PUNJABMAILUSA.COM

ਪਾਕਿਸਤਾਨੀ ਅਧਿਕਾਰੀਆਂ ਨੇ ਕੁਲਭੂਸ਼ਨ ਜਾਧਵ ਦੀ ਪਤਨੀ ਦੀ ਜੁੱਤੀ ਨੂੰ ਫੋਰੈਂਸਿਕ ਜਾਂਚ ਵਾਸਤੇ ਭੇਜਿਆ

ਪਾਕਿਸਤਾਨੀ ਅਧਿਕਾਰੀਆਂ ਨੇ ਕੁਲਭੂਸ਼ਨ ਜਾਧਵ ਦੀ ਪਤਨੀ ਦੀ ਜੁੱਤੀ ਨੂੰ ਫੋਰੈਂਸਿਕ ਜਾਂਚ ਵਾਸਤੇ ਭੇਜਿਆ

ਪਾਕਿਸਤਾਨੀ ਅਧਿਕਾਰੀਆਂ ਨੇ ਕੁਲਭੂਸ਼ਨ ਜਾਧਵ ਦੀ ਪਤਨੀ ਦੀ ਜੁੱਤੀ ਨੂੰ ਫੋਰੈਂਸਿਕ ਜਾਂਚ ਵਾਸਤੇ ਭੇਜਿਆ
December 28
15:32 2017

