੀ ਜੱਥੇਵੰਦੀ ਨਾਲ ਜੁੜੇ 25 ਲੱਖ ਪਰਿਵਾਰਾਂ ਤੇ ਮੈਂਬਰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਹਰ ਘਰ ਵਿੱਚ ਜਾ ਕੇ ਇਸ ਭ੍ਰਿਸਟ ਸਰਕਾਰ ਦਾ ਚੇਹਰਾ ਨੰਗਾਂ ਕਰਨਗੇ ਅਤੇ ਲੋਕਾਂ ਨੂੰ ਇਸ ਗਠਜੋੜ ਦੇ ਵਿਰੋਧ ਵਿੱਚ ਵੋਟ ਪਾਉਣ ਲਈ ਪ੍ਰੇਰਤ ਕਰਨਗੇ। ਸ੍ਰੀ ਲਲਿਤ ਕੁਮਾਰ ਨੇ ਕਿਹਾ ਕਿ ਹੁਣ ਫੈਸਲਾ ਸਰਕਾਰ ਨੇ ਕਰਨਾ ਹੈ ਕਿ ਉਸ ਨੇ ਇੱਕ ਭ੍ਰਿਸਟ ਕੰਪਨੀ ਦਾ ਸਾਥ ਦੇਣਾ ਹੈ ਜਾਂ ਪੀੜਤ ਲੋਕਾਂ ਨੂੰ ਇਨਸਾਫ ਦੇ ਕੇ ਉਨ੍ਹਾਂ ਦਾ ਸਾਥ ਲੈਣਾ ਹੈ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਇਸ ਚੇਤਾਵਨੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article