PUNJABMAILUSA.COM

ਪਹਿਲਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਪਹਿਲਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਪਹਿਲਵਾਨ ਦੀ ਗੋਲੀਆਂ ਮਾਰ ਕੇ ਹੱਤਿਆ
September 17
21:56 2016

pehalwan
ਮਾਲੇਰਕੋਟਲਾ, 17 ਸਤੰਬਰ (ਪੰਜਾਬ ਮੇਲ)- ਅੱਜ ਸਿਖਰ ਦੁਪਹਿਰੇ ਮਲੇਰਕੋਟਲਾ ਦੇ ਛਾਉਣੀ ਮੈਦਾਨ ‘ਚ ਮੋਟਰਸਾਈਕਲ ਸਵਾਰ ਇਕ ਹਥਿਆਰਬੰਦ ਹਮਲਾਵਰ ਨੇ ਸਥਾਨਕ ਜਮਾਲਪੁਰਾ ਦੇ ਮੁਹੱਲਾ ਬਿੱਲਿਆਂ ਵਾਲਾ ਵਾਸੀ ਨੌਜਵਾਨ ਪਹਿਲਵਾਨ ਮੁਹੰਮਦ ਯਾਕੂਬ ਨੂੰ ਘੇਰ ਕੇ ਗੋਲੀਆਂ ਮਾਰ ਦਿੱਤੀਆਂ ਤੇ ਮੌਕੇ ਤੋਂ ਫ਼ਰਾਰ ਹੋ ਗਿਆ | ਗੋਲੀਆਂ ਲੱਗਣ ਨਾਲ ਬੁਰੀ ਤਰ੍ਹਾਂ ਜ਼ਖਮੀ ਮੁਹੰਮਦ ਯਾਕੂਬ ਦੀ ਲੁਧਿਆਣਾ ਦੇ ਦਯਾਨੰਦ ਹਸਪਤਾਲ ‘ਚ ਮੌਤ ਹੋ ਗਈ | ਐਸ.ਪੀ. ਮਾਲੇਰਕੋਟਲਾ ਗੁਰਪ੍ਰੀਤ ਸਿੰਘ ਸਿਕੰਦ ਦੀ ਅਗਵਾਈ ਹੇਠ ਤੁਰੰਤ ਮੌਕੇ ‘ਤੇ ਪੁੱਜੇ ਪੁਲਿਸ ਅਧਿਕਾਰੀਆਂ ਘਟਨਾ ਸਥਾਨ ਤੋਂ ਗੋਲੀਆਂ ਦੇ ਖ਼ਾਲੀ ਖੋਲ੍ਹ ਤੇ ਖ਼ੂਨ ਦੇ ਨਮੂਨੇ ਹਾਸਲ ਕਰਕੇ ਮਿ੍ਤਕ ਦਾ ਛਾਉਣੀ ਮੈਦਾਨ ‘ਚ ਖੜ੍ਹਾ ਮੋਟਰਸਾਈਕਲ ਆਪਣੇ ਕਬਜ਼ੇ ‘ਚ ਲੈ ਲਿਆ ਹੈ | ਸ. ਸਿਕੰਦ ਮੁਤਾਬਿਕ ਹਮਲਾਵਰ ਦੀ ਪਛਾਣ ਹੋ ਗਈ ਹੈ ਤੇ ਉਹ ਛੇਤੀ ਹੀ ਪੁਲਿਸ ਗਿ੍ਫ਼ਤ ‘ਚ ਹੋਵੇਗਾ | ਜਾਣਕਾਰੀ ਮੁਤਾਬਿਕ ਅੱਜ ਦੁਪਹਿਰੇ ਕਰੀਬ ਸਵਾ ਬਾਰਾਂ ਵਜੇ ਪਹਿਲਵਾਨ ਮੁਹੰਮਦ ਯਾਕੂਬ ਸਥਾਨਕ ਸਬਜ਼ੀ ਮੰਡੀ ‘ਚ ਸਬਜ਼ੀ ਵੇਚ ਕੇ ਆਪਣੇ ਮੋਟਰਸਾਈਕਲ ‘ਤੇ ਕਿਲ੍ਹਾ ਰਹਿਮਤਗੜ੍ਹ ਵੱਲ ਜਾ ਰਿਹਾ ਸੀ ਕਿ ਉਸ ਦਾ ਪਹਿਲਾਂ ਹੀ ਪਿੱਛਾ ਕਰ ਰਹੇ ਮੋਟਰਸਾਈਕਲ ਸਵਾਰ ਹਮਲਾਵਰ ਨੇ ਘੇਰ ਕੇ ਰਿਵਾਲਵਰ ਨਾਲ ਛਾਤੀ ‘ਚ ਗੋਲੀ ਮਾਰ ਦਿੱਤੀ | ਉਹ ਜਾਨ ਬਚਾਉਣ ਲਈ ਡਿਫੈਂਸ ਕਾਲੋਨੀ ਵੱਲ ਦੌੜਿਆ, ਪਰੰਤੂ ਹਮਲਾਵਰ ਨੇ ਮੋਟਰਸਾਈਕਲ ਪਿੱਛੇ ਲਗਾ ਕੇ ਕਾਲੋਨੀ ਦੀ ਗਲੀ ‘ਚ ਉਸ ‘ਤੇ ਦੋ ਹੋਰ ਗੋਲੀਆਂ ਮਾਰ ਦਿੱਤੀਆਂ ਤੇ ਮੌਕੇ ਤੋਂ ਫ਼ਰਾਰ ਹੋ ਗਿਆ | ਪਹਿਲਵਾਨ ਯਾਕੂਬ ਨੂੰ ਤੁਰੰਤ ਸਿਵਲ ਹਸਪਤਾਲ ਪੁਚਾਇਆ ਗਿਆ ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਲੁਧਿਆਣਾ ਰੈਫ਼ਰ ਕਰ ਦਿੱਤਾ | ਹਮਲਾਵਰ ਦੀਆਂ ਤਸਵੀਰਾਂ ਡਿਫੈਂਸ ਕਾਲੋਨੀ ਦੀ ਇਕ ਫ਼ੈਕਟਰੀ ਤੇ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ‘ਚ ਕੈਦ ਹੋ ਗਈਆਂ ਹਨ | ਇਸ ਸਬੰਧੀ ਐਸ.ਪੀ. ਗੁਰਪ੍ਰੀਤ ਸਿੰਘ ਸਿਕੰਦ ਨੇ ਦੱਸਿਆ ਕਿ ਹਮਲਾਵਰ ਦਾ ਮੁਹੰਮਦ ਯਾਕੂਬ ਨਾਲ 2014 ‘ਚ ਹੋਏ ਇਕ ਝਗੜੇ ਦਾ ਕੇਸ ਮਲੇਰਕੋਟਲਾ ਅਦਾਲਤ ‘ਚ ਚੱਲਦਾ ਹੈ ਤੇ ਵੀਰਵਾਰ ਨੂੰ ਪੇਸ਼ੀ ਮੌਕੇ ਵੀ ਦੋਵੇਂ ਧਿਰਾਂ ਵਿਚਾਲੇ ਗਾਲ਼ੀ ਗਲੋਚ ਹੋਣ ਦਾ ਪਤਾ ਲੱਗਾ ਹੈ | ਇਸੇ ਰੰਜਿਸ਼ ਕਾਰਨ ਹਮਲਾਵਰ ਵੱਲੋਂ ਅੱਜ ਮੁਹੰਮਦ ਯਾਕੂਬ ਉੱਪਰ ਜਾਨਲੇਵਾ ਹਮਲਾ ਕਰ ਦਿੱਤਾ ਗਿਆ | ਮਾਮਲੇ ਸਬੰਧੀ ਐਸ.ਪੀ. ਗੁਰਪਰੀਤ ਸਿੰਘ ਸਿਕੰਦ ਨੇ ਦੱਸਿਆ ਕਿ ਮਿ੍ਤਕ ਪਹਿਲਵਾਨ ਦੇ ਭਰਾ ਦੇ ਬਿਆਨ ‘ਤੇ ਗਾਹੀਆ ਖਾਂ ਪੁੱਤਰ ਅਕਬਰ ਖਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

