PUNJABMAILUSA.COM

ਪਹਿਲਾ ਟੈਸਟ : ਕੋਹਲੀ ਦਾ ਸੈਂਕੜਾ; ਭਾਰਤ ਨੇ ਕੀਤੀ ਟੈਸਟ ‘ਚ ਵਾਪਸੀ

ਪਹਿਲਾ ਟੈਸਟ : ਕੋਹਲੀ ਦਾ ਸੈਂਕੜਾ; ਭਾਰਤ ਨੇ ਕੀਤੀ ਟੈਸਟ ‘ਚ ਵਾਪਸੀ

ਪਹਿਲਾ ਟੈਸਟ : ਕੋਹਲੀ ਦਾ ਸੈਂਕੜਾ; ਭਾਰਤ ਨੇ ਕੀਤੀ ਟੈਸਟ ‘ਚ ਵਾਪਸੀ
August 02
22:07 2018

ਬਰਮਿੰਘਮ, 2 ਅਗਸਤ (ਪੰਜਾਬ ਮੇਲ)- ਕਪਤਾਨ ਵਿਰਾਟ ਕੋਹਲੀ ਦੇ ਸੈਂਕੜੇ ਦੀ ਬਦੌਲਤ ਜ਼ੋਰਦਾਰ ਵਾਪਸੀ ਕਰਦਿਆਂ ਭਾਰਤ ਦੀ ਟੀਮ ਅੱਜ ਇਥੇ ਇੰਗਲੈਂਡ ਖ਼ਿਲਾਫ਼ ਪਹਿਲੇ ਕ੍ਰਿਕਟ ਟੈਸਟ ਦੇ ਦੂਜੇ ਦਿਨ 274 ਦੌੜਾਂ ’ਤੇ ਆਊਟ ਹੋ ਗਈ। ਕੋਹਲੀ ਨੇ 149 ਦੌੜਾਂ ਬਣਾਈਆਂ ਤੇ ਉਸ ਨੇ ਇਕੱਲੇ ਨੇ ਇਕ ਸਿਰਾ ਸਾਂਭੀ ਰੱਖਿਆ। ਕਪਤਾਨ ਨੇ ਗਿਆਰਵੇਂ ਨੰਬਰ ਦੇ ਬੱਲੇਬਾਜ਼ ਉਮੇਸ਼ ਯਾਦਵ ਨਾਲ ਦਸਵੇਂ ਵਿਕਟ ਲਈ 57 ਦੌੜਾਂ ਦੀ ਭਾਈਵਾਲੀ ਕੀਤੀ। ਭਾਰਤ ਮੇਜ਼ਬਾਨ ਟੀਮ ਤੋਂ ਅਜੇ ਵੀ 13 ਦੌੜਾਂ ਪਿੱਛੇ ਹੈ। ਕਪਤਾਨ ਕੋਹਲੀ ਨੇ 149 ਦੌੜਾਂ ਦੀ ਪਾਰੀ ਦੌਰਾਨ 22 ਚੌਕੇ ਤੇ  ਇਕ ਛੱਕਾ ਲਾਇਆ। ਦਿਨ ਦੀ ਖੇਡ ਖਤਮ ਹੋਣ ਮੌਕੇ ਿੲੰਗਲੈਂਡ ਨੇ ਦੂਜੀ ਪਾਰੀ ’ਚ ਇਕ ਵਿਕਟ ਦੇ ਨੁਕਸਾਨ ਨਾਲ 9 ਦੌੜਾਂ ਬਣਾ ਲਈਆਂ ਸਨ। ਐਲਿਸਟਰ ਕੁੱਕ ਬਿਨਾਂ ਖਾਤਾ ਖੋਲ੍ਹਿ‌ਆਂ ਰਵੀਚੰਦਰਨ ਅਸ਼ਵਿਨ ਦਾ ਸ਼ਿਕਾਰ ਬਣਿਆ। ਇਸ ਤੋਂ ਪਹਿਲਾਂ ਸੈਮ ਕਰਨ ਤੇ ਬੈਨ ਸਟੋਕਸ ਦੀ ਤੂਫ਼ਾਨੀ ਗੇਂਦਬਾਜ਼ੀ ਦੀ ਬਦੌਲਤ ਮੇਜ਼ਬਾਨ ਇੰਗਲੈਂਡ ਨੇ ਮਹਿਮਾਨ ਟੀਮ ਨੂੰ ਚਾਹ ਦੇ ਸਮੇਂ ਤਕ 160/6 ਦੇ ਸਕੋਰ ’ਤੇ ਡੱਕ ਕੇ ਆਪਣੀ ਸਥਿਤੀ ਮਜ਼ਬੂਤ ਕਰ ਲਈ ਸੀ। ਆਪਣਾ ਦੂਜਾ ਟੈਸਟ ਖੇਡ ਰਹੇ ਕਰਨ (38 ਦੌੜਾਂ ਬਦਲੇ ਚਾਰ ਵਿਕਟਾਂ) ਤੇ ਸਟੋਕਸ 40 ਦੌੜਾਂ ਬਦਲੇ ਦੋ ਵਿਕਟਾਂ ਦੀ ਧਾਰਦਾਰ ਗੇਂਦਬਾਜ਼ੀ ਅੱਗੇ ਭਾਰਤੀ ਬੱਲੇਬਾਜ਼ ਪਸਤ ਨਜ਼ਰ ਆਏ।
ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਕਰਨ ਨੇ ਪਹਿਲੇ ਬਦਲਾਅ ਵਜੋਂ ਗੇਂਦਬਾਜ਼ੀ ਕਰਦਿਆਂ ਸਵੇਰ ਦੇ ਸੈਸ਼ਨ ਵਿੱਚ ਸਲਾਮੀ ਬੱਲੇਬਾਜ਼ ਮੁਰਲੀ ਵਿਜੈ 20 ਤੇ ਸ਼ਿਖਰ ਧਵਨ 26 ਅਤੇ ਤੀਜੇ ਨੰਬਰ ਦੇ ਬੱਲੇਬਾਜ਼ ਲੋਕੇਸ਼ ਰਾਹੁਲ 4 ਨੂੰ ਅੱਠ ਗੇਂਦਾਂ ਦੇ ਅੰਦਰ ਮੈਦਾਨ ਤੋਂ ਬਾਹਰ ਭੇਜ ਕੇ ਭਾਰਤ ਦੇ ਸਿਖਰਲੇ ਕ੍ਰਮ ਨੂੰ ਢਹਿ ਢੇਰੀ ਕਰ ਦਿੱਤਾ। ਇਸ ਗੇਂਦਬਾਜ਼ ਨੇ ਦੂਜੇ ਸੈਸ਼ਨ ਵਿੱਚ ਹਾਰਦਿਕ ਪੰਡਿਆ 22 ਨੂੰ ਪੈਵਿਲੀਅਨ ਦਾ ਰਾਹ ਵਿਖਾਇਆ। ਮੇਜ਼ਬਾਨ ਇੰਗਲੈਂਡ ਦੀ ਟੀਮ ਅੱਜ ਸਵੇਰੇ ਆਪਣੀ ਪਹਿਲੀ ਪਾਰੀ ਵਿੱਚ ਕੱਲ੍ਹ ਦੇ ਸਕੋਰ ’ਚ ਦੋ ਹੋਰ ਦੌੜਾਂ ਜੋੜਦਿਆਂ 287 ਦੌੜਾਂ ’ਤੇ ਆਊਟ ਹੋ ਗਈ। ਭਾਰਤੀ ਪਾਰੀ ਦੀ ਸ਼ੁਰੂਆਤ ਦੌਰਾਨ ਵਿਜੈ ਤੇ ਧਵਨ ਦੀ ਜੋੜੀ ਨੇ ਟੀਮ ਨੂੰ ਚੌਕਸ ਸ਼ੁਰੂਆਤ ਦਿੱਤੀ। ਦੋਵਾਂ ਨੇ ਜੇਮਸ ਐਂਡਰਸਨ ਤੇ ਸਟੂਅਰਟ ਬਰੌਡ ਦੀ ਜੋੜੀ ਨੂੰ ਵਿਕਟ ਤੋਂ ਮਹਿਰੂਮ ਰੱਖਿਆ। ਵਿਜੈ ਤੇ ਧਵਨ ਨੇ ਸਿਰਫ਼ 70 ਗੇਂਦਾਂ ਵਿੱਚ 50 ਦੌੜਾਂ ਪੂਰੀਆਂ ਕੀਤੀਆਂ। ਇਸ ਮਗਰੋਂ ਮੇਜ਼ਬਾਨ ਟੀਮ ਨੇ ਜ਼ੋਰਦਾਰ ਵਾਪਸੀ ਕੀਤੀ। ਕਰਨ ਦੇ ਗੇਂਦ ਸਾਂਭਦਿਆਂ ਹੀ ਭਾਰਤੀ ਬੱਲੇਬਾਜ਼ੀ ਕ੍ਰਮ ਮੁਸ਼ਕਲਾਂ ’ਚ ਘਿਰ ਗਿਆ। ਕਰਨ ਨੇ ਸਭ ਤੋਂ ਪਹਿਲਾਂ ਵਿਜੈ ਨੂੰ ਲੱਤ ਅੜਿੱਕਾ ਆਊਟ ਕੀਤਾ। ਅੰਪਾਇਰ ਅਲੀਮ ਦਾਰ ਨੇ ਪਹਿਲਾਂ ਵਿਜੈ ਨੂੰ ਨਾਟ ਆਊਟ ਕਰਾਰ ਦਿੱਤਾ, ਪਰ ਇੰਗਲੈਂਡ ਵੱਲੋਂ ਲਿਆ ਡੀਆਰਐਸ ਉਸ ਦੇ ਖਾਤੇ ਵਿੱਚ ਗਿਆ। ਕਰਨ ਨੇ ਅਗਲੇ ਓਵਰ ਵਿੱਚ ਧਵਨ ਨੂੰ ਸਲਿੱਪ ’ਤੇ ਕੈਚ ਆਊਟ ਕਰਵਾਇਆ। -ਪੀਟੀਆਈ

About Author

Punjab Mail USA

Punjab Mail USA

Related Articles

ads

Latest Category Posts

    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article