PUNJABMAILUSA.COM

ਪਾਕਿਸਤਾਨ ‘ਚ ਆਰਮੀ ਦੇ ਪਹਿਲੇ ਸਿੱਖ ਅਫਸਰ ਨੇ ਗੁਰ ਮਰਿਆਦਾ ਅਨੁਸਾਰ ਰਚਾਇਆ ਵਿਆਹ

ਪਾਕਿਸਤਾਨ ‘ਚ ਆਰਮੀ ਦੇ ਪਹਿਲੇ ਸਿੱਖ ਅਫਸਰ ਨੇ ਗੁਰ ਮਰਿਆਦਾ ਅਨੁਸਾਰ ਰਚਾਇਆ ਵਿਆਹ

ਪਾਕਿਸਤਾਨ ‘ਚ ਆਰਮੀ ਦੇ ਪਹਿਲੇ ਸਿੱਖ ਅਫਸਰ ਨੇ ਗੁਰ ਮਰਿਆਦਾ ਅਨੁਸਾਰ ਰਚਾਇਆ ਵਿਆਹ
December 04
10:49 2017

ਰਾਵਲਪਿੰਡੀ, 4 ਦਸੰਬਰ (ਪੰਜਾਬ ਮੇਲ)-ਮੁਸਲਿਮ ਬਹੁਲ ਦੇਸ਼ ਪਾਕਿਸਤਾਨ ਵਿਚ ਆਰਮੀ ਦੇ ਪਹਿਲੇ ਸਿੱਖ ਅਫਸਰ ਨੇ ਐਤਵਾਰ (3 ਦਸੰਬਰ) ਨੂੰ ਵਿਆਹ ਰਚਾਇਆ ਹੈ। ਪਾਕਿਸਤਾਨ ਇੰਟਰ ਸਰਵਿਸ ਪਬਲਿਕ ਰਿਲੇਸ਼ਨ (ਆਈ. ਐਸ. ਪੀ. ਆਰ) ਦੇ ਅਧਿਕਾਰੀ ਹਸਨ ਅਬਦਲ ਨੇ ਦੱਸਿਆ, ‘ਸੈਨਾ ਦੇ ਪਹਿਲੇ ਸਿੱਖ ਅਫਸਰ ਜਨਰਲ ਹਰਚਰਨ ਸਿੰਘ ਪੰਜਾ ਸਾਹਿਬ ਗੁਰਦੁਆਰੇ ਵਿਚ ਆਪਣੇ ਗੁਰੂ ਦੇ ਸਾਹਮਣੇ ਵਿਆਹ ਦੇ ਬੰਧਨ ਵਿਚ ਬੱਝ ਗਏ।’ ਪਾਕਿਸਤਾਨ ਆਰਮੀ ਦੇ ਚੀਫ ਆਫ ਆਰਮੀ ਸਟਾਫ (ਸੀ. ਓ. ਏ. ਐਸ) ਦੇ ਜਨਰਲ ਕਮਰ ਜਾਵੇਦ ਬਾਜਵਾ ਨੇ ਵੀ ਆਪਣੇ ਸੰਦੇਸ਼ਵਾਹਕ ਜ਼ਰੀਏ ਹਰਚਰਨ ਸਿੰਘ ਨੂੰ ਵਿਆਹ ਦੀਆਂ ਸ਼ੁੱਭਕਾਨਮਾਵਾਂ ਦਿੱਤੀਆਂ। ਪਾਕਿਸਤਾਨੀ ਮੀਡੀਆ ਵਿਚ ਚੱਲ ਰਹੀਆਂ ਖਬਰਾਂ ਮੁਤਾਬਕ ਆਰਮੀ ਦੇ ਪਹਿਲੇ ਸਿੱਖ ਅਫਸਰ ਦੇ ਵਿਆਹ ਵਿਚ ਪਾਕਿ ਆਰਮੀ ਦੇ ਸੀਨੀਅਰ ਅਧਿਕਾਰੀ ਤੋਂ ਇਲਾਵਾ ਸੇਵਾ ਮੁਕਤ ਅਫਸਰ ਵੀ ਵੱਡੀ ਗਿਣਤੀ ਵਿਚ ਦੇਖੇ ਗਏ। ਪਾਕਿਸਤਾਨ ਆਰਮਡ ਮੀਡੀਆ ਵਿੰਗ ਮੁਤਾਬਕ ਹਰਚਰਨ ਸਿੰਘ ਸਾਲ 2007 ਤੋਂ ਸੈਨਾ ਦੇ ਉਚੇ ਅਹੁਦੇ ‘ਤੇ ਤਾਇਨਾਤ ਹਨ।
ਦੂਜੇ ਪਾਸੇ ਪਾਕਿਸਤਾਨ ਆਰਮਡ ਫੋਰਸ ਦੇ ਅਧਿਕਾਰਤ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਹਰਚਰਨ ਸਿੰਘ ਨੂੰ ਵਿਆਹ ਦੀਆਂ ਸ਼ੁੱਭਕਾਮਨਾਵਾਂ ਦਿੱਤੀਆ। ਉਨ੍ਹਾਂ ਨੇ ਟਵਿਟਰ ‘ਤੇ ਸਿੰਘ ਅਤੇ ਉਨ੍ਹਾਂ ਦੀ ਪਤਨੀ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ‘ਇਹ ਪਾਕਿਸਤਾਨੀ ਆਰਮੀ ਦਾ ਏਕਤਾ ਦਾ ਪ੍ਰਤੀਕ ਹੈ। ਪਾਕਿਸਤਾਨ ਘੱਟ ਗਿਣਤੀ ਦੇ ਲੋਕਾਂ ਦੇ ਧਾਰਮਿਕ ਅਧਿਕਾਰਾਂ ਦਾ ਸਨਮਾਨ ਕਰਦਾ ਹੈ।’
ਹਾਲਾਂਕਿ ਆਸਿਫ ਗਫੂਰ ਦੇ ਇਸ ਟਵੀਟ ‘ਤੇ ਕਈ ਯੂਜ਼ਰਸ ਨੇ ਉਨ੍ਹਾਂ ‘ਤੇ ਤੰਜ ਕੱਸਿਆ ਹੈ। ਯੂਜ਼ਰਸ ਨੇ ਲਿਖਿਆ ਕਿ ਉਨ੍ਹਾਂ ਨੂੰ ਘੱਟ-ਗਿਣਤੀ ਦੇ ਲੋਕਾਂ ਦੇ ਨਾਲ-ਨਾਲ ਪਾਕਿਸਤਾਨ ਦੇ ਸੀਨੀਅਰ ਨੇਤਾਵਾਂ ਦਾ ਵੀ ਸਨਮਾਨ ਕਰਨਾ ਚਾਹੀਦਾ ਹੈ। ਟਵਿਟਰ ਯੂਜ਼ਰ ਬਿਲਾਲ ਲਿੱਖਦੇ ਹਨ, ‘ਪਲੀਜ਼ ਪਾਕਿਸਤਾਨ ਦੇ ਨੇਤਾਵਾਂ ਦਾ ਵੀ ਸਨਮਾਨ ਕਰੋ। ਉਨ੍ਹਾਂ ਨਾਲ ਸਨਮਾਨਜਨਕ ਵਿਵਹਾਰ ਕਰੋ।’ ਇਸ ਤਰ੍ਹਾਂ ਹੀ ਕਈ ਲੋਕਾਂ ਨੇ ਵੱਖ-ਵੱਖ ਕੁਮੈਂਟਸ ਕੀਤੇ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article