ਪਹਿਲਵਾਨ ਦੀ ਮੌਤ: ਦਿੱਲੀ ਪੁਲਿਸ ਵੱਲੋਂ ਓਲੰਪੀਅਨ ਸ਼ੁਸੀਲ ਕੁਮਾਰ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ

174
Share

ਨਵੀਂ ਦਿੱਲੀ, 10 ਮਈ (ਪੰਜਾਬ ਮੇਲ)- ਦਿੱਲੀ ਪੁਲਿਸ ਨੇ ਛਤਰਸਾਲ ਸਟੇਡੀਅਮ ਵਿਚ ਝਗੜੇ ਤੋਂ ਬਾਅਦ ਪਹਿਲਵਾਨ ਦੀ ਮੌਤ ਦੇ ਮਾਮਲੇ ਵਿਚ ਓਲੰਪਿਕ ਦੇ ਦੋ ਵਾਰ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿਚ ਪੁਲਿਸ ਪੀੜਤਾਂ ਦੇ ਬਿਆਨ ਪਹਿਲਾਂ ਹੀ ਲੈ ਚੁੱਕੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਅਨੁਸਾਰ ਇਹ ਝਗੜਾ ਮਾਡਲ ਟਾਊਨ ’ਚ ਫਲੈਟ ਨੂੰ ਖਾਲੀ ਕਰਵਾਉਣ ਨੂੰ ਲੈ ਕੇ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸੁਸ਼ੀਲ ਕੁਮਾਰ ਇਸ ਵੇਲੇ ਫਰਾਰ ਹੈ ਤੇ ਪੁਲਿਸ ਵਲੋਂ ਉਸ ਨੂੰ ਕਾਬੂ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।

Share