PUNJABMAILUSA.COM

ਪਰਵਾਸੀਆਂ ਨੂੰ ਭੁੱਲਣ ਦੀ ਗ਼ਲਤੀ ਨਹੀਂ ਕਰ ਸਕਦੀ ਰਿਪਬਲਿਕਨ ਪਾਰਟੀ : ਨਿੱਕੀ ਹੇਲੀ

ਪਰਵਾਸੀਆਂ ਨੂੰ ਭੁੱਲਣ ਦੀ ਗ਼ਲਤੀ ਨਹੀਂ ਕਰ ਸਕਦੀ ਰਿਪਬਲਿਕਨ ਪਾਰਟੀ : ਨਿੱਕੀ ਹੇਲੀ

ਪਰਵਾਸੀਆਂ ਨੂੰ ਭੁੱਲਣ ਦੀ ਗ਼ਲਤੀ ਨਹੀਂ ਕਰ ਸਕਦੀ ਰਿਪਬਲਿਕਨ ਪਾਰਟੀ : ਨਿੱਕੀ ਹੇਲੀ
November 19
20:33 2016

nikki2
ਵਾਸ਼ਿੰਗਟਨ,19 ਨਵੰਬਰ (ਪੰਜਾਬ ਮੇਲ)- ਡੋਨਾਲਡ ਟਰੰਪ ਦੀ ਕੈਬਨਿਟ ‘ਚ ਨਿੱਕੀ ਹੇਲੀ ਦੇ ਇਕ ਦਾਅਵੇਦਾਰ ਹੋਣ ਦੀ ਰਿਪੋਰਟਾਂ ਵਿਚਾਲੇ ਦੱਖਣੀ ਕੈਰੋਲੀਨਾ ਦੀ ਭਾਰਤੀ ਮੂਲ ਦੀ ਗਵਰਨਰ ਨਿੱਕੀ ਹੇਲੀ ਨੇ ਕਿਹਾ ਕਿ ਰਿਪਬਲਿਕਨ ਪਾਰਟੀ ਨੂੰ ਸਾਰਿਆਂ ਨੂੰ ਇਕਜੁੱਟ ਰੱਖਣ ਦੀ ਲੋੜ ਹੈ ਤੇ ਉਹ ਪਰਵਾਸੀ ਲੋਕਾਂ ਤੇ ਅਫਰੀਕੀ ਮੂਲ ਦੇ ਲੋਕਾਂ ਨੂੰ ਭੁੱਲਣ ਦੀ ਗ਼ਲਤੀ ਨਹੀਂ ਕਰ ਸਕਦੀ। ਨਿੱਕੀ ਹੇਲੀ ਨੇ ਵਾਸ਼ਿੰਗਟਨ ਡੀਸੀ ਦੀ ਜਨਤਾ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਜੇ ਅਸੀਂ ਪ੍ਰਸ਼ਾਸਨ ਚਲਾਉਣ ਵਾਲੀ ਇਕ ਸ਼ਕਤੀ ਦੇ ਰੂਪ ‘ਚ ਪ੍ਰਭਾਵਸ਼ਾਲੀ ਢੰਗ ਨਾਲ ਅਗਵਾਈ ਕਰਨਾ ਚਾਹੁੰਦੇ ਹਾਂ ਤੇ ਸਥਾਈ ਤਾਕਤ ਬਣੇ ਰਹਿਣਾ ਚਾਹੁੰਦੇ ਹਾਂ ਤਾਂ ਸਾਨੂੰ ਇਹ ਗੱਲ ਸਵੀਕਾਰ ਕਰਨੀ ਹੋਵੇਗੀ ਕਿ ਡੋਨਾਲਡ ਟਰੰਪ ਦੀ ਚੋਣ ਉਸ ਤਰੀਕੇ ਦਾ ਸਮਰਥਨ ਨਹੀਂ ਕਰਦੀ ਜਿਸ ਤਰ੍ਹਾਂ ਰਿਪਬਲਿਕਨ ਨੇਤਾਵਾਂ ਨੇ ਉਨ੍ਹਾਂ ਨੂੰ ਪੇਸ਼ ਕੀਤਾ। 