PUNJABMAILUSA.COM

ਪਾਕਿਸਤਾਨੀ ਯੂਨੀਵਰਸਿਟੀ ‘ਚ ਹਮਲੇ ਦੌਰਾਨ 50 ਦੇ ਕਰੀਬ ਹਲਾਕ; 4 ਅੱਤਵਾਦੀ ਵੀ ਮਰੇ

ਪਾਕਿਸਤਾਨੀ ਯੂਨੀਵਰਸਿਟੀ ‘ਚ ਹਮਲੇ ਦੌਰਾਨ 50 ਦੇ ਕਰੀਬ ਹਲਾਕ; 4 ਅੱਤਵਾਦੀ ਵੀ ਮਰੇ

ਪਾਕਿਸਤਾਨੀ ਯੂਨੀਵਰਸਿਟੀ ‘ਚ ਹਮਲੇ ਦੌਰਾਨ 50 ਦੇ ਕਰੀਬ ਹਲਾਕ; 4 ਅੱਤਵਾਦੀ ਵੀ ਮਰੇ
January 20
10:54 2016

bacha university attackਪੇਸ਼ਾਵਰ, 20 ਜਨਵਰੀ (ਪੰਜਾਬ ਮੇਲ)- ਸਥਾਨਕ ਬਾਚਾ ਖਾਨ ਯੂਨੀਵਰਸਿਟੀ ਵਿਚ ਹਥਿਆਰਬੰਦ ਅੱਤਵਾਦੀਆਂ ਨੇ ਸਵੇਰੇ 9 ਵਜੇ ਅਚਾਨਕ ਹਮਲਾ ਕਰ ਦਿੱਤਾ, ਜਿਸ ਦੌਰਾਨ 50 ਦੇ ਕਰੀਬ ਯੂਨੀਵਰਸਿਟੀ ਦੇ ਵਿਦਿਆਰਥੀ, ਪ੍ਰੋਫੈਸਰ ਅਤੇ ਸੁਰੱਖਿਆ ਦਸਤਿਆਂ ਦੇ ਮਾਰੇ ਜਾਣ ਦੀ ਸ਼ੰਕਾ ਪ੍ਰਗਟ ਕੀਤੀ ਗਈ। ਹਮਲੇ ਦੌਰਾਨ ਯੂਨੀਵਰਸਿਟੀ ਵਿਚ 3 ਹਜ਼ਾਰ ਦੇ ਕਰੀਬ ਵਿਦਿਆਰਥੀ ਮੌਜੂਦ ਸਨ। ਇਸ ਤੋਂ ਇਲਾਵਾ ਇਕ ਕੈਂਪਸ ਵਿਚ ਮੁਸ਼ਾਇਰਾ ਵੀ ਚੱਲ ਰਿਹਾ ਸੀ, ਜਿਸ ਵਿਚ 600 ਦੇ ਕਰੀਬ ਮਹਿਮਾਨ ਸ਼ਿਰਕਤ ਕਰਨ ਲਈ ਪਹੁੰਚੇ ਹੋਏ ਸਨ।
ਵੱਡੀ ਤਦਾਦ ‘ਚ ਹਥਿਆਰਬੰਦ ਅੱਤਵਾਦੀਆਂ ਨੇ ਯੂਨੀਵਰਸਿਟੀ ਦੀਆਂ ਵੱਖ-ਵੱਖ ਥਾਂਵਾਂ ‘ਤੇ ਬੰਬ ਧਮਾਕੇ ਵੀ ਕੀਤੇ।
