PUNJABMAILUSA.COM

ਪਵਨ ਹੰਸ ਦਾ ਇਕ ਹੈਲੀਕਾਪਟਰ ਉਡਾਨ ਭਰਨ ਮਗਰੋਂ ਹਾਦਸਾਗ੍ਰਸਤ; 5 ਲਾਸ਼ਾਂ

ਪਵਨ ਹੰਸ ਦਾ ਇਕ ਹੈਲੀਕਾਪਟਰ ਉਡਾਨ ਭਰਨ ਮਗਰੋਂ ਹਾਦਸਾਗ੍ਰਸਤ; 5 ਲਾਸ਼ਾਂ

ਪਵਨ ਹੰਸ ਦਾ ਇਕ ਹੈਲੀਕਾਪਟਰ ਉਡਾਨ ਭਰਨ ਮਗਰੋਂ ਹਾਦਸਾਗ੍ਰਸਤ; 5 ਲਾਸ਼ਾਂ
January 14
13:30 2018

ਮੁੰਬਈ, 14 ਜਨਵਰੀ (ਪੰਜਾਬ ਮੇਲ)- ਤੇਲ ਅਤੇ ਕੁਦਰਤੀ ਗੈਸ ਨਿਗਮ (ਓ.ਐੱਨ.ਜੀ.ਸੀ.) ਦੇ ਕਰਮਚਾਰੀਆਂ ਨੂੰ ਲੈ ਕੇ ਜਾ ਰਿਹਾ ਪਵਨ ਹੰਸ ਦਾ ਇਕ ਹੈਲੀਕਾਪਟਰ ਮੁੰਬਈ ਦੇ ਜੁਹੂ ਹਵਾਈ ਅੱਡੇ ਤੋਂ ਅੱਜ ਉਡਾਨ ਭਰਨ ਮਗਰੋਂ ਹਾਦਸਾਗ੍ਰਸਤ ਹੋ ਗਿਆ। ਹੈਲੀਕਾਪਟਰ ਵਿਚ 7 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚ 5 ਕਰਮਚਾਰੀ ਅਤੇ 2 ਪਾਇਲਟ ਸਨ। ਹਾਦਸਾਗ੍ਰਸਤ ਹੈਲੀਕਾਪਟਰ ਦਾ ਕੁਝ ਮਲਬਾ ਬਰਾਮਦ ਕੀਤਾ ਗਿਆ ਅਤੇ ਸਮੁੰਦਰ ਵਿਚੋਂ 5 ਲਾਸ਼ਾਂ ਵੀ ਕੱਢੀਆਂ ਗਈਆਂ ਹਨ। ਓਧਰ ਦੋ ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ।
ਇਸ ਹੈਲੀਕਾਪਟਰ ਨੇ ਜੁਹੂ ਤੋਂ ਸਵੇਰੇ 10.20 ਵਜੇ ਉਡਾਣ ਭਰੀ ਸੀ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਧਰਮਿੰਦਰ ਪ੍ਰਧਾਨ ਨੇ ਟਵੀਟ ਕਰਕੇ ਦੱਸਿਆ ਕਿ ਬਚਾਅ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਸਬੰਧ ਵਿਚ ਉਨ੍ਹਾਂ ਨੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨਾਲ ਗੱਲਬਾਤ ਕੀਤੀ ਹੈ।
ਇੰਡੀਅਨ ਕੋਸਟ ਗਾਰਡ ਨੇ ਦੱਸਿਆ ਕਿ ਹੈਲੀਕਾਪਟਰ ਦਾ ਬੀਤੀ ਰਾਤ 10.25 ਵਜੇ ਏਅਰ ਟ੍ਰੈਫਿਕ ਕੰਟਰੋਲਰ ਅਤੇ ਓ.ਐੱਨ.ਜੀ. ਨਾਲ ਆਖਰੀ ਵਾਰ ਸੰਪਰਕ ਹੋਇਆ ਸੀ। ਉਸ ਸਮੇਂ ਉਹ ਮੁੰਬਈ ਤੋਂ 30 ਸਮੁੰਦਰੀ ਮੀਲ ਦੂਰ ਉਡਾਨ ਭਰ ਰਿਹਾ ਸੀ। ਓ.ਐੱਨ.ਜੀ.ਸੀ. ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਪਵਨ ਹੰਸ ਦਾ ਹੈਲੀਕਾਪਟਰ ਸੀ ਜਿਸ ‘ਚ ਪੰਜ ਕਰਮਚਾਰੀ ਸਵਾਰ ਸਨ। ਇਸ ਹੈਲੀਕਾਪਟਰ ਨੇ ਓ.ਐੱਨ.ਜੀ.ਸੀ. ਦੇ ਨਾਰਥ ਫੀਲਡ(ਉੱਤਰੀ ਖੇਤਰ) ‘ਚ 10:58 ਮਿੰਟ ‘ਤੇ ਉਤਰਨਾ ਸੀ।
ਕੋਸਟ ਗਾਰਡ ਦੇ ਇਕ ਬੁਲਾਰੇ ਨੇ ਦੱਸਿਆ ਕਿ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਪੁਸ਼ਟੀ ਹੋ ਗਈ ਹੈ। ਹਾਦਸੇ ਵਾਲੇ ਸਥਾਨ ਤੋਂ ਤਿੰਨ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਹੈਲੀਕਾਪਟਰ ਦਾ ਰਜਿਸਟਰੇਸ਼ਨ ਨੰਬਰ VT-PWA ਸੀ।
ਨੇਵੀ ਨੇ ਕਿਹਾ ਹੈ ਕਿ ਉਸਨੇ ਖੋਜ ਮੁਹਿੰਮ ਲਈ ‘ਸਟੀਲਥ ਫ੍ਰਿਗੇਟ ਆਈ.ਐਨ.ਐੱਸ. ਤੇਗ’ ਨੂੰ ਤਾਇਨਾਤ ਕੀਤਾ ਹੈ ਅਤੇ ਨਿਰੀਖਣ ਜਹਾਜ ‘ਪੀ-8 ਆਈ’ ਨੂੰ ਖੋਜ ਮੁਹਿੰਮ ਲਈ ਲਗਾਇਆ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਪਵਨ ਹੰਸ ਹੈਲੀਕਾਪਟਰ ਹਦਸਾਗ੍ਰਸਤ ਮਾਮਲੇ ਦੀ ਜਾਂਚ ਜਾਂਚ ਇਕਾਈ ਏ.ਏ.ਆਈ.ਬੀ. ਕਰੇਗੀ।
ਅਧਿਕਾਰੀ ਨੇ ਕਿਹਾ ਹੈ ਕਿ, ‘ ਕਿਉਂਕਿ ਇਹ ਸਪੱਸ਼ਟ ਹੈ ਕਿ ਇਹ ਇਕ ਹਾਦਸਾ ਹੈ ਇਸ ਲਈ ਹੈਲੀਕਾਪਟਰ ਹਾਦਸੇ ਦੀ ਜਾਂਚ ਏ.ਏ.ਆਈ.ਬੀ. ਕਰੇਗੀ। ਉਨ੍ਹਾਂ ਨੇ ਕਿਹਾ ਕਿ ਡੀ.ਜੀ.ਸੀ.ਏ. ਜਾਂਚ ਕਰਨ ‘ਚ ਏ.ਏ.ਆਈ.ਬੀ. ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਏ.ਏ.ਆਈ.ਬੀ. ਇਕ ਉੱਚ ਸਿਖਰ ਦੀ ਇਕਾਈ ਹੈ ਜੋ ਭਾਰਤ ਵਿਚ ਰਜਿਸਟਰਡ ਪਲੇਨਾਂ ਨਾਲ ਸੰਬੰਧਿਤ ਗੰਭੀਰ ਘਟਨਾਵਾਂ ਅਤੇ ਹਾਦਸਿਆਂ ਦੀ ਜਾਂਚ ਕਰਦੀ ਹੈ। ਇਹ ਨਾਗਰਿਕ ਹਵਾਬਾਜ਼ੀ ਮੰਤਰਾਲੇ ਨਾਲ ਸੰਬੰਧਿਤ ਹੈ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article