44 ਸਾਲਾਂ ਦੀ ਰਿਪਬਲਿਕਨ ਨੇਤਾ ਨੇ ਕਿਹਾ, ”ਉਨ੍ਹਾਂ ਨੇ ਦੋਵਾਂ ਪਾਰਟੀਆਂ, ਇਕ ਰਾਜਨੀਤਕ ਪ੍ਰਣਾਲੀ ਜਿਹੜੀ ਉਨ੍ਹਾਂ ਮੁਤਾਬਿਕ ਮੂਲ ਰੂਪ ਨਾਲ ਟੁੱਟੀ ਹੋਈ ਹੈ, ਉਸ ਵਿਰੁੱਧ ਚੋਣ ਲੜੀ। ਵੋਟਰਾਂ ਨੇ ਉਨ੍ਹਾਂ ਦੀ ਇਸ ਦਲੀਲ ਦਾ ਭਰਪੂਰ ਸਮਰਥਨ ਕੀਤਾ। ਉਨ੍ਹਾਂ ਨੇ ਰਿਪਬਲਿਕਨ ਸਣੇ ਸਾਰੀਆਂ ਵਿਚਾਰਧਾਰਾਵਾਂ ਦੇ ਰਾਜਨੀਤਕ ਵਰਗ ਨੂੰ ਰੱਦ ਕਰ ਦਿੱਤਾ ਅਤੇ ਇਸ ਲਈ ਕੋਈ ਹੋਰ ਨਹੀਂ, ਬਲਕਿ ਖੁਦ ਅਸੀਂ ਜ਼ਿੰਮੇਵਾਰ ਹਾਂ।” ਨਿੱਕੀ ਦਾ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਕਿਆਸਾਂ ਲਾਈਆਂ ਜਾ ਰਹੀਆਂ ਹਨ ਕਿ ਉਹ ਟਰੰਪ ਦੀ ਕੈਬਨਿਟ ‘ਚ ਜਾਂ ਤਾਂ ਵਿਦੇਸ਼ ਮੰਤਰੀ ਜਾਂ ਵਣਜ ਮੰਤਰੀ ਅਹੁਦੇ ਦੀ ਸਿਖਰਲੀ ਦਅਵੇਦਾਰ ਹੈ। ਉਨ੍ਹਾਂ ਕਿਹਾ ਕਿ ਰਿਪਬਲਿਕਨ ਪਾਰਟੀ ਨੂੰ ਲੋਕਾਂ ਨੂੰ ਇਹ ਯਾਦ ਦਿਵਾਉਣਾ ਚਾਹੀਦਾ ਹੈ ਕਿ ਬੇਸ਼ੱਕ ਪਾਰਟੀ ਸਾਰੇ ਨਾਗਰਿਕਾਂ ਭਾਵੇਂ ਉਹ ਕਿਸੇ ਵੀ ਨਸਲ, ਲਿੰਗ ਦੇ ਹੋਣ ਜਾਂ ਕਿਤੇ ਵੀ ਜੰਮੇ ਜਾਂ ਪਲੇ ਹੋਣ, ਉਨ੍ਹਾਂ ਨੂੰ ਮੌਕੇ ਮੁਹੱਈਆ ਕਰਵਾਏਗੀ। ਦੱਖਣੀ ਕੈਰੋਲਿਨਾ ਦੀ ਦੋ ਵਾਰ ਗਵਰਨਰ ਬਣ ਚੁਕੀ ਨਿੱਕੀ ਨੇ ਨਵੇਂ ਚੁਣੇ ਰਾਸ਼ਟਰਪਤੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਹਾਲਾਂਕਿ ਮੈਂ ਕਦੇ ਟਰੰਪ ਦੀਆਂ ਤਰੀਫਾਂ ਦੇ ਪੁਲ ਨਹੀਂ ਬੰਨ ਪਰ ਰਿਪਬਲਿਕਨ ਪਾਰਟੀ ਕੋਲ ਆਪਣੀ ਨੀਤੀਆਂ ਨੂੰ ਲਾਗੂ ਕਰਨ ਦਾ ਵੱਡਾ ਮੌਕਾ ਹੈ ਅਤੇ ਇਸ ਦਾ ਲਾਹਾ ਲੈਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article