ਯੂਨੀਵਰਸਿਟੀ ਵਿਚ ਘੱਟੋ-ਘੱਟ 12 ਬੰਬ ਧਮਾਕੇ ਹੋਣ ਦੀ ਵੀ ਸੂਚਨਾ ਮਿਲੀ। ਉਪਰੰਤ ਵਿਦਿਆਰਥੀ ਅਤੇ ਸਟਾਫ ‘ਤੇ ਅੰਨ੍ਹੇਵਾਹ ਗੋਲੀਆਂ ਦੀ ਬੌਛਾੜ ਕਰ ਦਿੱਤੀ, ਜਿਸ ਵਿਚ ਵੱਡੀ ਗਿਣਤੀ ‘ਚ ਲੋਕਾਂ ਦੇ ਮਾਰੇ ਜਾਣ ਦੀ ਸ਼ੰਕਾ ਕੀਤੀ ਜਾ ਰਹੀ ਹੈ ਅਤੇ ਬਹੁਤ ਸਾਰੇ ਲੋਕ ਜ਼ਖਮੀ ਹੋ ਗਏ ਹਨ। ਪਾਕਿਸਤਾਨ ਸਰਕਾਰ ਵੱਲੋਂ ਹਸਪਤਾਲਾਂ ਵਿਚ ਐਮਰਜੰਸੀ ਦਾ ਐਲਾਨ ਕਰ ਦਿੱਤਾ ਗਿਆ। ਅੱਤਵਾਦੀਆਂ ਵੱਲੋਂ 2 ਘੰਟੇ ਦੀ ਫਾਈਰਿੰਗ ਕਰਨ ਤੋਂ ਬਾਅਦ ਪਾਕਿਸਤਾਨੀ ਫੌਜ ਘਟਨਾ ਸਥਾਨ ‘ਤੇ ਪਹੁੰਚੀ। ਪਾਕਿਸਤਾਨ ਦੀ ਫੌਜ ਨੇ ਯੂਨੀਵਰਸਿਟੀ ਨੂੰ ਸਾਰੇ ਪਾਸਿਓਂ ਘੇਰਾ ਪਾ ਲਿਆ ਅਤੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਬਾਹਰ ਕੱਢਿਆ। ਪਰ ਆਖਰੀ ਸੂਚਨਾ ਮਿਲਣ ਤੱਕ ਹਾਲੇ ਵੀ ਭਾਰੀ ਗਿਣਤੀ ਵਿਚ ਵਿਦਿਆਰਥੀ ਯੂਨੀਵਰਸਿਟੀ ਦੇ ਅੰਦਰ ਫਸੇ ਹੋਏ ਸਨ। ਫੌਜ ਨੇ ਇਸ ਘਟਨਾ ‘ਤੇ ਕਾਬੂ ਪਾਉਣ ਲਈ ਹੈਲੀਕਾਪਟਰ ਦਾ ਵੀ ਸਹਾਰਾ ਲਿਆ।
ਖੁੱਲ੍ਹੇ ਮੈਦਾਨ ‘ਚ ਹਮਲਾ ਕਰਨ ਤੋਂ ਬਾਅਦ ਕੁਝ ਹਮਲਾਵਰ ਪਾਣੀ ਦੀ ਟੈਂਕੀ ‘ਤੇ ਵੀ ਚੜ੍ਹ ਗਏ। ਇਕ ਪ੍ਰੋਫੈਸਰ ਡਾ. ਹਮੀਦ ਦੇ ਮਾਰੇ ਜਾਣ ਦੀ ਵੀ ਸੂਚਨਾ ਹੈ, ਜੋ ਕਿ ਉਥੇ ਕਮਿਸਟਰੀ ਪੜ੍ਹਾਉਂਦੇ ਸੀ। ਜ਼ਖਮੀ ਵਿਅਕਤੀਆਂ ਨੂੰ ਨਜ਼ਦੀਕੀ ਹਸਪਤਾਲਾਂ ਵਿਚ ਪਹੁੰਚਾ ਦਿੱਤਾ ਗਿਆ। ਆਖਰੀ ਸੂਚਨਾ ਮਿਲਣ ਤੱਕ 4 ਅੱਤਵਾਦੀ ਮਾਰੇ ਜਾ ਚੁੱਕੇ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article