PUNJABMAILUSA.COM

ਪਰਾਲੀ ਤੋਂ ਤਿਆਰ ਹੋਵੇਗਾ ਬਾਇਓ-ਏਥੇਨੌਲ: ਸੁੰਦਰ ਸ਼ਾਮ ਅਰੋੜਾ

ਪਰਾਲੀ ਤੋਂ ਤਿਆਰ ਹੋਵੇਗਾ ਬਾਇਓ-ਏਥੇਨੌਲ: ਸੁੰਦਰ ਸ਼ਾਮ ਅਰੋੜਾ

ਪਰਾਲੀ ਤੋਂ ਤਿਆਰ ਹੋਵੇਗਾ ਬਾਇਓ-ਏਥੇਨੌਲ: ਸੁੰਦਰ ਸ਼ਾਮ ਅਰੋੜਾ
July 09
17:39 2018

ਟਰਾਂਸਪੋਟੇਸ਼ਨ ਤੇ ਊਰਜਾ ਖੇਤਰਾਂ ਵਿੱਚ ਜੈਵਿਕ ਬਾਲਣਾਂ ਦੀ ਵਰਤੋਂ ਨੂੰ ਵਧਾਉਣਾ ਹੈ ਮੁੱਖ ਮੰਤਵ
ਚੰਡੀਗੜ੍ਹ, 9 ਜੁਲਾਈ (ਪੰਜਾਬ ਮੇਲ)- ਪਰਾਲੀ ਦੀ ਸਮੱਸਿਆ ਦੇ ਨਿਬੇੜੇ ਅਤੇ ਸਨਅਤੀਕਰਨ ਲਈ ਉਸਾਰੂ ਮਾਹੌਲ ਸਿਰਜਣ ਵਾਸਤੇ ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਪਰਾਲੀ ਤੋਂ ਬਾਇਓ-ਏਥੇਨੌਲ ਪ੍ਰਾਜੈਕਟ ਲਾਉਣ ਦਾ ਫੈਸਲਾ ਕੀਤਾ ਹੈ। ਇਸ ਪ੍ਰਾਜੈਕਟ ਲਈ ਅੱਜ ਮੈਸਰਜ਼ ਐਸ.ਏ.ਬੀ. ਇੰਡਸਟਰੀਜ ਲਿਮਟਿਡ ਨਾਲ ਸਮਝੌਤੇ ‘ਤੇ ਸਹੀ ਪਾਈ ਗਈ।
ਪੰਜਾਬ ਦੇ ਉਦਯੋਗ ਦੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 719 ਕਰੋੜ ਰੁਪਏ ਦੇ ਅਨੁਮਾਨਿਤ ਨਿਵੇਸ਼ ਵਾਲਾ ਇਹ ਪ੍ਰਾਜੈਕਟ ਪਰਾਲੀ ਤੋਂ 25000 ਟੀ.ਪੀ.ਏ. 2ਜੀ ਬਾਇਓ-ਏਥੇਨੌਲ ਪੈਦਾ ਕਰੇਗਾ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿੱਚ ਲੱਗਣ ਵਾਲਾ ਇਹ ਪ੍ਰਾਜੈਕਟ ਨਾ ਸਿਰਫ਼ ਨਿਵੇਸ਼ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ ਸਗੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਸਮੱਸਿਆ ਨਾਲ ਨਜਿੱਠਣ ‘ਚ ਵੀ ਮਦਦਗਾਰ ਹੋਵੇਗਾ।
ਉਦਯੋਗ ਤੇ ਵਣਜ ਮੰਤਰੀ ਨੇ ਦੱਸਿਆ ਕਿ ਕੁੱਝ ਸਰਵੇਖਣਾਂ ਅਨੁਸਾਰ ਸਲਾਨਾ 120-160 ਮਿਲੀਅਨ ਮੀਟਰਿਕ ਟਨ ਫਸਲਾਂ ਦੀ ਰਹਿੰਦ-ਖੂੰਹਦ ਨਿਕਲਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਇਸਨੂੰ ਏਥੇਨੌਲ ‘ਚ ਬਦਲਿਆ ਜਾਵੇ ਤਾਂ ਸਲਾਨਾ 3 ਹਜ਼ਾਰ ਕਰੋੜ ਲੀਟਰ ਏਥੇਨੌਲ ਪੈਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਵਾਧੂ ਰਹਿੰਦ-ਖੂੰਹਦ, ਜਿਸ ਵਿਚ ਸੈਲੂਲੌਜ਼ਿਕ ਅਤੇ ਲਿਗਨੋਸੈਲੂਲੌਜ਼ਿਕ ਤੱਤ ਹੁੰਦਾ ਹੈ, ਨੂੰ ਆਧੁਨਿਕ ਪੀੜ੍ਹੀ ਦੀ ਤਕਨਾਲੋਜੀ ਵਰਤ ਕੇ ਏਥੇਨੌਲ ਵਿੱਚ ਬਦਲਿਆ ਜਾ ਸਕਦਾ ਹੈ।
