PUNJABMAILUSA.COM

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

 Breaking News

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ
February 15
06:17 2019

ਵਾਸ਼ਿੰਗਟਨ, 15 ਫਰਵਰੀ (ਪੰਜਾਬ ਮੇਲ)- ਅਮਰੀਕਾ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਸਾਰੇ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ। ਅਮਰੀਕਾ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਵੀਰਵਾਰ ਸ਼ਾਮ ਹੋਏ ਅੱਤਵਾਦੀ ਹਮਲੇ ਵਿਚ ਭਾਰਤ ਨਾਲ ਦ੍ਰਿੜ੍ਹਤਾ ਨਾਲ ਖੜ੍ਹੇ ਹੁੰਦੇ ਹੋਏ ਪਾਕਿਸਤਾਨ ਵਿਰੁੱਧ ਸਖਤ ਰਵੱਈਆ ਅਪਨਾਇਆ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੇ ਬਿਆਨ ਜਾਰੀ ਕਰ ਕੇ ਕਿਹਾ,”ਪਾਕਿਸਤਾਨ ਆਪਣੀ ਧਰਤੀ ਤੋਂ ਸੰਚਾਲਿਤ ਹੋਣ ਵਾਲੀਆਂਸਾਰੀਆਂ ਅੱਤਵਾਦੀ ਗਤੀਵਿਧੀਆਂ ਅਤੇ ਅੱਤਵਾਦੀ ਸੰਗਠਨਾਂ ਨੂੰ ਮਦਦ ਕਰਨਾ ਤੁਰੰਤ ਬੰਦ ਕਰੇ।”
ਸੈਂਡਰਸ ਨੇ ਕਿਹਾ,”ਇਸ ਹਮਲੇ ਨਾਲ ਅਮਰੀਕਾ ਅਤੇ ਭਾਰਤ ਵਿਚਕਾਰ ਅੱਤਵਾਦ ਵਿਰੁੱਧ ਮੁਹਿੰਮ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਦਾ ਸਾਡਾ ਸੰਕਲਪ ਹੋਰ ਦ੍ਰਿੜ੍ਹ ਹੋਇਆ ਹੈ। ਅਮਰੀਕਾ ਪਾਕਿਸਤਾਨ ਸਮਰਥਿਤ ਅੱਤਵਾਦੀ ਸੰਗਠਨ ਵੱਲੋਂ ਕੀਤੇ ਗਏ ਇਸ ਗੰਭੀਰ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਾ ਹੈ।” ਉਨ੍ਹਾਂ ਨੇ ਕਿਹਾ,”ਇਸ ਹਮਲੇ ਵਿਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰ ਵਾਲਿਆਂ, ਭਾਰਤ ਸਰਕਾਰ ਅਤੇ ਭਾਰਤ ਦੇ ਲੋਕਾਂ ਪ੍ਰਤੀ ਸਾਡੀ ਡੂੰਘੀ ਹਮਦਰਦੀ ਹੈ।” ਜ਼ਿਕਰਯੋਗ ਹੈ ਕਿ ਭਾਰਤ ਨੇ ਪੁਲਵਾਮਾ ਵਿਚ ਸੁਰੱਖਿਆ ਬਲਾਂ ‘ਤੇ ਅੱਤਵਾਦੀ ਹਮਲੇ ਨੂੰ ਲੈ ਕੇ ਸਖਤ ਰਵੱਈਆ ਅਪਨਾਉਂਦੇ ਹੋਏ ਕਿਹਾ ਹੈ ਕਿ ਪਾਕਿਸਤਾਨ ਵਿਚ ਸਰਗਰਮ ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ (ਜੇ.ਏ.ਐੱਮ.) ਨੇ ਇਸ ਹਮਲੇ ਨੂੰ ਅੰਜਾਮ ਦਿੱਤਾ ਹੈ। ਭਾਰਤ ਨੇ ਸੰਯੁਕਤ ਰਾਸ਼ਟਰ ਅਤੇ ਹੋਰ ਦੇਸ਼ਾਂ ਨੂੰ ਪਾਕਿਸਤਾਨ ਸਮਰਥਿਤ ਅੱਤਵਾਦੀ ਸਮੂਹਾਂ ‘ਤੇ ਪਾਬੰਦੀ ਲਗਾਏ ਜਾਣ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਸਰਕਾਰ ਨੇ ਅੰਤਰਰਾਸ਼ਟਰੀ ਅੱਤਵਾਦੀ ਮਸੂਦ ਅਜ਼ਹਰ ਦੀ ਅਗਵਾਈ ਵਾਲੇ ਅੱਤਵਾਦੀ ਸਮੂਹ ਨੂੰ ਚਲਾਉਣ ਅਤੇ ਉਸ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਉਸ ਨੂੰ ਪੂਰੀ ਆਜ਼ਾਦੀ ਦਿੱਤੀ ਹੈ। ਦੁਨੀਆ ਭਰ ਵਿਚ ਇਸ ਅੱਤਵਾਦੀ ਹਮਲੇ ਦੀ ਸਖਤ ਨਿੰਦਾ ਹੋ ਰਹੀ ਹੈ। ਪੁਲਵਾਮਾ ਜ਼ਿਲੇ ਦੇ ਅਵੰਤੀਪੋਰਾ ਵਿਚ ਵੀਰਵਾਰ ਸ਼ਾਮ ਨੂੰ ਸੀ.ਆਰ.ਪੀ.ਐੱਫ. ਦੀ ਗੱਡੀ ‘ਤੇ ਕੀਤੇ ਗਏ ਅੱਤਵਾਦੀ ਹਮਲੇ ਵਿਚ ਘੱਟੋ-ਘੱਟ 40 ਜਵਾਨ ਸ਼ਹੀਦ ਹੋ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