ਕੈਨੇਡਾ ਦੇ ਦੋ ਪੰਜਾਬੀ ਨੌਜਵਾਨਾਂ ‘ਤੇ ਅਮਰੀਕਾ ‘ਚ ਸਾਈਬਰ ਧੋਖਾਧੜੀ ਦਾ ਲੱਗਾ ਦੋਸ਼

Read Full Article
    ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

ਸੜਕ ਹਾਦਸੇ ‘ਚ ਪਰਿਵਾਰ ਗੁਆਉਣ ਵਾਲੇ ਜ਼ਖਮੀ ਬੱਚੇ ਲਈ ਸਿੱਖ ਭਾਈਚਾਰੇ ਨੇ ਜੁਟਾਏ 1 ਲੱਖ 75 ਹਜ਼ਾਰ ਡਾਲਰ

Read Full Article
    ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

ਚੀਨ ਖਿਲਾਫ ਮੇਰੀਆਂ ਨੀਤੀਆਂ ਕਾਰਨ ਅਮਰੀਕੀਆਂ ਨੂੰ ਆਰਥਿਕ ਮੋਰਚੇ ‘ਤੇ ਹੋ ਸਕਦੀ ਹੈ ਦਿੱਕਤ : ਟਰੰਪ

Read Full Article
    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article