ਸ੍ਰੀ ਅਰੋੜਾ ਨੇ ਦੱਸਿਆ ਕਿ ਦੇਸ਼ ਵਿੱਚ ਜੈਵਿਕ ਬਾਲਣ ਨੂੰ ਉਤਸ਼ਾਹਿਤ ਕਰਨ ਲਈ ਪੈਟਰੌਲੀਅਮ ਤੇ ਕੁਦਰਤੀ ਗੈਸ ਮੰਤਰਾਲਾ, ਭਾਰਤ ਸਰਕਾਰ ਨੇ ਜੈਵਿਕ ਬਾਲਣ ਬਾਰੇ ਕੌਮੀ ਨੀਤੀ-2018 ਬਣਾਈ ਹੈ, ਇਸ ਨੀਤੀ ਦਾ ਮੰਤਵ ਟਰਾਂਸਪੋਟੇਸ਼ਨ ਖੇਤਰ ਤੇ ਊਰਜਾ ਖੇਤਰ ਵਿੱਚ ਜੈਵਿਕ ਬਾਲਣਾਂ ਦੀ ਵਰਤੋਂ ਨੂੰ ਵਧਾਉਣਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਜੈਵਿਕ ਬਾਲਣ ਇਸ ਪੱਖੋਂ ਵੀ ਮਹੱਤਵਪੂਰਨ ਹਨ ਕਿਉਂਕਿ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਦਰਾਮਦ ਘਟਉਣ, ਰੁਜ਼ਗਾਰ ਪੈਦਾ ਕਰਨ ਅਤੇ ਕੂੜੇ ਨੂੰ ਸੰਪਦਾ ਵਿੱਚ ਬਦਲਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ ਅਤੇ ‘ਮੇਕ ਇਨ ਇੰਡੀਆ’, ‘ਸਵੱਛ ਭਾਰਤ ਅਭਿਆਨ’, ‘ਸਕਿੱਲ ਡਿਵੈਲਪਮੈਂਟ’ ਅਤੇ ਹੋਰ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ।
ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਫਸਲ ਦੀ ਵਾਢੀ ਤੋਂ ਬਾਅਦ ਬਚਦੀ ਰਹਿੰਦ-ਖੂੰਹਦ ਨੂੰ ਕਿਸਾਨ ਖੇਤਾਂ ਵਿੱਚ ਹੀ ਸਾੜ ਦਿੰਦੇ ਹਨ, ਜਿਸ ਨਾਲ ਪ੍ਰਦੂਸ਼ਣ ਵਧਦਾ ਹੈ ਅਤੇ ਸਿਹਤ ਲਈ ਖ਼ਤਰੇ ਪੈਦਾ ਹੁੰਦੇ ਹਨ। ਇਸ ਸਮੱਸਿਆ ਦੇ ਖਾਤਮੇ ਲਈ ਰਹਿੰਦ-ਖੂੰਹਦ ਦੇ ਵਿਗਿਆਨਕ ਢੰਗ ਨਾਲ ਨਿਬੇੜੇ ਦੀ ਬੇਹੱਦ ਲੋੜ ਹੈ। ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਨੀਤੀ ਦੀ ਤਰਜ਼ ‘ਤੇ ਪਰਾਲੀ ਤੋਂ ਬਾਇਓ-ਏਥੇਨੌਲ ਅਤੇ ਬਾਇਓ ਗੈਸ ਪੈਦਾ ਕਰਨ ਵਾਲੇ ਸਨਅਤੀ ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਫਹਿਤਗੜ੍ਹ ਸਾਹਿਬ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਨਾਗਰਾ, ਬਸੀ ਪਠਾਣਾਂ ਦੇ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਜੀ. ਪੀ., ਸ੍ਰੀ ਆਰ. ਕੇ. ਵਰਮਾ, ਪ੍ਰਮੁੱਖ ਸਕੱਤਰ, ਉਦਯੋਗ ਤੇ ਵਣਜ ਵਿਭਾਗ, ਪੰਜਾਬ, ਸ੍ਰੀ ਰਜਤ ਅਗਰਵਾਲ, ਸੀ.ਈ.ਓ., ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ, ਸ. ਡੀ.ਪੀ.ਐਸ. ਖਰਬੰਦਾ, ਡਾਇਰੈਕਟਰ, ਉਦਯੋਗ ਤੇ ਵਣਜ ਵਿਭਾਗ, ਪੰਜਾਬ, ਸ੍ਰੀ ਆਰ.ਕੇ ਗਰਗ, ਸੀ.ਐਮ.ਡੀ., ਸੈਬ ਇੰਡਸਟਰੀਜ਼ ਲਿਮਟਿਡ, ਪੰਜਾਬ, ਸ੍ਰੀ ਸੰਦੀਪ ਸ਼ਰਮਾ, ਸੀਨੀਅਰ ਐਗਜੀਕਿਊਟਿਵ ਡਾਇਰੈਕਟਰ, ਸੈਬ ਇੰਡਸਟਰੀਜ਼ ਲਿਮਟਿਡ, ਪੰਜਾਬ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article