PUNJABMAILUSA.COM

‘ਪਰਸਨ ਆਫ ਦਿ ਈਅਰ’ ਦੀ ਦੌੜ ‘ਚ ਸਭ ਤੋਂ ਅੱਗੇ ਮੋਦੀ

‘ਪਰਸਨ ਆਫ ਦਿ ਈਅਰ’ ਦੀ ਦੌੜ ‘ਚ ਸਭ ਤੋਂ ਅੱਗੇ ਮੋਦੀ

‘ਪਰਸਨ ਆਫ ਦਿ ਈਅਰ’ ਦੀ ਦੌੜ ‘ਚ ਸਭ ਤੋਂ ਅੱਗੇ ਮੋਦੀ
November 30
09:48 2016

18
ਨਿਊਯਾਰਕ, 30 ਨਵੰਬਰ (ਪੰਜਾਬ ਮੇਲ)- ਪ੍ਰਸਿੱਧ ਟਾਈਮ ਮੈਗਜ਼ੀਨ ਦੇ ਪਾਠਕਾਂ ਨੇ ‘ਪਰਸਨ ਆਫ ਦਿ ਈਅਰ-2016’ ਸਬੰਧੀ ਆਨਲਾਈਨ ਸਰਵੇਖਣ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਭ ਤੋਂ ਵੱਧ ਪਸੰਦ ਕੀਤਾ ਹੈ। ਇਸ ਚੋਣ ਵਿਚ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ, ਮੌਜੂਦਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਲਗਾਤਾਰ ਚੌਥਾ ਸਾਲ ਹੈ, ਜਦੋਂ ਟਾਈਮ ਮੈਗਜ਼ੀਨ ਦੇ ‘ਪਰਸਨ ਆਫ ਦਿ ਈਅਰ’ ਦੇ ਦਾਅਵੇਦਾਰਾਂ ਵਿਚ ਮੋਦੀ ਨੂੰ ਸ਼ਾਮਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਮੈਗਜ਼ੀਨ ਪ੍ਰਤੀ ਸਾਲ ਪਿਛਲੇ ਸਾਲ ਚੰਗੇ ਜਾਂ ਖਰਾਬ ਕਾਰਨਾਂ ਰਾਹੀਂ ਮੀਡੀਆ ਦੀਆਂ ਸਭ ਤੋਂ ਵੱਧ ਸੁਰਖੀਆਂ ਬਟੋਰਨ ਵਾਲੇ ਵਿਅਕਤੀ ਨੂੰ ਇਹ ਸਨਮਾਨ ਪ੍ਰਦਾਨ ਕਰਦੀ ਹੈ। ਪਿਛਲੇ ਸਾਲ ਟਾਈਮ ਮੈਗਜ਼ੀਨ ਨੇ ਜਰਮਨੀ ਦੀ ਚਾਂਸਲਰ ਅੰਜੇਲਾ ਮਾਰਕੇਲ ਨੂੰ ‘ਪਰਸਨ ਆਫ ਦਿ ਈਅਰ’ ਸਨਮਾਨ ਨਾਲ ਨਵਾਜ਼ਿਆ ਸੀ। ਟਾਈਮ ਮੈਗਜ਼ੀਨ ਦੇ ਸੰਪਾਦਕ ਹੀ ਹਰ ਸਾਲ ਦੁਨੀਆ ਦੇ ਨੇਤਾਵਾਂ, ਰਾਸ਼ਟਰ ਪ੍ਰਧਾਨਾਂ, ਪ੍ਰਦਰਸ਼ਨਕਾਰੀਆਂ, ਪੁਲਾੜ ਯਾਤਰੀਆਂ ਅਤੇ ਪੌਪ ਸੰਗੀਤ ਦੀਆਂ ਪ੍ਰਸਿੱਧ ਹਸਤੀਆਂ ਲਈ ਇਹ ਸਨਮਾਨ ਪ੍ਰਦਾਨ ਕਰਨ ਦੇ ਸਬੰਧ ਵਿਚ ਅੰਤਮ ਫੈਸਲਾ ਲੈਂਦੇ ਹਨ, ਪਰ ਇਸ ਦੇ ਨਾਲ ਹੀ ਮੈਗਜ਼ੀਨ ਆਪਣੇ ਪਾਠਕਾਂ ਨੂੰ ਇਹ ਫ਼ੈਸਲਾ ਕਰਨ ਅਤੇ ਵੋਟ ਦੇਣ ਲਈ ਕਹਿੰਦੀ ਹੈ ਕਿ ਸਾਲ ਨੂੰ ਸਭ ਤੋਂ ਵੱਧ ਕਿਸ ਨੇ ਪ੍ਰਭਾਵਿਤ ਕੀਤਾ ਹੈ। ਮੈਗਜ਼ੀਨ ਨੇ ਕਿਹਾ ਹੈ ਕਿ ਸਾਲ 2016 ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰਨ ਵਾਲਿਆਂ ਦੀ ਚੋਣ ਲਈ ਪਾਠਕਾਂ ਦੀ ਚੋਣ ਇੱਕ ਮਹੱਤਵਪੂਰਨ ਖਿੜਕੀ ਹੈ। ਟਾਈਮ ਨੇ ਦੱਸਿਆ ਕਿ ਪਾਠਕਾਂ ਦੇ ਸ਼ੁਰੂਆਤੀ ਵੋਟ ਦੇ ਆਧਾਰ ‘ਤੇ ਸਭ ਤੋਂ ਵੱਧ 21 ਫੀਸਦੀ ਲੋਕਾਂ ਨੇ ਮੋਦੀ ਦੇ ਪੱਖ ਵਿਚ ਵੋਟ ਪਾਈ, ਜਦਕਿ ਵਿਕੀਲੀਕਸ ਦੇ ਸੰਸਥਾਪਕ ਜੂਲੀਅਨ ਅਸਾਂਜੇ ਆਨਲਾਈਨ ਚੋਣਾਂ ਵਿਚ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਅੱਗੇ ਰਹੇ। ਟਾਈਮ ਮੈਗਜ਼ੀਨ ਦੇ ਲਗਭਗ ਦਸ ਫੀਸਦੀ ਪਾਠਕਾਂ ਨੇ ਅਸਾਂਜੇ ਦੇ ਪੱਖ ਵਿਚ ਵੋਟ ਪਾਈ। ਪਾਠਕਾਂ ਦੇ ਆਨਲਾਈਨ ਮਤਦਾਨ ‘ਚ ਮੋਦੀ ਨੂੰ 21 ਫੀਸਦੀ ਵੋਟਾਂ ਮਿਲੀਆਂ, ਜੋ ਪੁਤਿਨ ਤੋਂ 6 ਫੀਸਦੀ, ਓਬਾਮਾ ਤੋਂ 7 ਫੀਸਦੀ ਅਤੇ ਟਰੰਪ ਤੋਂ 6 ਫੀਸਦੀ ਜ਼ਿਆਦਾ ਹਨ। ਅਜੇ ਇਹ ਦੇਖਿਆ ਜਾਣਾ ਬਾਕੀ ਹੈ ਕਿ 4 ਦਸੰਬਰ ਤੱਕ ਚੱਲਣ ਵਾਲੀ ਇਸ ਆਨਲਾਈਨ ਵੋਟਿੰਗ ਵਿਚ ਕੀ ਮੋਦੀ ਆਪਣੀ ਬੜਤ ਬਰਕਰਾਰ ਰੱਖਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article