PUNJABMAILUSA.COM

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

 Breaking News

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ
August 10
14:50 2018

ਵਾਸ਼ਿੰਗਟਨ, 10 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਚੇਨ ਇਮੀਗ੍ਰੇਸ਼ਨ ਜਾਂ ਪਰਿਵਾਰਕ ਇਮੀਗ੍ਰੇਸ਼ਨ ਦਾ ਪੁਰਜ਼ੋਰ ਵਿਰੋਧ ਕਰਦੇ ਹਨ। ਇਕ ਖਬਰ ਮੁਤਾਬਕ ਅਮਰੀਕਾ ਦੀ ਉਸੇ ਨੀਤੀ ਦਾ ਲਾਭ ਲੈ ਕੇ ਟਰੰਪ ਦੇ ਸਲੋਵਾਨੀਆਈ ਸੱਸ-ਸਹੁਰੇ ਨੇ ਦੇਸ਼ ਦੀ ਨਾਗਰਿਕਤਾ ਹਾਸਲ ਕੀਤੀ ਹੈ। ਅਮਰੀਕਾ ਦੀ ਚੇਨ ਇਮੀਗ੍ਰੇਸ਼ਨ ਜਾਂ ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦੇ ਤਹਿਤ ਕੋਈ ਵੀ ਬਾਲਗ ਅਮਰੀਕੀ ਆਪਣੇ ਰਿਸ਼ਤੇਦਾਰਾਂ ਲਈ ਅਮਰੀਕੀ ਨਾਗਰਿਕਤਾ ਪ੍ਰਾਪਤ ਕਰ ਸਕਦਾ ਹੈ। ਇਕ ਅੰਗਰੇਜ਼ੀ ਅਖਬਾਰ ਵਿਚ ਪ੍ਰਕਾਸ਼ਿਤ ਖਬਰ ਮੁਤਾਬਕ ਅਮਰੀਕਾ ਦੀ ਪਹਿਲੀ ਮਹਿਲਾ ਮੇਲਾਨੀਆ ਟਰੰਪ ਦੇ ਮਾਤਾ-ਪਿਤਾ ਐਮਾਲੀਜਾ ਅਤੇ ਵਿਕਟਰ ਕਨਾਵਸ ਨੂੰ ਕੱਲ ਨਿਊਯਾਰਕ ਦੀ ਫੈਡਰਲ ਇਮੀਗ੍ਰੇਸ਼ਨ ਅਦਾਲਤ ਵਿਚ ਇਕ ਨਿੱਜੀ ਸਮਾਰੋਹ ਦੌਰਾਨ ਅਮਰੀਕਾ ਦੀ ਨਾਗਰਿਕਤਾ ਦਿੱਤੀ ਗਈ। ਇਸ ਤੋਂ ਪਹਿਲਾਂ ਮੇਲਾਨੀਆ ਦੇ ਮਾਤਾ-ਪਿਤਾ ਉਨ੍ਹਾਂ ਵੱਲੋਂ ਸਪਾਂਸਰ ਕੀਤੇ ਗਏ ਗ੍ਰੀਨ ਕਾਰਡ ਦੇ ਸਹਾਰੇ ਅਮਰੀਕਾ ਵਿਚ ਹੀ ਰਹਿ ਰਹੇ ਸਨ।
ਉਨ੍ਹਾਂ ਦੇ ਵਕੀਲ ਮਾਈਕਲ ਵਾਈਲਡਜ਼ ਨੇ ਅਖਬਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਵਾਈਲਡਜ਼ ਮੁਤਾਬਕ ਇਕ ਵਾਰ ਗ੍ਰੀਨ ਕਾਰਡ ਮਿਲਣ ਮਗਰੋਂ ਉਹ ਯੋਗਤਾ ਦੇ ਆਧਾਰ ‘ਤੇ ਨਾਗਰਿਕਤਾ ਲਈ ਐਪਲੀਕੇਸ਼ਨ ਦੇ ਸਕਦੇ ਹਨ। ਇਹ ਪੁੱਛਣ ‘ਤੇ ਕਿ ਕੀ ਕਨਾਵਸ ਨੇ ਚੇਨ ਇਮੀਗ੍ਰੇਸ਼ਨ ਜ਼ਰੀਏ ਨਾਗਰਿਕਤਾ ਪ੍ਰਾਪਤ ਕੀਤੀ ਹੈ ਤਾਂ ਇਸ ਦੇ ਜਵਾਬ ਵਿਚ ਵਾਈਲਡਜ਼ ਨੇ ਕਿਹਾ,”ਮੈਨੂੰ ਲੱਗਦਾ ਹੈ ਇਹ ਬਹੁਤ ਗੰਦੀ ਦੁਨੀਆ ਹੈ।” ਗੌਰਤਲਬ ਹੈ ਕਿ ਟਰੰਪ ਲਗਾਤਾਰ ਚੇਨ ਇਮੀਗ੍ਰੇਸ਼ਨ ਜਾਂ ਪਰਿਵਾਰਕ ਇਮੀਗ੍ਰੇਸ਼ਨ ਪ੍ਰਣਾਲੀ ਦਾ ਵਿਰੋਧ ਕਰਦੇ ਰਹੇ ਹਨ। ਇੱਥੋਂ ਤੱਕ ਕਿ ਨਵੰਬਰ ਵਿਚ ਉਨ੍ਹਾਂ ਨੇ ਟਵੀਟ ਕੀਤਾ ਸੀ,”ਚੇਨ ਇਮੀਗ੍ਰੇਸ਼ਨ ਬੰਦ ਹੋਣੀ ਚਾਹੀਦੀ ਹੈ। ਕੁਝ ਲੋਕ ਆਉਂਦੇ ਹਨ, ਫਿਰ ਉਹ ਆਪਣੇ ਨਾਲ ਪੂਰੇ ਪਰਿਵਾਰ ਨੂੰ ਲੈ ਆਉਂਦੇ ਹਨ, ਜੋ ਬਹੁਤ ਗਲਤ ਹੈ। ਇਹ ਮੰਨਣਯੋਗ ਨਹੀਂ ਹੈ।”

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article