PUNJABMAILUSA.COM

ਪਹਿਲਾ ਟੈਸਟ – ਨਿਊਜ਼ੀਲੈਂਡ ਦੀ ਫਿਰਕੀ ਵਿੱਚ ਉਲਝੀ ਭਾਰਤੀ ਟੀਮ

ਪਹਿਲਾ ਟੈਸਟ – ਨਿਊਜ਼ੀਲੈਂਡ ਦੀ ਫਿਰਕੀ ਵਿੱਚ ਉਲਝੀ ਭਾਰਤੀ ਟੀਮ

ਪਹਿਲਾ ਟੈਸਟ – ਨਿਊਜ਼ੀਲੈਂਡ ਦੀ ਫਿਰਕੀ ਵਿੱਚ  ਉਲਝੀ ਭਾਰਤੀ ਟੀਮ
September 22
21:49 2016

Ind vs NZ first test
ਕਾਨਪੁਰ, 22 ਸਤੰਬਰ (ਪੰਜਾਬ ਮੇਲ)- ਮੁਰਲੀ ਵਿਜੈ ਤੇ ਚੇਤੇਸ਼ਵਰ ਪੁਜਾਰਾ ਦੇ ਅਰਧ ਸੈਂਕੜਿਆਂ ਦੀ ਬਦੌਲਤ ਇੱਕ ਸਮੇਂ ਮਜ਼ਬੂਤ ਸਥਿਤੀ ’ਚ ਦਿਖਾਈ ਦੇ ਰਹੀ ਭਾਰਤੀ ਟੀਮ ਆਖਰੀ ਸੈਸ਼ਨ ਵਿੱਚ ਮਿਲੇ ਝਟਕਿਆਂ ਕਾਰਨ ਅੱਜ ਇੱਥੇ ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਮੈਚ ਦਾ ਸ਼ੁਰੂਆਤੀ ਦਿਨ ਆਪਣੇ ਨਾਂ ਕਰਨ ’ਚ ਨਾਕਾਮ ਰਹੀ। ਪਹਿਲੇ ਦਿਨ ਦੀ ਖੇਡ ਮੁੱਕਣ ਤੱਕ ਭਾਰਤ ਨੇ ਨੌਂ ਵਿਕਟਾਂ ’ਤੇ 291 ਦੌੜਾਂ ਬਣਾਈਆਂ ਹਨ। ਗਰੀਨ ਪਾਰਕ ਦੀ ਪਿੱਚ ਤੋਂ ਪਹਿਲੇ ਦਿਨ ਹੀ ਸਪਿੰਨਰਾਂ ਨੂੰ ਮਦਦ ਮਿਲ ਰਹੀ ਹੈ ਅਤੇ ਅਜਿਹੇ ਵਿੱਚ ਭਾਰਤ ਦਾ ਸਕੋਰ ਮਜ਼ਬੂਤ ਲੱਗ ਰਿਹਾ ਹੈ। ਦਿਨ ਦੀ ਖੇਡ ਖ਼ਤਮ ਹੋਣ ਤੱਕ ਰਵਿੰਦਰ ਜਡੇਜਾ 16 ਅਤੇ ਉਮੇਸ਼ ਯਾਦਵ ਅੱਠ ਦੌੜਾਂ ਬਣਾ ਕੇ ਖੇਡ ਰਹੇ ਸਨ।
ਭਾਰਤ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ, ਪਰ ਵਿਜੈ (65) ਅਤੇ ਪੁਜਾਰਾ (62) ਨੂੰ ਛੱਡ ਕੇ ਕੋਈ ਵੀ ਹੋਰ ਬੱਲੇਬਾਜ਼ ਟਿਕ ਕੇ ਨਹੀਂ ਖੇਡ ਸਕਿਆ। ਇਨ੍ਹਾਂ ਦੋਵਾਂ ਨੇ ਦੂਜੀ ਵਿਕਟ ਲਈ 112 ਦੌੜਾਂ ਦੀ ਸਾਂਝੀਦਾਰੀ ਕੀਤੀ। ਲਗ ਰਿਹਾ ਸੀ ਕਿ ਦੋਵੇਂ ਵੱਡਾ ਸਕੋਰ ਖੜ੍ਹਾ ਕਰਨਗੇ, ਪਰ ਦੋਵਾਂ ਦੀ ਜਲਦੀ ਹੀ ਵਿਕਟ ਡਿਗ ਗਈ। ਕਪਤਾਨ ਵਿਰਾਟ ਕੋਹਲੀ ਸਿਰਫ਼ ਦਸ ਗੇਂਦ ਹੀ ਟਿਕ ਸਕੇ ਅਤੇ ਨੌਂ ਦੌੜਾਂ ਬਣਾ ਕੇ ਪੈਵੇਲੀਅਨ ਮੁੜ ਗਏ। ਅਜਿੰਕਿਆ ਰਹਾਣੇ (18) ਅਤੇ ਰੋਹਿਤ ਸ਼ਰਮਾ (35) ਕਰੀਜ਼ ’ਤੇ ਲੰਮਾ ਸਮਾਂ ਬਿਤਾਉਣ ਦੇ ਬਾਵਜੂਦ ਵੱਡੀ ਪਾਰੀ ਖੇਡਣ ’ਚ ਨਾਕਾਮ ਰਹੇ, ਹਾਲਾਂਕਿ ਰਵੀਚੰਦਰਨ ਅਸ਼ਵਿਨ (40) ਨੇ ਫਿਰ ਦੀ ਵਧੀਆ ਬੱਲੇਬਾਜ਼ੀ ਪੇਸ਼ ਕੀਤੀ। ਉਹ ਸਾਲ 2016 ਵਿੱਚ ਭਾਰਤ ਵੱਲੋਂ ਟੈਸਟ ਮੈਚਾਂ ਵਿੱਚ ਸਭ ਤੋਂ ਵਧ ਦੌੜਾਂ ਅਤੇ ਸਭ ਤੋਂ ਵਧ ਵਿਕਟਾਂ ਲੈਣ ਵਾਲੇ ਕ੍ਰਿਕਟਰ ਬਣ ਗਏ ਹਨ।
ਨਿਊਜ਼ੀਲੈਂਡ ਵੱਲੋਂ ਪੰਜ ਵਿਕਟਾਂ ਸਪਿੰਨਰਾਂ ਨੇ ਲਈਆਂ ਹਨ। ਮਿਸ਼ੇਲ ਸੈਂਟਨਰ ਨੇ 77 ਦੌੜਾਂ ਦੇ ਕੇ ਤਿੰਨ ਵਿਕਟਾਂ ਜਦਕਿ ਈਸ਼ ਸੋਢੀ ਤੇ ਮਾਰਕ ਕਰੇਗ ਨੇ ਇੱਕ-ਇੱਕ ਵਿਕਟ ਲਈ ਹੈ। ਤੇਜ਼ ਗੇਂਦਬਾਜ਼ ਟਰੇਂਟ ਬੋਲਟ ਨਿਊਜ਼ੀਲੈਂਡ ਦਾ ਸਭ ਤੋਂ ਕਾਮਯਾਬ ਗੇਂਦਬਾਜ਼ ਰਿਹਾ। ਉਸ ਨੇ 52 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ ਹਨ। ਨੀਲ ਵੈਗਨਰ ਨੇ ਕੋਹਲੀ ਦੀ ਅਹਿਮ ਵਿਕਟ ਲਈ। ਬੋਲਟ ਨੇ ਤੀਜੇ ਸੈਸ਼ਨ ਵਿੱਚ ਗੇਂਦਬਾਜ਼ੀ ਦਾ ਕਹਿਰ ਵਰ੍ਹਾਇਆ, ਜਿਸ ਵਿੱਚ ਭਾਰਤ ਨੇ 31 ਓਵਰਾਂ ਵਿੱਚ 106 ਦੌੜਾਂ ਅੰਦਰ ਪੰਜ ਵਿਕਟਾਂ ਗੁਆਈਆਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article