PUNJABMAILUSA.COM

ਪਹਿਲਾ ਮਿਲਟਰੀ ਲਿਟਰੇਚਰ ਫੈਸਟੀਵਲ ਹੋਵੇਗਾ ਹਥਿਆਰਬੰਦ ਫੌਜਾਂ ਨੂੰ ਸ਼ਰਧਾਂਜਲੀ :ਨਵਜੋਤ ਸਿੰਘ ਸਿੱਧੂ

ਪਹਿਲਾ ਮਿਲਟਰੀ ਲਿਟਰੇਚਰ ਫੈਸਟੀਵਲ ਹੋਵੇਗਾ ਹਥਿਆਰਬੰਦ ਫੌਜਾਂ ਨੂੰ ਸ਼ਰਧਾਂਜਲੀ :ਨਵਜੋਤ ਸਿੰਘ ਸਿੱਧੂ

ਪਹਿਲਾ ਮਿਲਟਰੀ ਲਿਟਰੇਚਰ ਫੈਸਟੀਵਲ ਹੋਵੇਗਾ ਹਥਿਆਰਬੰਦ ਫੌਜਾਂ ਨੂੰ ਸ਼ਰਧਾਂਜਲੀ :ਨਵਜੋਤ ਸਿੰਘ ਸਿੱਧੂ
November 10
18:05 2017

