PUNJABMAILUSA.COM

ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ 32 ਮਾਮਲਿਆਂ ‘ਚੋਂ 22 ਮਾਮਲੇ ਸੁਲਝਾ ਲਏ ਗਏ ਹਨ : ਮੁੱਖ ਮੰਤਰੀ

ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ 32 ਮਾਮਲਿਆਂ ‘ਚੋਂ 22 ਮਾਮਲੇ ਸੁਲਝਾ ਲਏ ਗਏ ਹਨ : ਮੁੱਖ ਮੰਤਰੀ

ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ 32 ਮਾਮਲਿਆਂ ‘ਚੋਂ 22 ਮਾਮਲੇ ਸੁਲਝਾ ਲਏ ਗਏ ਹਨ : ਮੁੱਖ ਮੰਤਰੀ
March 28
10:06 2018

ਚੰਡੀਗੜ੍ਹ, 28 ਮਾਰਚ (ਪੰਜਾਬ ਮੇਲ)- ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ 32 ਮਾਮਲਿਆਂ ‘ਚੋਂ 22 ਮਾਮਲੇ ਸੁਲਝਾ ਲਏ ਗਏ ਹਨ ਅਤੇ ਇੱਥੋਂ ਤੱਕ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਜਿਹੀ ਕੋਈ ਘਟਨਾ ਨਹੀਂ ਵਾਪਰੀ, ਜਿਸ ਤੋਂ ਇਨ੍ਹਾਂ ਘਟਨਾਵਾਂ ਵਿਚ ਪਿਛਲੀ ਸਰਕਾਰ ਦੀ ਸਿਆਸੀ ਸ਼ਮੂਲੀਅਤ ਦਾ ਪਤਾ ਲੱਗਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ ‘ਤੇ ਆਖਿਆ ਕਿ ਜੇਕਰ ਗੈਂਗਸਟਰਾਂ ਨੇ ਆਤਮ ਸਮਰਪਣ ਨਾ ਕੀਤਾ, ਤਾਂ ਉਨ੍ਹਾਂ ਦੀ ਸਰਕਾਰ ਇਨ੍ਹਾਂ ਨਾਲ ਕਰੜੇ ਹੱਥੀਂ ਨਿਪਟੇਗੀ। ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦੀ ਮਤੇ ‘ਤੇ ਬਹਿਸ ਵਿਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਗੈਂਗਸਟਰਾਂ ਨੂੰ ਹਥਿਆਰ ਸੁੱਟਣ ਦੀ ਅਪੀਲ ਕਰਦਿਆਂ ਚਿਤਾਵਨੀ ਵੀ ਦਿੱਤੀ ਕਿ ਉਨ੍ਹਾਂ ਦੀ ਸਰਕਾਰ ਇਹ ਵੀ ਜਾਣਦੀ ਹੈ ਕਿ ਅਜਿਹੇ ਲੋਕਾਂ ਨਾਲ ਕਿਵੇਂ ਨਜਿੱਠਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਅਮਨ-ਕਾਨੂੰਨ ਦੀ ਵਿਵਸਥਾ ਵਿਚ ਸੁਧਾਰ ਲਿਆਉਣ ਲਈ ਚੁੱਕੇ ਕਦਮਾਂ ਦਾ ਵੀ ਜ਼ਿਕਰ ਕੀਤਾ, ਜੋ ਪਿਛਲੀ ਸਰਕਾਰ ਦੌਰਾਨ ਪੂਰੀ ਤਰਾਂ ਤਹਿਸ-ਨਹਿਸ ਹੋ ਗਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹਲਕਾ ਸਿਸਟਮ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ ਅਤੇ ਸਰਕਾਰ ਵੱਲੋਂ ਸਿਵਲ ਤੇ ਪੁਲਿਸ ਦੇ ਕੰਮਕਾਜ ਵਿਚ ਕਿਸੇ ਕਿਸਮ ਦੀ ਦਖ਼ਲਅੰਦਾਜ਼ੀ ਨਾ ਹੋਣ ਦੀ ਨੀਤੀ ਨੂੰ ਅਪਣਾਇਆ ਜਾ ਰਿਹਾ ਹੈ।
ਅਮਨ-ਕਾਨੂੰਨ ਦੀ ਵਿਵਸਥਾ ਵਿਚ ਹੋਏ ਸੁਧਾਰ ਅਤੇ ਪੁਲੀਸਿੰਗ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੁਲਿਸ ਨੇ ਸੂਬੇ ‘ਚ ਮਿੱਥ ਕੇ ਕੀਤੇ ਕਤਲਾਂ ਵਿਚ ਸ਼ਾਮਲ ਅੱਠ ਗਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਇਸੇ ਤਰ੍ਹਾਂ ਬੀਤੇ 10 ਵਰਿਆਂ ‘ਚ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਸ਼ਹਿ ਨਾਲ ਪੈਦਾ ਹੋਏ ਅਤੇ ਸਿਰ ਚੁੱਕਣ ਵਾਲੇ ਗੈਂਗਸਟਰਾਂ ਦਾ ਖਾਤਮਾ ਕਰ ਦਿੱਤਾ ਹੈ ਅਤੇ ਲਗਪਗ 707 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article