ਇਸਲਾਮਾਬਾਦ, 28 ਦਸੰਬਰ (ਪੰਜਾਬ ਮੇਲ)- ਪਾਕਿਸਤਾਨੀ ਅਧਿਕਾਰੀਆਂ ਨੇ ਕੁਲਭੂਸ਼ਨ ਜਾਧਵ ਦੀ ਪਤਨੀ ਦੀ ਜੁੱਤੀ ਨੂੰ ਫੋਰੈਂਸਿਕ ਜਾਂਚ ਵਾਸਤੇ ਭੇਜ ਦਿੱਤਾ ਹੈ ਤਾਂ ਜੋ ਇਸ ’ਚ ਮੌਜੂਦ ਸ਼ੱਕੀ ਵਸਤੂ ਬਾਰੇ ਪਤਾ ਲਗਾਇਆ ਜਾ ਸਕੇ। ‘ਪਾਕਿਸਤਾਨ ਟੂਡੇ’ ਨੇ ਵਿਦੇਸ਼ ਦਫ਼ਤਰ ਦੇ ਤਰਜਮਾਨ ਮੁਹੰਮਦ ਫੈਸਲ ਦੇ ਹਵਾਲੇ ਨਾਲ ਕਿਹਾ ਕਿ ਜਾਧਵ ਦੀ ਪਤਨੀ ਦੀ ਜੁੱਤੀ ਵਿੱਚ ਮੌਜੂਦ ‘ਧਾਤ ਦੀ ਵਸਤੂ’ ਦੇ ਕੈਮਰਾ ਜਾਂ ਰਿਕਾਰਡਿੰਗ ਚਿੱਪ ਹੋਣ ਬਾਰੇ ਪਤਾ ਲਗਾਉਣ ਵਾਸਤੇ ਅਧਿਕਾਰੀ ਯਤਨ ਕਰ ਰਹੇ ਹਨ। ‘ਡਾਅਨ’ ਦੀ ਰਿਪੋਰਟ ਮੁਤਾਬਕ ਵਿਦੇਸ਼ ਦਫ਼ਤਰ ਨੇ ਜਾਧਵ ਦੀ ਪਤਨੀ ਦੀ ਜੁੱਤੀ ਵਿੱਚ ‘ਧਾਤ ਦੀ ਵਸਤੂ’ ਹੋਣ ਬਾਰੇ ਪਤਾ ਲੱਗਣ ਦੀ ਪੁਸ਼ਟੀ ਕੀਤੀ ਹੈ। ਮੌਤ ਦੀ ਸਜ਼ਾ ਦਾ ਸਾਹਮਣੇ ਕਰ ਰਹੇ ਜਾਧਵ ਨਾਲ ਮੁਲਾਕਾਤ ਤੋਂ ਪਹਿਲਾਂ ਸੁਰੱਖਿਆ ਅਧਿਕਾਰੀਆਂ ਨੇ ਜਾਧਵ ਦੀ ਪਤਨੀ ਤੋਂ ਜੁੱਤੀ ਲੁਹਾ ਲਈ ਸੀ।
ਸ੍ਰੀ ਫੈਸਲ ਨੇ ਦੱਸਿਆ ਕਿ ਜਾਧਵ ਦੀ ਪਤਨੀ ਦੀ ਜੁੱਤੀ ਜਾਂਚ ਲਈ ਰੱਖੀ ਗਈ ਹੈ ਜਦੋਂਕਿ ਗਹਿਣਿਆਂ ਸਮੇਤ ਬਾਕੀ ਵਸਤਾਂ ਮੋੜ ਦਿੱਤੀਆਂ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਜਾਧਵ ਦੀ ਪਤਨੀ ਨੂੰ ਪਾਉਣ ਵਾਸਤੇ ਹੋਰ ਜੁੱਤੀ ਦਿੱਤੀ ਗਈ ਸੀ। ਕੱਲ੍ਹ ਰਾਤ ਜਾਰੀ ਕੀਤੇ ਬਿਆਨ ’ਚ ਵਿਦੇਸ਼ ਦਫ਼ਤਰ ਨੇ ਜੁੱਤੀ ਵਿੱਚੋਂ ‘ਧਾਤ ਦੀ ਵਸਤੂ’ ਮਿਲਣ ਦਾ ਜ਼ਿਕਰ ਨਹੀਂ ਕੀਤਾ ਸੀ ਅਤੇ ਮਹਿਜ਼ ਇਹ ਕਿਹਾ ਸੀ ਕਿ ਜੁੱਤੀ ਵਿੱਚ ‘ਕੁੱਝ’ ਸੀ। ਜਾਧਵ ਦੀ ਪਤਨੀ ਤੇ ਮਾਂ ਨੂੰ ਪ੍ਰੇਸ਼ਾਨ ਕੀਤੇ ਜਾਣ ਵਾਲੇ ਭਾਰਤੀ ਦਾਅਵਿਆਂ ਨੂੰ ਪਾਕਿਸਤਾਨ ਨੇ ‘ਨਿਰਆਧਾਰ’ ਦੱਸ ਕੇ ਰੱਦ ਕਰ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੱਲ੍ਹ ਬਿਆਨ ’ਚ ਕਿਹਾ ਸੀ ਕਿ ਪਾਕਿਸਤਾਨ ਨੇ ਜਾਧਵ ਨਾਲ ਮੁਲਾਕਾਤ ਤੋਂ ਪਹਿਲਾਂ ਉਸ ਦੀ ਪਤਨੀ ਅਤੇ ਮਾਂ ਦਾ ਮੰਗਲ ਸੂਤਰ, ਚੂੜੀਆਂ ਅਤੇ ਬਿੰਦੀ ਵੀ ਉਤਰਵਾ ਦਿੱਤੀ ਸੀ। ਭਾਰਤ ਨੇ ਪਾਕਿ ’ਤੇ ਸੁਰੱਖਿਆ ਦੇ ਨਾਂ ਉਤੇ ਇਸ ਪਰਿਵਾਰ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੱਭਿਆਚਾਰ ਦਾ ਅਪਮਾਨ ਕਰਨ ਦਾ ਦੋਸ਼ ਵੀ ਲਾਇਆ ਸੀ। ਪਾਕਿ ਵਿਦੇਸ਼ ਦਫ਼ਤਰ ਨੇ ਕਿਹਾ, ‘ਜੇਕਰ ਭਾਰਤ ਦੇ ਇਤਰਾਜ਼ ਐਨੇ ਗੰਭੀਰ ਸਨ ਤਾਂ ਮਹਿਮਾਨਾਂ ਜਾਂ ਭਾਰਤੀ ਡਿਪਟੀ ਹਾਈ ਕਮਿਸ਼ਨਰ ਨੂੰ ਉਸੇ ਵੇਲੇ ਮੀਡੀਆ, ਜੋ ਮੌਕੇ ’ਤੇ ਮੌਜੂਦ ਸੀ ਪਰ ਉਸ ਨੂੰ ਭਾਰਤ ਦੀ ਬੇਨਤੀ ’ਤੇ ਕੁੱਝ ਦੂਰ ਰੋਕਿਆ ਗਿਆ ਸੀ, ਕੋਲ ਉਠਾਉਣਾ ਚਾਹੀਦਾ ਸੀ। ਅਸੀਂ ਬੇਅਰਥੀ ਸ਼ਬਦੀ ਜੰਗ ’ਚ ਨਹੀਂਂ ਉਲਝਣਾ ਚਾਹੁੰਦੇ।’

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article