PUNJABMAILUSA.COM

ਪਹਿਲਾਂ ਵੀ ਸਰਕਾਰ ਦੇ ਕਈ ਅਹਿਮ ਫੈਸਲਿਆਂ ‘ਚ ਨਜ਼ਰ ਅੰਦਾਜ਼ ਕੀਤੇ ਜਾਂਦੇ ਰਹੇ ਸਨ ਸਿੱਧੂ

ਪਹਿਲਾਂ ਵੀ ਸਰਕਾਰ ਦੇ ਕਈ ਅਹਿਮ ਫੈਸਲਿਆਂ ‘ਚ ਨਜ਼ਰ ਅੰਦਾਜ਼ ਕੀਤੇ ਜਾਂਦੇ ਰਹੇ ਸਨ ਸਿੱਧੂ

ਪਹਿਲਾਂ ਵੀ ਸਰਕਾਰ ਦੇ ਕਈ ਅਹਿਮ ਫੈਸਲਿਆਂ ‘ਚ ਨਜ਼ਰ ਅੰਦਾਜ਼ ਕੀਤੇ ਜਾਂਦੇ ਰਹੇ ਸਨ ਸਿੱਧੂ
January 25
05:42 2018

ਲੁਧਿਆਣਾ, 25 ਜਨਵਰੀ (ਪੰਜਾਬ ਮੇਲ)- ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਜਿਸ ਤਰ੍ਹਾਂ ਮੇਅਰ ਚੁਣਨ ਦੇ ਫੈਸਲੇ ‘ਚ ਨਜ਼ਰਅੰਦਾਜ਼ ਕਰਨ ਦੇ ਵਿਰੋਧ ‘ਚ ਤਾਜਪੋਸ਼ੀ ਸਮਾਰੋਹ ਦਾ ਬਾਈਕਾਟ ਕੀਤਾ ਗਿਆ। ਉਸ ਦੇ ਬਾਅਦ ਤੋਂ ਹੀ ਅਟਕਲਾਂ ਤੇਜ਼ ਹੋ ਗਈਆਂ ਸੀ ਕਿ ਉਹ ਕਿਸੇ ਵੀ ਸਮੇਂ ਅਸਤੀਫਾ ਦੇ ਸਕਦੇ ਹਨ। ਹਾਲਾਂਕਿ ਹਾਈਕਮਾਨ ਦੇ ਦਖਲ ਕਾਰਨ ਮਾਮਲਾ ਕੁੱਝ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ ਪਰ ਇਹ ਕੋਈ ਪਹਿਲਾ ਮੌਕਾ ਨਹੀਂ ਹੈ ਜਦ ਕੈਪਟਨ ਅਮਰਿੰਦਰ ਸਿੰਘ ਨਾਲ ਮਨ-ਮੁਟਾਅ ਕਾਰਨ ਸਿੱਧੂ ਦੇ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਦੀ ਨੌਬਤ ਆ ਗਈ ਸੀ। ਜੇਕਰ ਤਾਜ਼ਾ ਘਟਨਾਚੱਕਰ ਦੀ ਗੱਲ ਕਰੀਏ ਤਾਂ ਸਿੱਧੂ ਨੇ ਇਕ ਦਿਨ ਪਹਿਲਾਂ ਹੀ ਸਾਫ ਕਰ ਦਿੱਤਾ ਸੀ ਕਿ ਉਹ ਆਪਣੀ ਸਹਿਮਤੀ ਦੇ ਬਿਨਾਂ ਬਣ ਰਹੇ ਅੰਮ੍ਰਿਤਸਰ ਦੇ ਮੇਅਰ ਦੀ ਤਾਜਪੋਸ਼ੀ ਸਮਾਰੋਹ ‘ਚ ਸ਼ਾਮਲ ਨਹੀਂ ਹੋਣਗੇ, ਜਿਸ ਦੇ ਲਈ ਉਨ੍ਹਾਂ ਨੇ ਇਹ ਕਹਿ ਕੇ ਸਹੀ ਢੰਗ ਨਾਲ ਸੱਦਾ ਨਾ ਮਿਲਣ ਨੂੰ ਲੈ ਕੇ ਨਾਰਾਜ਼ਗੀ ਵੀ ਜ਼ਾਹਿਰ ਕਰ ਦਿੱਤੀ ਸੀ ਕਿ ਉਨ੍ਹਾਂ ਨੂੰ ਅਖ਼ਬਾਰ ਦੇ ਜ਼ਰੀਏ ਹੀ ਸਮਾਰੋਹ ਦੀ ਜਾਣਕਾਰੀ ਮਿਲੀ ਹੈ ਅਤੇ ਉਹ ਬਿਨਾਂ ਬੁਲਾਏ ਸਿਰਫ ਦਰਬਾਰ ਸਾਹਿਬ, ਦੁਰਗਿਆਨਾ ਮੰਦਰ ਜਾਂ ਕਿਸੇ ਤੀਰਥ ਸਥਾਨ ‘ਤੇ ਹੀ ਜਾਂਦੇ ਹਨ। ਹਾਲਾਂਕਿ ਗੁਰਜੀਤ ਸਿੰਘ ਔਜਲਾ ਤੋਂ ਇਲਾਵਾ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਸਿੱਧੂ ਦੇ ਸਮਾਰੋਹ ‘ਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਪਰ ਕੋਈ ਸੰਭਾਵਨਾ ਨਾ ਨਜ਼ਰ ਆਉਣ ‘ਤੇ ਅੰਮ੍ਰਿਤਸਰ ਦੇ ਮੇਅਰ ਦੀ ਚੋਣ ਕਰਵਾਉਣ ਸਬੰਧੀ ਇੰਚਾਰਜ ਲਾਏ ਗਏ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਸਿੱਧੂ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਦਾ ਰੁਖ ਵੀ ਕੀਤਾ, ਜਿੱਥੇ ਉਨ੍ਹਾਂ ਦੇ ਲਈ ਦਰਵਾਜ਼ਾ ਹੀ ਨਹੀਂ ਖੋਲ੍ਹਿਆ ਗਿਆ, ਜਿਸ ਤੋਂ ਸਾਫ ਹੋ ਗਿਆ ਕਿ ਸਿੱਧੂ ਇੰਨੀ ਜਲਦੀ ਮੰਨਣ ਵਾਲੇ ਨਹੀਂ ਹਨ। ਇਥੋਂ ਤੱਕ ਕਿ ਸਿੱਧੂ ਦੇ ਅਸਤੀਫਾ ਦੇਣ ਦੀ ਚਰਚਾ ਮੰਗਲਵਾਰ ਨੂੰ ਦਿਨਭਰ ਸਿਆਸੀ ਅਤੇ ਪ੍ਰਸ਼ਾਸਨਿਕ ਗਲਿਆਰਿਆਂ ‘ਚ ਚੱਲਦੀ ਰਹੀ, ਜਿਸ ‘ਤੇ ਬੁੱਧਵਾਰ ਨੂੰ ਉਸ ਸਮੇਂ ਕੁੱਝ ਵਿਰਾਮ ਲੱਗਿਆ, ਜਦੋਂ ਸਿੱਧੂ ਪਹਿਲਾਂ ਚੰਡੀਗੜ੍ਹ ਸਥਿਤ ਆਪਣੇ ਦਫਤਰ ਪਹੁੰਚੇ ਅਤੇ ਫਿਰ ਮੀਡੀਆ ਦੇ ਸਾਹਮਣੇ ਆ ਕੇ ਵਿਸ਼ੇਸ਼ ਸ਼ਬਦਾਂ ‘ਚ ਆਪਣੀ ਨਾਰਾਜ਼ਗੀ ਵੀ ਜ਼ਾਹਿਰ ਕਰ ਦਿੱਤੀ। ਸਿੱਧੂ ਨੇ ਸਾਫ ਕੀਤਾ ਕਿ ਮੇਅਰ ਚੁਣਨ ਨੂੰ ਲੈ ਕੇ ਸਰਕਾਰ ਅਤੇ ਪਾਰਟੀ ਦੇ ਅੰਦਰ ਚੱਲ ਰਹੀ ਕਿਸੇ ਵੀ ਪ੍ਰਕਿਰਿਆ ‘ਚ ਨਾ ਤਾਂ ਉਨ੍ਹਾਂ ਨੂੰ ਸ਼ਾਮਲ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦੀ ਸਲਾਹ ਲਈ ਹੈ, ਜਿਸ ਕਾਰਨ ਉਹ ਨਾਰਾਜ਼ ਹਨ। ਜਾਣਕਾਰਾਂ ਦੀ ਮੰਨੀਏ ਤਾਂ ਇਹ ਕੋਈ ਪਹਿਲਾ ਮੌਕਾ ਨਹੀਂ ਹੈ, ਜਦ ਸਰਕਾਰਾਂ ‘ਚ ਨਜ਼ਰ ਅੰਦਾਜ਼ ਕਰਨ ਤੋਂ ਨਾਰਾਜ਼ ਸਿੱਧੂ ਦੇ ਅਸਤੀਫੇ ਦੀ ਨੌਬਤ ਆਈ ਹੋਵੇ ਪਰ ਹਰ ਵਾਰ ਹਾਈਕਮਾਨ ਦੇ ਦਖਲ ਨਾਲ ਮਾਮਲਾ ਸੁਲਝਦਾ ਰਿਹਾ ਹੈ, ਜਿਸ ਦੇ ਤਹਿਤ ਸਿੱਧੂ ਭਾਵੇਂ ਸ਼ਾਮ ਨੂੰ ਕੈਬਨਿਟ ਦੀ ਮੀਟਿੰਗ ‘ਚ ਸ਼ਾਮਲ ਹੋ ਗਏ। ਜਦੋਂਕਿ ਹੁਣ ਅੱਗੇ ਚੱਲ ਕੇ ਊਠ ਕਿਸ ਕਰਵਟ ਬੈਠਦਾ ਹੈ, ਇਹ ਵੀ ਸਾਫ ਹੁੰਦਾ ਨਜ਼ਰ ਨਹੀਂ ਆ ਰਿਹਾ।
ਕੈਪਟਨ ਨੇ ਹੁਣ ਤੱਕ ਇਹ ਦਿੱਤੇ ਸਿੱਧੂ ਨੂੰ ਝਟਕੇ
* ਪਹਿਲਾ ਕਾਂਗਰਸ ‘ਚ ਆਉਣ ਦਾ ਕੀਤਾ ਵਿਰੋਧ
* ਫਿਰ ਨਹੀਂ ਦਿੱਤਾ ਡਿਪਟੀ ਸੀ. ਐੱਮ. ਦਾ ਅਹੁਦਾ
* ਸ਼ਹਿਰੀ ਵਿਕਾਸ ਮੰਤਰਾਲਾ ਦੀ ਮੰਗ ਨਹੀਂ ਕੀਤੀ ਪੂਰੀ
* ਫਾਸਟ-ਵੇ ਕੇਬਲ ‘ਤੇ ਐਕਸ਼ਨ ਦੀ ਨਹੀਂ ਦਿੱਤੀ ਮਨਜ਼ੂਰੀ
* ਸੁਖਬੀਰ ਅਤੇ ਮਜੀਠੀਆ ‘ਤੇ ਕੇਸ ਨਾ ਚਲਾਉਣ ਦਾ ਮਾਮਲਾ
* ਹੁਣ ਮੇਅਰ ਚੁਣਨ ‘ਚ ਨਹੀਂ ਲਈ ਸੁੱਧ

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article