ਚੰਡੀਗੜ੍ਹ, 10 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਰਸਮੀ ਤੌਰ ‘ਤੇ ਦੇਸ਼ ਦੇ ਪਹਿਲੇ ਮਿਲਟਰੀ ਲਿਟਰੇਚਰ ਫੈਸਟੀਵਲ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਦੇਸ਼ ਦੀਆਂ ਹਥਿਆਰਬੰਦ ਫੌਜਾਂ ਨੂੰ ਇੱਕ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਦੇਸ਼ ਦੇ ਲਈ ਵੱਖੋ-ਵੱਖ ਅਹਿਮ ਮੌਕਿਆਂ ਉੱਤੇ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਅੱਜ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਸ. ਸਿੱਧੂ ਨੇ ਆਪਣੀ ਤਰ੍ਹਾਂ ਦੇ ਨਿਵੇਕਲੇ ਇਸ ਫੈਸਟੀਵਲ ਦਾ ਹਿੱਸਾ ਬਣਨ ਉੱਤੇ ਖੁਸ਼ੀ ਦਾ ਇਜਹਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸ਼ਾਨਦਾਰ ਪਹਿਲ ਦਾ ਸਿਹਰਾ ਦਿੱਤਾ। ਇਹ ਮਿਲਟਰੀ ਲਿਟਰੇਚਰ ਫੈਸਟੀਵਲ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਾਂਝੇ ਤੌਰ ‘ਤੇ ਕਰਵਾਇਆ ਜਾਵੇਗਾ ਜਿਸਦਾ ਮਕਸਦ ਲੋਕਾਂ ਵਿਚ ਫੌਜੀ ਵਿਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ ।
ਸ. ਸਿੱਧੂ ਨੇ ਇਸ ਫੈਸਟੀਵਲ ਦੇ ਲੋਗੋ (ਚਿੰਨ੍ਹ) ਦੀ ਘੁੰਡ ਚੁਕਾਈ ਕਰਦੇ ਹੋਏ ਇਸਦੇ ਡਿਜ਼ਾਇਨਰ ਨੂੰ ਵਧਾਈ ਦਾ ਪਾਤਰ ਦੱਸਿਆ ਅਤੇ ਕਿਹਾ ਕਿ ਇਸ ਅਹਿਮ ਮੌਕੇ ਚੋਟੀ ਦੇ ਬੁੱਧੀਜੀਵੀਆਂ, ਲੇਖਕਾਂ, ਇਤਿਹਾਸਕਾਰਾਂ ਅਤੇ ਫੌਜੀ ਮਾਮਲਿਆਂ ਦੇ ਮਾਹਿਰਾਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਸਭ ਤੋਂ ਵੱਧ ਪਰਮਵੀਰ ਚੱਕਰ ਪੰਜਾਬ ਦੇ ਫੌਜੀ ਸੂਰਵੀਰਾਂ ਨੇ ਜਿੱਤੇ ਹਨ ਅਤੇ ਇਹ ਫੈਸਟੀਵਲ ਦੇਸ਼ ਦੇ ਰਾਖੇ ਫੌਜੀਆਂ ਦੀ ਹਿੰਮਤ ਅਤੇ ਹੌਸਲੇ ਨੂੰ ਸ਼ਰਧਾਂਜਲੀ ਹੋਵੇਗਾ। ਉਨ੍ਹਾਂ ਮੀਡੀਆ ਕਰਮੀਆਂ ਨੂੰ ਸੱਦਾ ਦਿੱਤਾ ਕਿ ਇਸ ਸ਼ਾਨਦਾਰ ਪਹਿਲ ਦੀ ਭਰਪੂਰ ਹਿਮਾਇਤ ਕੀਤੀ ਜਾਵੇ ਤਾਂ ਜੋ ਦੇਸ਼ ਦੇ ਲੋਕਾਂ ਖਾਸ ਕਰਕੇ ਬੱਚਿਆਂ ਵਿਚ ਫੌਜਾਂ ਦੀ ਬਹਾਦਰੀ ਅਤੇ ਕੁਰਬਾਨੀ ਦਾ ਸੰਦੇਸ਼ ਫੈਲਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ ਸ਼ਰੀਰਕ ਤਾਕਤ ਪੱਖੋਂ ਪੰਜਾਬੀ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ ਪਰ ਬੌਧਿਕ ਪੱਖ ਤੋਂ ਰਤਾ ਕੁ ਪਿੱਛੇ ਰਹਿ ਜਾਂਦੇ ਹਨ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐੱਸ. ਸ਼ੇਰਗਿੱਲ ਨੇ ਕਿਹਾ ਕਿ ਇਹ ਫੈਸਟੀਵਲ 7 ਤੋਂ 9 ਦਸੰਬਰ, 2017 ਤੱਕ ਕਰਵਾਇਆ ਜਾਵੇਗਾ ਅਤੇ ਇਸ ਤੋਂ ਪਹਿਲਾਂ ਵੀ ਇਸ ਨਾਲ ਸਬੰਧਤ ਕਈ ਸਮਾਗਮ ਹੋਣਗੇ।
ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਫੌਜੀ ਸਾਹਿਤ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਅਤੇ ਦੁਨੀਆ ਦੀ ਸਭ ਤੋਂ ਵੱਡੀ ਕਵਿਤਾ ਮਹਾਭਾਰਤ ਦਾ ਮੁੱਖ ਵਿਸ਼ਾ ਵੀ ਜੰਗ ਹੀ ਹੈ। ਉਨ੍ਹਾਂ ਇਸ ਮੌਕੇ ਫੌਜ ਅਤੇ ਸਾਹਿਤ ਵਿਚ ਤਕਨੀਕੀ ਪੱਖ ਦੀ ਅਹਿਮੀਅਤ ਉੱਤੇ ਵੀ ਚਾਨਣਾ ਪਾਇਆ।
ਉਨ੍ਹਾਂ ਕਿਹਾ ਕਿ ਇਸ ਫੈਸਟੀਵਲ ਦਾ ਮੁੱਖ ਮਕਸਦ ਨੌਜਵਾਨਾਂ ਵਿਚ ਕੁਰਬਾਨੀ ਦੀ ਭਾਵਨਾ ਨੂੰ ਮੁੜ ਜਗਾਉਣਾ ਹੈ ਜਿਸ ਦਾ ਪੰਜਾਬ ਵਿਚ ਸ਼ਾਨਾ ਮਤਾ ਇਤਿਹਾਸ ਰਿਹਾ ਹੈ। ਇਸ ਲਈ ਇਸ ਫੈਸਟੀਵਲ ਵਿਚ ਨੌਜਵਾਨ ਵਰਗ ਨੂੰ ਕੇਂਦਰ ਵਿਚ ਰੱਖਿਆ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਫੌਜ ਵਿਚ ਭਰਤੀ ਦਾ ਆਧਾਰ ਮੈਰਿਟ ਹੋਣਾ ਚਾਹੀਦਾ ਹੈ ਤਾਂ ਜੋ ਗੁਣਵੱਤਾ, ਮੁਕਾਬਲੇ ਬਾਜ਼ੀ ਆਦਿ ਪੱਖਾਂ ਨੂੰ ਮਜਬੂਤੀ ਮਿਲ ਸਕੇ।
ਇਸ ਮੌਕੇ ਸ. ਸਿੱਧੂ ਨਾਲ ਇਸ ਫੈਸਟੀਵਲ ਦੀ ਰੂਪ ਰੇਖਾ ਜਾਰੀ ਕਰਨ ਵਾਲਿਆਂ ਵਿਚ ਪੰਜਾਬ ਦੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਸ. ਜਸਪਾਲ ਸਿੰਘ, ਵਿਭਾਗ ਦੇ ਡਾਇਰੈਕਟਰ ਸ਼ਿਵਦੁਲਾਰ ਸਿੰਘ ਢਿੱਲੋਂ, ਬ੍ਰਿਗੇਡੀਅਰ ਜਨਰਲ ਸਟਾਫ ਇੰਨਫਰਮੇਸ਼ਨ ਵਾਰ ਫੇਅਰ ਹੈੱਡਕੁਆਟਰ ਪੱਛਮੀ ਕਮਾਂਡ ਬ੍ਰਿਗੇਡੀਅਰ ਜੇ. ਐੱਸ. ਭਾਰਦਵਾਜ, ਸਟਾਫ ਅਫਸਰ ਏਵੀਏਸ਼ਨ ਬ੍ਰਿਗੇਡੀਅਰ ਕੇ. ਜੇ. ਸਿੰਘ, ਸਟਾਫ ਅਫਸਰ ਟੂ ਚੀਫ ਆਫ ਸਟਾਫ ਪੱਛਮੀ ਕਮਾਂਡ ਲੈਫਟੀਨੈਂਟ ਕਰਨਲ ਸੁਖਦੇਵ ਸਿੰਘ, ਜਨਰਲ ਸਟਾਫ ਅਫਸਰ ਲੈਫਟੀਨੈਂਟ ਕਰਨਲ ਮਨੋਜ ਕੁਮਾਰ ਅਤੇ ਕੈਪਟਨ ਹਿਮਾਂਸ਼ੂ ਪ੍ਰਧਾਨ ਵੀ ਸ਼ਾਮਲ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article